ਪੰਜਾਬ ਸਰਕਾਰ ਦੀ ਆਬਕਾਰੀ ਨੀਤੀ ਨੁੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਦੀ ਆਬਕਾਰੀ ਨੀਤੀ ਨੁੰ ਦਿੱਤੀ ਚੁਣੌਤੀ
ਚੰਡੀਗੜ੍ਹ- ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪੰਜਾਬ ਸਰਕਾਰ ਦੀ 2024-25 ਦੀ ਆਬਕਾਰੀ ਨੀਤੀ ਨੂੰ ਚੁਣੌਤੀ ਦਿੱਤੀ ਗਈ ਹੈ। ਦਾਇਰ ਪਟੀਸ਼ਨ ਵਿੱਚ ਡਰਾਅ ਰਾਹੀਂ ਅਲਾਟਮੈਂਟ ਲਈ ਅਰਜ਼ੀ ਫੀਸ ਵਧਾ ਕੇ 75,000 ਰੁਪਏ ਕਰਨ ਅਤੇ ਨਾ-ਵਾਪਸੀਯੋਗ ਬਣਾਉਣ ‘ਤੇ ਸਵਾਲ ਚੁੱਕੇ ਹਨ। ਇਸ ਪਟੀਸ਼ਨ ‘ਤੇ ਸ਼ੁੱਕਰਵਾਰ ਨੂੰ ਬਹਿਸ ਤੋਂ ਬਾਅਦ ਹਾਈਕੋਰਟ ਨੇ ਹੁਣ ਸੁਣਵਾਈ 10 ਅਪ੍ਰੈਲ ਲਈ ਤੈਅ ਕੀਤੀ ਹੈ।
ਹਾਈ ਕੋਰਟ ਨੂੰ ਪਟੀਸ਼ਨਰ ਮੋਗਾ ਦੇ ਮੈਸਰਜ਼ ਦਰਸ਼ਨ ਸਿੰਘ ਐਂਡ ਕੰਪਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਡਰਾਅ ਰਾਹੀਂ 2024-25 ਲਈ ਠੇਕੇ ਅਲਾਟ ਕਰਨ ਦਾ ਫੈਸਲਾ ਕੀਤਾ ਹੈ। ਪਟੀਸ਼ਨਰ ਨੇ ਦੱਸਿਆ ਕਿ ਕੁਝ ਸਾਲ ਪਹਿਲਾਂ ਤੱਕ ਅਰਜ਼ੀ ਦੀ ਫੀਸ ਸਿਰਫ਼ 3500 ਰੁਪਏ ਸੀ, ਪਰ ਇਸ ਨੂੰ ਅਚਾਨਕ ਵਧਾ ਕੇ 75000 ਰੁਪਏ ਕਰ ਦਿੱਤਾ ਗਿਆ ਹੈ। ਅਰਜ਼ੀ ਫੀਸ ਸਬੰਧੀ ਨਿਯਮ ਇਹ ਵੀ ਤੈਅ ਕੀਤਾ ਗਿਆ ਹੈ ਕਿ ਜੇਕਰ ਅਲਾਟਮੈਂਟ ਨਹੀਂ ਕੀਤੀ ਜਾਂਦੀ ਤਾਂ ਇਹ ਰਕਮ ਵਾਪਸ ਨਹੀਂ ਕੀਤੀ ਜਾਵੇਗੀ।

Leave a Comment

Your email address will not be published. Required fields are marked *

Scroll to Top