Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 2:15 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਹੁਣ 'ਉੱਡਦਾ ਪੰਜਾਬ' ਤੋਂ 'ਪੜ੍ਹਦਾ ਪੰਜਾਬ' ਬਣ ਗਿਆ ਹੈ: ਹਰਜੋਤ ਸਿੰਘ ਬੈਂਸ

ਪੰਜਾਬ ਹੁਣ 'ਉੱਡਦਾ ਪੰਜਾਬ' ਤੋਂ 'ਪੜ੍ਹਦਾ ਪੰਜਾਬ' ਬਣ ਗਿਆ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 21 ਅਗਸਤ : ਪੰਜਾਬ ਦੇ ਸਰਕਾਰੀ ਸਕੂਲਾਂ ਬਾਰੇ ਭਾਜਪਾ ਦੇ ਗੁਮਰਾਹਕੁੰਨ ਪ੍ਰਚਾਰ ਦਾ ਭਾਂਡਾ ਭੰਨਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਨੂੰ ਬਦਨਾਮ ਕਰਨ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਸਾਲ 2018 ਦੀ ਸੱਤ ਸਾਲ ਪੁਰਾਣੀ ਵੀਡੀਓ ਨੂੰ ਨਵੀਂ ਦੱਸ ਕੇ ਪੋਸਟ ਕਰਨ ਵਾਲੇ ਭਾਜਪਾ ਆਗੂਆਂ ਨੂੰ ਕਰੜੇ ਹੱਥੀਂ ਲਿਆ। ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵੀਡੀਓ ਵਿੱਚ ਦਿਖਾਏ ਗਏ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦਾ ਨਿੱਜੀ ਤੌਰ ‘ਤੇ ਦੌਰਾ ਕੀਤਾ ਅਤੇ ਵੇਖਿਆ ਕਿ ਉਥੇ ਜ਼ਮੀਨੀ ਹਕੀਕਤ ਪੂਰੀ ਤਰ੍ਹਾਂ ਵੱਖ ਹੈ ਅਤੇ ਸਕੂਲ ਵਿੱਚ ਹੁਣ ਸਮਾਰਟ ਇੰਟਰਐਕਟਿਵ ਪੈਨਲ, ਸਾਫ਼-ਸੁਥਰੇ ਚਾਲੂ ਹਾਲਤ ਪਖ਼ਾਨੇ, ਸੈਨੇਟਰੀ ਪੈਡ ਇਨਸਿਨਰੇਟਰ, ਪੀਣ ਵਾਲਾ ਸਾਫ਼ ਪਾਣੀ ਅਤੇ ਵਾਈ-ਫਾਈ ਦੀ ਸਹੂਲਤ ਮੌਜੂਦ ਹੈ।

ਭਗਵੰਤ ਮਾਨ ਸਰਕਾਰ ਅਧੀਨ ਸਿੱਖਿਆ ਦੇ ਖੇਤਰ ਵਿੱਚ ਮਾਰੀਆਂ ਗਈਆਂ ਮੱਲ੍ਹਾਂ ਬਾਰੇ ਤੱਥਾਂ ਸਹਿਤ ਗੱਲ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਪੀ.ਜੀ.ਆਈ (ਪ੍ਰਫਾਰਮੈਂਸ਼ ਗ੍ਰੇਡਿੰਗ ਇੰਡੈਕਸ) 2.0 ਅਤੇ ਕਲਾਸਰੂਮ ਲਰਨਿੰਗ ਦੇ ਨਤੀਜਿਆਂ ਵਿੱਚ ਦੇਸ਼ ਭਰ ਵਿੱਚੋਂ ਮੋਹਰੀ ਰਿਹਾ ਹੈ। ਸੂਬੇ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਯੂਜੀ-ਨੀਟ 2026 ਪ੍ਰੀਖਿਆ ਪਾਸ ਕੀਤੀ ਅਤੇ ਇੱਥੋਂ ਤੱਕ ਕਿ ਪੰਜਾਬ ਦੇ 23ਵੇਂ ਸਥਾਨ ਦੇ ਜ਼ਿਲ੍ਹੇ ਪਟਿਆਲਾ ਨੇ ਕੇਂਦਰੀ ਨੀਤੀ (ਨੈਸ਼ਨਲ ਇੰਸਟੀਚਿਊਸ਼ਨ ਫਾਰ ਟ੍ਰਾਂਸਫਾਰਮਿੰਗ ਇੰਡੀਆ) ਆਯੋਗ ਦੇ ਸਰਵੇਖਣ ਵਿੱਚ ਭਾਜਪਾ ਸ਼ਾਸਿਤ ਹਰਿਆਣਾ ਦੇ ਸਿਖਰਲੇ ਦਰਜੇ ਵਾਲੇ ਗੁਰੂਗ੍ਰਾਮ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ।

ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਭਾਜਪਾ ਦੇ ਰਾਸ਼ਟਰੀ ਬੁਲਾਰੇ ਪ੍ਰਦੀਪ ਭੰਡਾਰੀ ਵੱਲੋਂ ਐਕਸ ਅਕਾਊਂਟ ‘ਤੇ ਇੱਕ ਵੀਡੀਓ ਸਾਂਝੀ ਕੀਤੀ ਗਈ ਸੀ ਜਿਸ ਨੂੰ ਬਾਅਦ ਵਿੱਚ ਸੰਸਦ ਮੈਂਬਰ ਹਰਭਜਨ ਸਿੰਘ ਵੱਲੋਂ ਅੱਗੇ ਪੋਸਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਮਾਮਲਾ ਧਿਆਨ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਨੇ ਸਿਰਫ਼ ਅਧਿਕਾਰਤ ਰਿਪੋਰਟਾਂ ‘ਤੇ ਭਰੋਸਾ ਕਰਨ ਦੀ ਬਜਾਏ ਜ਼ਮੀਨੀ ਹਕੀਕਤ ਜਾਣਨ ਲਈ ਨਿੱਜੀ ਤੌਰ ‘ਤੇ ਇਸ ਦੀ ਪੁਸ਼ਟੀ ਕਰਨ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ “ਪ੍ਰੈਸ ਕਾਨਫਰੰਸ ਤੋਂ ਤੁਰੰਤ ਬਾਅਦ ਮੈਂ ਸਕੂਲ ਅਧਿਕਾਰੀਆਂ ਜਾਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਸੂਚਿਤ ਕੀਤੇ ਬਿਨਾਂ ਪੰਜਾਬ ਭਵਨ ਤੋਂ ਸਿੱਧਾ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਜੱਲ੍ਹਾ ਦੇ ਸਰਕਾਰੀ ਸਕੂਲ ਦਾ ਨਿੱਜੀ ਤੌਰ ‘ਤੇ ਦੌਰਾ ਕੀਤਾ । ਮੈਂ ਖੁਦ ਇਹ ਪੁਸ਼ਟੀ ਕਰਨਾ ਚਾਹੁੰਦਾ ਸੀ ਕਿ ਕੀ ਵੀਡੀਓ ਵਿੱਚ ਦਿਖਾਏ ਗਏ ਹਾਲਾਤ ਅਸਲ ਵਿੱਚ ਹਨ ਅਤੇ ਜੇਕਰ ਅਜਿਹਾ ਹੈ ਤਾਂ ਇਹ ਮੇਰੇ ਧਿਆਨ ਵਿੱਚ ਕਦੇ ਕਿਉਂ ਨਹੀਂ ਲਿਆਂਦਾ ਗਿਆ।”

ਸਿੱਖਿਆ ਮੰਤਰੀ ਨੇ ਕਿਹਾ, “ਅਸਲ ਵਿੱਚ ਵਾਇਰਲ ਕੀਤੀ ਜਾ ਰਹੀ ਵੀਡੀਓ 2018 ਦੀ ਹੈ ਜਦਕਿ ਸਕੂਲ ਦੀ ਮੌਜੂਦਾ ਸਥਿਤੀ ਬਿਲਕੁਲ ਵੱਖਰੀ ਹੈ। ਮੌਜੂਦਾ ਸਮੇਂ ਸਕੂਲ ਵਿੱਚ ਦੋ ਸਮਾਰਟ ਇੰਟਰਐਕਟਿਵ ਪੈਨਲ, ਕੁੜੀਆਂ ਲਈ ਦੋ ਸਾਫ਼-ਸੁਥਰੇ ਚਾਲੂ ਹਾਲਤ ਪਖਾਨੇ, ਸੈਨੇਟਰੀ ਪੈਡ ਇਨਸਿਨਰੇਟਰ, ਪੀਣਯੋਗ ਸਾਫ਼ ਪਾਣੀ ਅਤੇ ਵਾਈ-ਫਾਈ ਕਨੈਕਟੀਵਿਟੀ ਮੌਜੂਦ ਹੈ।”

ਸਿੱਖਿਆ ਮੰਤਰੀ ਨੇ ਕਿਹਾ ਕਿ ਸਫ਼ੈਦੀ ਦੇ ਲੰਬਿਤ ਪਏ ਕੰਮ ਲਈ ਪਹਿਲਾਂ ਹੀ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ, ਫੰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਇਹ ਕੰਮ ਮਾਨਸੂਨ ਸੀਜ਼ਨ ਤੋਂ ਬਾਅਦ ਮੁਕੰਮਲ ਹੋ ਜਾਵੇਗਾ।

ਵਿਰੋਧੀ ਦੇ ਕੂੜ ਪ੍ਰਚਾਰ ਦਾ ਤੱਥਾਂ ਦੇ ਆਧਾਰ ‘ਤੇ ਜਵਾਬ ਦਿੰਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖਿਆ ਖੇਤਰ ਵਿੱਚ ਪੰਜਾਬ ਦੀ ਕਾਰਗੁਜ਼ਾਰੀ ਦਾ ਫੈਸਲਾ ਭਾਰਤ ਸਰਕਾਰ ਵੱਲੋਂ ਕੀਤੇ ਗਏ ਸੁਤੰਤਰ ਮੁਲਾਂਕਣ ਦੇ ਆਧਾਰ ‘ਤੇ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ, “ਪ੍ਰਫਾਰਮੈਂਸ ਗਰੇਡਿੰਗ ਇੰਡੈਕਸ (ਪੀ.ਜੀ.ਆਈ) 2.0 ਵਿੱਚ ਪੰਜਾਬ ਦੇਸ਼ ਭਰ ਵਿੱਚੋਂ ਮੋਹਰੀ ਰਿਹਾ ਹੈ। ਇਸ ਸਾਲ ਮਈ ਵਿੱਚ ਜਾਰੀ ਕੀਤੀ ਗਈ ਨੀਤੀ ਆਯੋਗ ਦੀ ਰਿਪੋਰਟ ਮੁਤਾਬਕ ਕਲਾਸਰੂਮ ਲਰਨਿੰਗ ਦੇ ਨਤੀਜਿਆਂ ਵਿੱਚ ਪੰਜਾਬ ਨੂੰ ਪਹਿਲਾ ਸਥਾਨ ਮਿਲਿਆ ਹੈ।”

ਉਨ੍ਹਾਂ ਨੇ ਪਰਖ ਰਾਸ਼ਟਰੀ ਸਰਵੇਖਣ 2024 ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਸਿੱਖਿਆ ਵਿੱਚ ਦੇਸ਼ ਦੇ ਨੰਬਰ ਇੱਕ ਸੂਬੇ ਵਜੋਂ ਉਭਰਿਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰਾਲੇ ਦੇ ਪ੍ਰਾਜੈਕਟ ਪ੍ਰਵਾਨਗੀ ਬੋਰਡ (ਪੈਬ) ਨੇ ਵੀ ਸਕੂਲ ਦੇ ਬੁਨਿਆਦੀ ਢਾਂਚੇ ਅਤੇ ਸਿੱਖਣ ਦੇ ਨਤੀਜਿਆਂ ਵਿੱਚ ਪੰਜਾਬ ਦੀ ਕਾਰਗੁਜ਼ਾਰੀ ਦੀ ਵਾਰ-ਵਾਰ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ, “ਸਿਆਸੀ ਆਲੋਚਨਾ ਆਮ ਜੀਵਨ ਦਾ ਹਿੱਸਾ ਹੈ, ਪਰ ਪੰਜਾਬ ਅਤੇ ਇਸ ਦੇ ਸਕੂਲਾਂ ਨੂੰ ਬਦਨਾਮ ਕਰਨ ਦੀਆਂ ਕੋਝੀਆਂ ਚਾਲਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਦਾ ਹਰਜੋਤ ਬੈਂਸ ਦਾ ਨਹੀਂ ਹੈ, ਤੁਸੀਂ ਮੇਰੀ ਜਿੰਨੀ ਮਰਜ਼ੀ ਆਲੋਚਨਾ ਕਰ ਸਕਦੇ ਹੋ। ਮੁੱਦਾ ਪੰਜਾਬ ਦਾ ਹੈ। ਅਸੀਂ ਪੰਜਾਬ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਨੂੰ ਬਰਦਾਸ਼ਤ ਨਹੀਂ ਕਰਾਂਗੇ।”

ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਹੁਣ ’ਉੱਡਦਾ ਪੰਜਾਬ’ ਦੇ ਬਿਰਤਾਂਤ ਤੋਂ ਅਗਾਂਹ ‘ਪੜ੍ਹਦਾ ਪੰਜਾਬ’ ਵੱਲ ਵਧ ਰਿਹਾ ਹੈ। ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਰਾਸ਼ਟਰੀ ਪੱਧਰ ਦੀਆਂ ਮੁਕਾਬਲਾ ਪ੍ਰੀਖਿਆਵਾਂ ਵਿੱਚ ਯੂਜੀ-ਨੀਟ 2026 ਪਾਸ ਕੀਤੀ ਹੈ ਅਤੇ ਪੰਜਾਬ ਦੇ ਪ੍ਰਦਰਸ਼ਨ ਨੂੰ ਰਾਸ਼ਟਰੀ ਪੱਧਰ ’ਤੇ ਮਾਨਤਾ ਦਿੱਤੀ ਜਾ ਰਹੀ ਹੈ।

Scroll to Top