Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 05 Sep 2026 | 2:19 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਬੈਂਸ

ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਬੈਂਸ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ), 04 ਸਤੰਬਰ : ਤਕਨੀਕੀ ਸਿੱਖਿਆ ਨੂੰ ਆਧੁਨਿਕ ਬਣਾਉਣ ਅਤੇ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਲੋੜਾਂ ਅਨੁਸਾਰ ਤਿਆਰ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਸਥਾਪਤ ਕੀਤੀਆਂ ਗਈਆਂ ਹਨ। ਇਹ ਪਹਿਲਕਦਮੀ ਸੂਬਾ ਸਰਕਾਰ ਦੀ ‘ਪੰਜਾਬ ਸਿੱਖਿਆ ਕ੍ਰਾਂਤੀ’ ਦਾ ਅਹਿਮ ਹਿੱਸਾ ਹੈ, ਜਿਸ ਦਾ ਉਦੇਸ਼ ਸਿੱਖਿਆ ਦੇ ਖੇਤਰ ਵਿੱਚ ਬਦਲਾਅ ਲਿਆਉਣ ਦੇ ਨਾਲ-ਨਾਲ ਹੁਨਰਮੰਦ ਅਤੇ ਭਵਿੱਖ ਲਈ ਤਿਆਰ ਨੌਜਵਾਨ ਸ਼ਕਤੀ ਦਾ ਨਿਰਮਾਣ ਕਰਨਾ ਹੈ।

ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਪੌਲੀਟੈਕਨਿਕ ਕਾਲਜ, ਖ਼ੂਨੀ ਮਾਜਰਾ, ਖਰੜ ਵਿਖੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਦੀ ਹਾਜ਼ਰੀ ਵਿੱਚ ਇਨੋਵੇਸ਼ਨ ਲੈਬਜ਼ ਦਾ ਰਸਮੀ ਉਦਘਾਟਨ ਕੀਤਾ ਗਿਆ।

ਇਹ ਪਹਿਲਕਦਮੀ ਪੰਜਾਬ ਸਰਕਾਰ ਵੱਲੋਂ ਵਿਭਾ ਇੰਡੀਆ ਅਤੇ ਮੇਕਰ ਭਵਨ ਫਾਊਂਡੇਸ਼ਨ ਦੇ ਸਹਿਯੋਗ ਨਾਲ ਕੀਤੀ ਗਈ ਹੈ, ਜਿਸ ਤਹਿਤ ਸਰਕਾਰੀ ਸਹਿਯੋਗ ਅਤੇ ਤਕਨੀਕੀ ਮੁਹਾਰਤ ਨੂੰ ਇਕੱਠਾ ਕਰਦਿਆਂ ਵਿਦਿਆਰਥੀਆਂ ਨੂੰ ਆਧੁਨਿਕ ਬੁਨਿਆਦੀ ਢਾਂਚਾ, ਉੱਨਤ ਮਸ਼ੀਨਰੀ ਅਤੇ ਤਜਰਬੇ-ਅਧਾਰਤ ਸਿੱਖਣ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ।

ਸਿੱਖਿਆ ਮੰਤਰੀ ਨੇ ਦੱਸਿਆ ਕਿ 1.5 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀ ਮਾਜਰਾ; ਸਰਕਾਰੀ ਪੌਲੀਟੈਕਨਿਕ ਕਾਲਜ, ਬਠਿੰਡਾ; ਸਰਕਾਰੀ ਪੌਲੀਟੈਕਨਿਕ ਕਾਲਜ, ਫਿਰੋਜ਼ਪੁਰ; ਸਰਕਾਰੀ ਪੌਲੀਟੈਕਨਿਕ ਕਾਲਜ, ਬਡਬਰ ਅਤੇ ਸਰਕਾਰੀ ਪੌਲੀਟੈਕਨਿਕ ਕਾਲਜ, ਤਲਵਾੜਾ ਵਿਖੇ ਇਨੋਵੇਸ਼ਨ ਲੈਬਜ਼ ਸਥਾਪਤ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਰਵਾਇਤੀ ਕਲਾਸਰੂਮ ਸਿੱਖਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਸਥਾਪਤ ਕੀਤੀਆਂ ਗਈਆਂ ਇਹ ਇਨੋਵੇਸ਼ਨ ਲੈਬਜ਼ ਗਤੀਸ਼ੀਲ ਅਤੇ ‘ਪ੍ਰੈਕਟੀਕਲ ਮੇਕਰ ਸਪੇਸਜ਼’ ਵਜੋਂ ਕੰਮ ਕਰਨਗੀਆਂ। ਇਨ੍ਹਾਂ ਲੈਬਜ਼ ਵਿੱਚ ਵਿਦਿਆਰਥੀਆਂ ਨੂੰ ਆਧੁਨਿਕ ਤਕਨਾਲੋਜੀਆਂ ਅਤੇ ਮਸ਼ੀਨਾਂ ਤੱਕ ਸਿੱਧੀ ਪਹੁੰਚ ਮਿਲੇਗੀ, ਜਿਸ ਨਾਲ ਉਹ ਪ੍ਰਯੋਗ ਕਰਨ, ਪ੍ਰੋਟੋਟਾਈਪ ਤਿਆਰ ਕਰਨ ਅਤੇ ਆਪਣੇ ਵਿਚਾਰਾਂ ਨੂੰ ਅਮਲੀ ਰੂਪ ਦੇਣ ਦੇ ਨਾਲ-ਨਾਲ ਵੱਖ-ਵੱਖ ਵਿਸ਼ਿਆਂ ਦੀ ਸਾਂਝੀ ਪਹੁੰਚ ਰਾਹੀਂ ਅਸਲ ਜੀਵਨ ਦੀਆਂ ਚੁਣੌਤੀਆਂ ਦਾ ਹੱਲ ਲੱਭ ਸਕਣਗੇ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੌਲੀਟੈਕਨਿਕ ਕਾਲਜਾਂ ਦੇ ਵਿਦਿਆਰਥੀ ਪੰਜਾਬ ਦੀ ਭਵਿੱਖੀ ਤਕਨੀਕੀ ਵਰਕਫੋਰਸ ਹਨ ਅਤੇ ਪੰਜਾਬ ਸਰਕਾਰ ਇਨ੍ਹਾਂ ਸੰਸਥਾਵਾਂ ਵਿੱਚ ਮਿਆਰੀ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਨਵੀਨਤਾ ਅਤੇ ਸਿਰਜਣਾਤਮਕਤਾ ਲਈ ਲੋੜੀਂਦੇ ਸਾਧਨ, ਤਕਨਾਲੋਜੀ ਅਤੇ ਮੌਕੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ, “ਸਾਡਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸਾਡੀਆਂ ਤਕਨੀਕੀ ਸੰਸਥਾਵਾਂ ਸਿਰਫ਼ ਕਲਾਸਰੂਮ-ਅਧਾਰਤ ਸਿੱਖਿਆ ਤੱਕ ਸੀਮਤ ਨਾ ਰਹਿਣ। ਵਿਦਿਆਰਥੀਆਂ ਨੂੰ ਪ੍ਰਯੋਗ ਕਰਨ, ਨਵੀਨਤਾ ਲਿਆਉਣ ਅਤੇ ਨਵੀਆਂ ਚੀਜ਼ਾਂ ਸਿਰਜਣ ਦੇ ਪੂਰੇ ਮੌਕੇ ਮਿਲਣੇ ਚਾਹੀਦੇ ਹਨ। ਇਹ ਇਨੋਵੇਸ਼ਨ ਲੈਬਜ਼ ਨੌਜਵਾਨਾਂ ਨੂੰ ਆਪਣੇ ਵਿਚਾਰਾਂ ਨੂੰ ਅਮਲੀ ਰੂਪਾਂ ਵਿੱਚ ਬਦਲਣ ਅਤੇ ਉਦਯੋਗ ਦੀਆਂ ਤੇਜ਼ੀ ਨਾਲ ਬਦਲ ਰਹੀਆਂ ਲੋੜਾਂ ਅਨੁਸਾਰ ਆਪਣੇ ਆਪ ਨੂੰ ਤਿਆਰ ਕਰਨ ਲਈ ਇੱਕ ਮਜ਼ਬੂਤ ਮੰਚ ਪ੍ਰਦਾਨ ਕਰਨਗੀਆਂ।”

ਨਵੀਆਂ ਸਥਾਪਤ ਕੀਤੀਆਂ ਲੈਬਜ਼ ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਤਕਨੀਕੀ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਲੈਬਜ਼ ਸਿਰਜਣਾਤਮਕ ਸੋਚ, ਸਮੱਸਿਆ ਹੱਲ ਕਰਨ ਦੀ ਸਮਰੱਥਾ, ਸਹਿਯੋਗ ਅਤੇ ਵਿਹਾਰਕ ਤਕਨੀਕੀ ਮੁਹਾਰਤ ਸਮੇਤ 21ਵੀਂ ਸਦੀ ਦੇ ਜ਼ਰੂਰੀ ਹੁਨਰਾਂ ਨੂੰ ਉਤਸ਼ਾਹਿਤ ਕਰਨਗੀਆਂ। ਇਨ੍ਹਾਂ ਲੈਬਜ਼ ਰਾਹੀਂ ਵਿਦਿਆਰਥੀਆਂ ਨੂੰ ਤਕਨਾਲੋਜੀ ਅਧਾਰਤ ਪ੍ਰੋਜੈਕਟਾਂ, ਪ੍ਰੋਟੋਟਾਈਪਿੰਗ ਅਤੇ ਇਨੋਵੇਸ਼ਨ ਚੁਣੌਤੀਆਂ ਵਿੱਚ ਸ਼ਾਮਲ ਹੋਣ ਦੇ ਸੁਚੱਜੇ ਮੌਕੇ ਵੀ ਮਿਲਣਗੇ।

ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਤਕਨੀਕੀ ਸਿੱਖਿਆ, ਉੱਭਰ ਰਹੀਆਂ ਉਦਯੋਗਿਕ ਲੋੜਾਂ ਅਤੇ ਵਿਦਿਆਰਥੀਆਂ ਦੀ ਰੁਜ਼ਗਾਰ ਯੋਗਤਾ ਵਿਚਕਾਰ ਤਾਲਮੇਲ ਨੂੰ ਹੋਰ ਮਜ਼ਬੂਤ ਕਰੇਗੀ। ਪੰਜਾਬ ਸਰਕਾਰ, ਵਿਭਾ ਇੰਡੀਆ ਅਤੇ ਮੇਕਰ ਭਵਨ ਫਾਊਂਡੇਸ਼ਨ ਦੀ ਸਾਂਝੀ ਭਾਗੀਦਾਰੀ ਰਾਹੀਂ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇੱਕ ਮਜ਼ਬੂਤ ਅਤੇ ਟਿਕਾਊ ‘ਈਕੋਸਿਸਟਮ’ ਵੀ ਵਿਕਸਤ ਕੀਤਾ ਜਾਵੇਗਾ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਪੰਜਾਬ ਦੇ ਸਰਕਾਰੀ ਪੌਲੀਟੈਕਨਿਕ ਕਾਲਜਾਂ ਨੂੰ ਤਕਨੀਕੀ ਨਵੀਨਤਾ, ਉੱਦਮਤਾ ਅਤੇ ਉਦਯੋਗ ਦੀਆਂ ਲੋੜਾਂ ਅਨੁਸਾਰ ਹੁਨਰਮੰਦ ਮਨੁੱਖੀ ਸਰੋਤ ਵਿਕਸਤ ਕਰਨ ਵਾਲੇ ਗਤੀਸ਼ੀਲ ਕੇਂਦਰਾਂ ਵਜੋਂ ਵਿਕਸਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਮੀਲ ਪੱਥਰ ਹੈ।

Scroll to Top