Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 3:04 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵਿਰਸਾ ਸਿੰਘ ਵਲਟੋਹਾ ਮਾਮਲੇ ਸਬੰਧੀ ਨੋਟਿਸ ਲਿਆ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵਿਰਸਾ ਸਿੰਘ ਵਲਟੋਹਾ ਮਾਮਲੇ ਸਬੰਧੀ ਨੋਟਿਸ ਲਿਆ

ਚੰਡੀਗੜ੍ਹ, 24 ਸਤੰਬਰ: ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਅੱਜ ਇਕ ਮਾਮਲੇ ਵਿਚ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵਲੋਂ ਬਲਾਤਕਾਰ ਪੀੜਤ ਮਹਿਲਾ ਪ੍ਰਤੀ ਅਪਮਾਨਜਨਕ ਅਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਅਤੇ ਉਸ ਦੀ ਪਹਿਚਾਣ ਜਨਤਕ ਕਰਨ ਦੇ ਮਾਮਲੇ ਦਾ ਸੂ ਮੋਟੋ ਨੋਟਿਸ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਇਹ ਮਾਮਲਾ ਟੀ.ਵੀ.ਚੈਨਲਾਂ ‘ਤੇ ਚੱਲੀ ਖ਼ਬਰ ਰਾਹੀਂ ਕਮਿਸ਼ਨ ਦੇ ਧਿਆਨ ਵਿੱਚ ਆਇਆ ਹੈ ਜਿਸ ਉਤੇ  ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਡਾਇਰੈਕਟਰ ਜਨਰਲ ਆਫ ਪੁਲਿਸ ਅਤੇ ਡਾਇਰੈਕਟਰ ਬਿਊਰੋ ਆਫ ਇਨਵੈਸਟੀਗੇਸ਼ਨ, ਪੰਜਾਬ ਪੁਲਿਸ ਨੂੰ ਪੱਤਰ ਜਾਰੀ ਕਰਦਿਆਂ ਖਬਰ/ਵੀਡੀਓ ਦਾ ਲਿੰਕ ਅਤੇ ਸਕਰੀਨ ਸੌਰਟ ਦੀ ਕਾਪੀ  ਭੇਜਦੇ ਹੋਏ  ਇਸ ਕੇਸ ਤੇ ਤੁਰੰਤ ਕਿਸੇ ਸੀਨੀਅਰ ਅਧਿਕਾਰੀ ਤੋਂ ਪੜਤਾਲ ਕਰਵਾਉਣ ਦੇ ਹੁਕਮ ਦਿੰਦਿਆ ਇਸ ਸਬੰਧੀ  ਕਾਰਵਾਈ ਰਿਪੋਰਟ ਕਮਿਸ਼ਨ ਨੂੰ ਮਿਤੀ 26.09.2026 ਤੱਕ ਭੇਜਣ ਲਈ ਕਿਹਾ ਗਿਆ ਹੈ।

Scroll to Top