Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 3:55 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 8 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪ੍ਰਸਿੱਧ ਭਾਰਤੀ ਅਦਾਕਾਰ ਅਤੇ ਫਿਲਮ ਨਿਰਮਾਤਾ ਨਾਨਾ ਪਾਟੇਕਰ (75) ਦੇ ਅਚਾਨਕ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ।

ਅੱਜ ਇੱਥੋਂ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਸੰਧਵਾਂ ਨੇ ਕਿਹਾ ਕਿ ਅਦਾਕਾਰੀ ਦੇ ਖੇਤਰ ਵਿੱਚ  ਨਾਨਾ ਪਾਟੇਕਰ ਨੇ ਅਮਿੱਟ ਛਾਪ ਛੱਡੀ ਹੈ, ਅਤੇ ਉਨ੍ਹਾਂ ਦਾ ਕੰਮ ਆਉਣ ਵਾਲੇ ਕਲਾਕਾਰਾਂ ਨੂੰ ਪ੍ਰੇਰਿਤ ਕਰਦਾ ਰਹੇਗਾ।

ਇਸ ਮਹਾਨ ਅਦਾਕਾਰ ਦੀ ਗੌਰਵਮਈ ਵਿਰਾਸਤ ਦਾ ਜ਼ਿਕਰ ਕਰਦਿਆਂ ਸਪੀਕਰ ਨੇ ਕਿਹਾ, “ਨਾਨਾ ਪਾਟੇਕਰ ਇੱਕ ਬੇਮਿਸਾਲ ਕਲਾਕਾਰ ਸਨ,  ਅਦਾਕਾਰੀ ਦੀ ਵਿਲੱਖਣ  ਸ਼ੈਲੀ ਨਾਲ ਆਪਣੇ ਕਿਰਦਾਰਾਂ ਵਿੱਚ ਰੂਹ ਭਰ ਦਿੰਦੇ ਸਨ । ਉਨ੍ਹਾਂ ਦੇ ਜਾਣ ਨਾਲ ਫਿਲਮ ਜਗਤ ਵਿੱਚ ਇੱਕ ਡੂੰਘਾ ਖਲਾਅ ਪੈਦਾ ਹੋ ਗਿਆ ਹੈ ਜੋ ਕਦੇ ਵੀ ਭਰਿਆ ਨਹੀਂ ਜਾ ਸਕਦਾ। ਅਜਿਹੀ ਪ੍ਰਤਿਸ਼ਠਾਵਾਨ ਸ਼ਖਸੀਅਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾI ਉਹ ਹਮੇਸ਼ਾ ਸਾਡੇ ਦਿਲਾਂ ਵਿੱਚ ਜ਼ਿੰਦਾ ਰਹਿਣਗੇ।”

ਸ. ਸੰਧਵਾਂ ਨੇ ਅਦਾਕਾਰ ਨਾਨਾ ਪਾਟੇਕਰ ਦੇ  ਪਰਿਵਾਰ, ਸਾਕ -ਸਬੰਧੀਆਂ ਅਤੇ ਲੱਖਾਂ ਪ੍ਰਸ਼ੰਸਕਾਂ ਲਈ ਦਿਲੋਂ ਸੰਵੇਦਨਾ ਪ੍ਰਗਟਾਈ I ਉਹਨਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪੀੜ੍ਹਤ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲ਼ਾ ਘਾਟਾ ਸਹਿਣ ਦਾ ਬਲ ਬਖਸ਼ਣ ।

Scroll to Top