Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 28 Oct 2026 | 7:25 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਚੰਡੀਗੜ੍ਹ, 28 ਅਕਤੂਬਰ : ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਵਿਆਪਕ ਸਮੀਖਿਆ ਦੇ ਦੂਜੇ ਦਿਨ, ਭਾਰਤ ਦੇ ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਜ਼ਿਲ੍ਹਾ ਪੱਧਰੀ  ਵਿਆਪਕ ਸਮੀਖਿਆ ਕੀਤੀ ਗਈI ਇਸ ਸਮੀਖਿਆ ਵਫਦ  ਵਿੱਚ ਸ਼੍ਰੀ ਪਵਨ ਕੁਮਾਰ ਸ਼ਰਮਾ, ਸੀਨੀਅਰ ਡਿਪਟੀ ਚੋਣ ਕਮਿਸ਼ਨਰ, ਸ਼੍ਰੀ ਭਾਨੂ ਪ੍ਰਕਾਸ਼ ਯੇਤੂਰੂ, ਡਿਪਟੀ ਚੋਣ ਕਮਿਸ਼ਨਰ, ਸ਼੍ਰੀਮਤੀ ਸੀਮਾ ਖੰਨਾ, ਡਾਇਰੈਕਟਰ ਜਨਰਲ (ਆਈ.ਟੀ.) ਅਤੇ ਸ਼੍ਰੀ ਅਸ਼ੀਸ਼ ਗੋਇਲ, ਡਾਇਰੈਕਟਰ ਜਨਰਲ (ਮੀਡੀਆ) ਸ਼ਾਮਲ ਸਨ।

ਵਫ਼ਦ ਨੇ ਸਾਰੇ 23 ਜ਼ਿਲ੍ਹਾ ਚੋਣ ਅਫਸਰਾਂ , ਪੁਲਿਸ ਕਮਿਸ਼ਨਰਾਂ ਅਤੇ ਪੁਲਿਸ ਦੇ ਸੀਨੀਅਰ ਸੁਪਰਡੈਂਟਾਂ ਨਾਲ ਵਿਚਾਰ -ਚਰਚਾ ਕੀਤੀ, ਇਸ ਦੌਰਾਨ ਅਧਿਕਾਰੀਆਂ ਨੇ ਆਪੋ -ਆਪਣੇ ਜ਼ਿਲ੍ਹਿਆਂ ਵਿੱਚ ਕੀਤੀ ਤਿਆਰੀ ਦੀ ਸਥਿਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ।

ਅਧਿਕਾਰੀਆਂ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ, ਸਾਰੀਆਂ ਪ੍ਰਕਿਰਿਆਵਾਂ ਵਿੱਚ ਪਾਰਦਰਸ਼ਤਾ, ਸਾਰੀਆਂ ਪ੍ਰੀ-ਪੋਲ ਗਤੀਵਿਧੀਆਂ ਨੂੰ ਸਮੇਂ ਸਿਰ ਨੇਪਰੇ ਚਾੜਨ ਅਤੇ ਮਜ਼ਬੂਤ ਲਾਗੂ ਕਰਨ ਦੇ ਉਪਾਵਾਂ ‘ਤੇ ਜ਼ੋਰ ਦਿੱਤਾ।

ਮੁੱਖ ਚੋਣ ਅਫ਼ਸਰ,ਪੰਜਾਬ ਨੇ ਸੀਨੀਅਰ ਅਧਿਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੀਆਂ ਚੋਣਾਂ ਨਾਲ ਸਬੰਧਤ ਸਾਰੇ ਕੰਮ ਤਨਦੇਹੀ, ਸਮਾਂਬੱਧ ਢੰਗ ਨਾਲ ਅਤੇ ਮਾਨਯੋਗ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਖ਼ਤੀ ਨਾਲ ਕੀਤੇ ਜਾਣਗੇ ਤਾਂ ਜੋ ਰਾਜ ਵਿੱਚ ਆਜ਼ਾਦ, ਨਿਰਪੱਖ, ਪਾਰਦਰਸ਼ੀ ਚੋਣਾਂ  ਯਕੀਨੀ ਬਣਾਈਆਂ ਜਾ ਸਕਣ ।

Scroll to Top