Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:26 pm

+91 90915 01313 , +91 90916 01313

punjabbanni@gmail.com
punjabbani@yahoo.com

ਫ਼ਿਲਮ `ਸਤਲੁਜ` ਤੇ ਲੱਗੀ ਪਾਬੰਦੀ ਕੇਂਦਰ ਸਰਕਾਰ ਤੁਰੰਤ ਹਟਾਵੇ: ਬਾਬਾ ਬਲਬੀਰ ਸਿੰਘ 

ਫ਼ਿਲਮ `ਸਤਲੁਜ` ਤੇ ਲੱਗੀ ਪਾਬੰਦੀ ਕੇਂਦਰ ਸਰਕਾਰ ਤੁਰੰਤ ਹਟਾਵੇ: ਬਾਬਾ ਬਲਬੀਰ ਸਿੰਘ 

ਅੰਮ੍ਰਿਤਸਰ : 8 ਜੁਲਾਈ – ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ `ਤੇ ਆਧਾਰਤ ਫ਼ਿਲਮ `ਸਤਲੁਜ` ਦਾ ਭਾਰਤ ਦੇ ਅੰਦਰ ਪ੍ਰਸਾਰਣ ਰੋਕਣ ਦੀ ਨਿੰਦਾ ਕਰਦਿਆਂ ਕਿਹਾ ਕਿ ਇਸ ਫਿਲਮ ਨੂੰ ਰੋਕਣਾ ਵਿਚਾਰਾਂ ਦੀ ਆਜ਼ਾਦੀ ਨੂੰ ਦਬਾਉਣ ਵਾਲੀ ਗੱਲ ਹੈ।

ਉਨ੍ਹਾਂ ਕਿਹਾ ਕਿ ਖਾੜਕੂ-ਵਾਦ ਦੇ ਦੌਰ ਸਮੇਂ ਸਿੱਖ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਘਰਾਂ ਤੋਂ ਚੁੱਕ ਕੇ ਲਾਪਤਾ ਕਰਨ, ਝੂਠੇ ਮੁਕਾਬਲਿਆਂ ਵਿਚ ਮਾਰਨ ਅਤੇ ਲਾਵਾਰਿਸ ਤੇ ਅਣਪਛਾਤੀਆਂ ਲਾਸ਼ਾਂ ਕਰਾਰ ਦੇ ਕੇ ਵੱਖ-ਵੱਖ ਸਮਸ਼ਾਨਘਾਟਾਂ ਵਿਚ ਉਨ੍ਹਾਂ ਦਾ ਅੰਤਿਮ ਸੰਸਕਾਰ ਕਰਨ ਦੇ ਮਾਮਲੇ ਨੂੰ ਉਜਾਗਰ ਕਰਨ ਵਾਲੇ ਭਾਈ ਜਸਵੰਤ ਸਿੰਘ ਖਾਲੜਾ ਖੁਦ ਪੁਲਿਸ ਵਲੋਂ ਲਾਪਤਾ ਕਰਕੇ ਮਾਰ ਦਿੱਤੇ ਗਏ।

ਇਸ ਫਿਲਮ ਵਿੱਚ ਉਸ ਇਤਿਹਾਸ ਨੂੰ ਫਿਰ ਮੁੜ ਉਜਾਗਰ ਕੀਤਾ ਗਿਆ ਹੈ ਜਿਸ ਨੂੰ ਸਰਕਾਰਾਂ ਦਿਖਾਉਣ ਨੂੰ ਡਰਦੀਆਂ ਹਨ। ਭਾਈ ਖਾਲੜਾ ਦੀ ਕਹਾਣੀ ਮਨੁੱਖੀ ਅਧਿਕਾਰਾਂ ਦੀ ਹੋਈ ਵੱਡੀ ਉਲੰਘਣਾ ਨੂੰ ਉਜਾਗਰ ਕਰਦੀ ਹੈ ਅਤੇ ਸੱਚ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ।

Scroll to Top