ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਿੱਤੀ
ਤਰਸ ਦੇ ਆਧਾਰ ਤੇ ਨਿਯੁਕਤ ਹੋਣ ਵਾਲੀਆਂ ਮ੍ਰਿਤਕ ਕਰਮਚਾਰੀਆਂ ਦੀਆਂ ਵਿਧਾਵਾਵਾਂ ਨੂੰ ਟਾਈਪ ਟੈਸਟ ਪਾਸ ਕਰਨ ਤੋਂ ਛੋਟ
ਚੰਡੀਗੜ੍ਹ, 24 ਜੂਨ () : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਵਲੋਂ ਨਿਯੁਕਤ ਕੀਤੇ ਗਏ ਸਿੱਖਿਆ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਕੰਮ ਕਰ ਰਹੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਹਾਇਕ ਡਾਇਰੈਕਟਰ ਨੇ ਪੰਜਾਬ ਦੇ ਸਮੁੱਚੇ ਜਿ਼ਲਾ ਸਿੱਖਿਆ ਅਫ਼ਸਰਾਂ ਨੂੰ ਪੱਤਰ ਜਾਰੀ ਕਰਕੇ ਆਖਿਆ ਹੈ ਕਿ ਤਰਸ ਦੇ ਆਧਾਰ ਤੇ ਨਿਯੁਕਤ ਹੋਣ ਵਾਲੀਆਂ ਮ੍ਰਿਤਕ ਕਰਮਚਾਰੀਆਂ ਦੀਆਂ ਵਿਧਾਵਾਵਾਂ ਨੂੰ ਟਾਈਪ ਟੈਸਟ ਪਾਸ ਕਰਨ ਤੋਂ ਛੋਟ ਦਿੱਤੀ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਆਪਣੇ ਜਾਰੀ ਪੱਤਰ ਵਿਚ ਉਪਰੋਕਤ ਛੋਟ 30 ਜਨਵਰੀ 2024 ਤੋਂ ਲਾਗੂਕੀਤੇ ਜਾਣਾ ਦੱਸਿਆ ਹੈ। ਇਥੇ ਹੀ ਬਸ ਨਹੀਂ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਆਪਣੇ ਪੱਤਰ ਵਿਚ ਇਹ ਵੀ ਸਪੱਸ਼ਟ ਕੀਤਾ ਹੈ ਕਿ ਉਪਰੋਕਤ ਹਦਾਇਤਾਂ ਉਨ੍ਹਾਂ ਵਿਧਵਾਵਾਂ ਤੇ ਹੀ ਲਾਗੂ ਹੋਣਗੀਆਂ ਜਿਨ੍ਹਾਂ ਦੀ ਤਰਸ ਦੇ ਆਧਾਰ ਤੇ ਨਿਯੁਕਤੀ ਇਸ ਪੱਤਰ ਦੇ ਜਾਰੀ ਹੋਣ ਤੋਂ ਬਾਅਦ ਹੋਈ ਹੋਵੇ।