ਚੰਡੀਗੜ੍ਹ , 10 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਕਈ ਮਹੱਤਵਪੂਰਨ ਨੀਤਿਗਤ ਫੈਸਲੇ ਲਏ ਗਏ, ਜਿਸ ਵਿਚ ਸਭ ਤੋ ਪ੍ਰਮੁਖ ਜਨਤਕ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ, ਉਚੇਰੀ ਸਿੱਖਿਆ ਦੇ ਆਧੁਨਿਕੀਕਰਨ ਅਤੇ ਨਾਗਰਿਕਾਂ ਨੂੰ ਵੱਡੀ ਰਾਹਤ ਦੇਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਮੰਤਰੀ ਮੰਡਲ ਨੇ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਸਥਾਪਨਾ ਲਈ 19 ਏਕੜ ਤੋਂ ਵੱਧ ਸਰਕਾਰੀ ਜ਼ਮੀਨ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸਦਾ ਫਾਇਦਾ ਸਿਧੇ ਤੋਰ ਤੇ ਲੋਕਾਂ ਨੂੰ ਹੋਵੇਗਾ।
ਜਾਣਕਾਰੀ ਦੇ ਅਨੁਸਾਰ ਮੁਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਮੀਟਿੰਗ ਦੋਰਾਨ ਮੰਤਰੀ ਮੰਡਲ ਨੇ ਭਾਰਤ ਦੀ ਪਹਿਲੀ ਵਿਆਪਕ ਪ੍ਰਾਈਵੇਟ ਡਿਜੀਟਲ ਓਪਨ ਯੂਨੀਵਰਸਿਟੀ ਨੀਤੀ–2026 ਨੂੰ ਮਨਜ਼ੂਰੀ ਦੇਣ ਦੇ ਨਾਲ-ਨਾਲ ਪਲਾਟ ਅਲਾਟੀਆਂ ਲਈ ਐਮਨੈਸਟੀ ਨੀਤੀ–2025 ਦੀ ਮਿਆਦ ਵਿੱਚ ਵਾਧਾ ਕਰਨ ਦਾ ਫੈਸਲਾ ਵੀ ਕੀਤਾ। ਦਸ ਦਈਏ ਕਿ ਸਰਕਾਰ ਵੱਲੋਂ ਲਏ ਗਏ ਇਹ ਫੈਸਲੇ ਸੂਬੇ ਵਿੱਚ ਸਿਹਤ ਸੰਭਾਲ ਦੇ ਵਿਸਥਾਰ, ਸਿੱਖਿਆ ਪ੍ਰਣਾਲੀ ਵਿੱਚ ਸੁਧਾਰ, ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਲੋਕ-ਪੱਖੀ ਸ਼ਾਸਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੇ ਹਨ, ਜਿਸਦਾ ਸਿਧੇ ਤੌਰ ਤੇ ਫਾਇਦਾ ਪੰਜਾਬ ਦੇ ਲੋਕਾਂ ਨੂੰ ਹੋਵੇਗਾ।