Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 5:00 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿਧਾਨ ਸਭਾ ਦੀ ਸਰਕਾਰੀ ਆਸ਼ਵਾਸਨਾਂ ਸਬੰਧੀ ਕਮੇਟੀ ਵੱਲੋਂ ਪਟਿਆਲਾ ਜੇਲ੍ਹ ਦਾ ਦੌਰਾ

ਪੰਜਾਬ ਵਿਧਾਨ ਸਭਾ ਦੀ ਸਰਕਾਰੀ ਆਸ਼ਵਾਸਨਾਂ ਸਬੰਧੀ ਕਮੇਟੀ ਵੱਲੋਂ ਪਟਿਆਲਾ ਜੇਲ੍ਹ ਦਾ ਦੌਰਾ

ਪਟਿਆਲਾ, 29 ਜਨਵਰੀ : ਪੰਜਾਬ ਵਿਧਾਨ ਸਭਾ ਦੀ ਸਰਕਾਰੀ ਆਸ਼ਵਾਸਨਾਂ ਸਬੰਧੀ ਕਮੇਟੀ ਨੇ ਕੇਂਦਰੀ ਜ੍ਹੇਲ ਪਟਿਆਲਾ ਦਾ ਦੌਰਾ ਕੀਤਾ। ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਅਗਵਾਈ ਹੇਠਲੀ ਇਸ ਕਮੇਟੀ ਦਾ ਇੱਥੇ ਪੁੱਜਣ ‘ਤੇ ਜੇਲ੍ਹ ਵਿਭਾਗ ਦੇ ਸਕੱਤਰ-ਆਈ.ਜੀ. ਜੇਲ੍ਹਾ ਮੁਹੰਮਦ ਤਇਅਬ, ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਪ੍ਰੀਤ ਕੌਰ ਅਤੇ ਜੇਲ੍ਹ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਨੇ ਸਵਾਗਤ ਕੀਤਾ।

ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਅਗਵਾਈ ਹੇਠ ਪੁੱਜੇ ਬਾਕੀ ਮੈਂਬਰਾਂ, ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਇੰਜ. ਅਮਿਤ ਰਤਨ ਕੋਟਫੱਤਾ, ਦਲਬੀਰ ਸਿੰਘ ਟੌਂਗ, ਕੁਲਦੀਪ ਸਿੰਘ ਢਿੱਲੋਂ ਅਤੇ ਜੰਗੀ ਲਾਲ ਮਹਾਜਨ ਨੇ ਇੱਥੇ ਸਰਕਟ ਹਾਊਸ ਵਿਖੇ ਮੀਟਿੰਗ ਕਰਕੇ ਜੇਲ੍ਹ ਵਿਭਾਗ ਨਾਲ ਸਬੰਧਤ ਆਸ਼ਵਾਸਨ ਸਬੰਧੀ ਅਤੇ ਜੇਲ੍ਹਾਂ ਨਾਲ ਸਬੰਧਤ ਵੱਖ-ਵੱਖ ਮਸਲੇ ਵਿਚਾਰੇ। ਇਸ ਮੌਕੇ ਅਧਿਕਾਰੀ ਵਧੀਕ ਸੁਪਰਡੈਂਟ ਹਰਚਰਨ ਸਿੰਘ ਗਿੱਲ, ਜੈਦੀਪ ਸਿੰਘ ਤੇ ਅਰਪਨਜੋਤ ਸਿੰਘ ਰਹਿਲ ਵੀ ਮੌਜੂਦ ਸਨ।

ਪਟਿਆਲਾ ਕੇਂਦਰੀ ਜੇਲ੍ਹ ਦਾ ਦੌਰਾ ਕਰਦਿਆਂ ਸਭਾਪਤੀ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਸਮੇਤ ਬਾਕੀ ਮੈਂਬਰਾਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਇੰਜ. ਅਮਿਤ ਰਤਨ ਕੋਟਫੱਤਾ, ਦਲਬੀਰ ਸਿੰਘ ਟੌਂਗ ਅਤੇ ਕੁਲਦੀਪ ਸਿੰਘ ਢਿੱਲੋਂ ਨੇ ਜੇਲ੍ਹ ਅੰਦਰ ਬੰਦੀਆਂ ਨੂੰ ਮਿਲਦੀਆਂ ਸਹੂਲਤਾਂ ਤੇ ਖਾਣੇ ਦਾ ਜਾਇਜ਼ਾ ਲੈਂਦਿਆਂ ਜੇਲ੍ਹ ਦੀ ਫੈਕਟਰੀ, ਕਰੈੱਚ੍ਹ ਸਮੇਤ ਵੱਖ-ਵੱਖ ਬੈਰਕਾਂ ਦਾ ਦੌਰਾ ਕਰਕੇ ਨਿਰੀਖਣ ਕੀਤਾ। ਉਨ੍ਹਾਂ ਨੇ ਜੇਲ੍ਹ ਸੁਪਰਡੈਂਟ ਤੋਂ ਜੇਲ੍ਹ ਦੀ ਨਫ਼ਰੀ, ਸੁਰੱਖਿਆ ਸਮੇਤ ਹੋਰ ਪ੍ਰਬੰਧਾਂ ਬਾਬਤ ਜਾਣਕਾਰੀ ਹਾਸਲ ਕੀਤੀ।

ਇਸ ਦੌਰਾਨ ਜੇਲ੍ਹ ਦੇ ਬੰਦੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ, ਜਿਸ ‘ਤੇ ਕਮੇਟੀ ਮੈਂਬਰਾਂ ਨੇ ਬੰਦੀਆਂ ਨੂੰ ਆਪਣੇ ਆਪ ਨੂੰ ਸੁਧਾਰਨ ਲਈ ਮਿਲੇ ਮੌਕੇ ਦਾ ਲਾਭ ਉਠਾਉਣ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਕਿਸੇ ਜਾਣੇ-ਅਣਜਾਣੇ ਵਿੱਚ ਹੋਈ ਗਲਤੀ ਕਰਕੇ ਜੇਕਰ ਬੰਦੀਆਂ ਨੂੰ ਜੇਲ੍ਹ ਆਉਣਾ ਪੈ ਗਿਆ ਹੈ ਤਾਂ ਇਸ ਲਈ ਆਪਣੇ ਬਾਕੀ ਦੇ ਜੀਵਨ ਵਿੱਚ ਸਮਾਜ ਵਿੱਚ ਮੁੜ ਜਾ ਕੇ ਚੰਗੇ ਆਚਰਨ ਵਾਲਾ ਜੀਵਨ ਜਿਉਣ ਦੀ ਜਾਂਚ ਸਿੱਖਣੀ ਚਾਹੀਦੀ ਹੈ। ਉਨ੍ਹਾਂ ਨੇ ਜੇਲ੍ਹ ਵਿੱਚ ਬੰਦੀਆਂ ਨੂੰ ਹੱਥੀਂ ਕੰਮ ਸਮੇਤ ਚੰਗੀਆਂ ਆਦਤਾਂ ਸਿਖਾਉਣ ਦੀ ਪ੍ਰਸ਼ੰਸਾ ਵੀ ਕੀਤੀ।

ਇਸ ਦੌਰਾਨ ਐਸ.ਡੀ.ਐਮ ਪਟਿਆਲਾ ਹਰਜੋਤ ਕੌਰ ਮਾਵੀ, ਐਸ.ਪੀ. ਪਲਵਿੰਦਰ ਸਿੰਘ ਚੀਮਾ, ਐਸ.ਪੀ ਜਸਬੀਰ ਸਿੰਘ, ਡੀ.ਐਸ.ਪੀ. ਜੰਗਜੀਤ ਸਿੰਘ ਰੰਧਾਵਾ, ਵਿਧਾਨ ਸਭਾ ਦੇ ਉਪ ਸਕੱਤਰ ਅਮਰਜੀਤ ਕੌਰ, ਸੁਪਰਡੈਂਟ ਮਨਦੀਪ ਕੌਰ ਤੇ ਕਮੇਟੀ ਸਹਾਇਕ ਸੰਨਦੀਪ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Scroll to Top