Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 3:39 am

+91 90915 01313 , +91 90916 01313

punjabbanni@gmail.com
punjabbani@yahoo.com

ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ 8 ਨਵੰਬਰ ਤੋਂ

ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ 8 ਨਵੰਬਰ ਤੋਂ

ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ 8 ਨਵੰਬਰ ਤੋਂ
ਪਟਿਆਲਾ, 19 ਅਕਤੂਬਰ:
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ ਵਿਚ ਭਰਤੀ ਹੋਣ ਲਈ ਕੇਵਲ ਪੰਜਾਬ ਦੇ ਬੱਚਿਆ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ ਮਿਤੀ 8 ਨਵੰਬਰ 2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦਾ ਮੰਤਵ ਸੈਨਾ ਵਿਚ ਸੇਵਾ ਕਰ ਰਹੇ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਬਾਕੀ ਸ਼੍ਰੇਣੀਆਂ ਦੇ ਬੱਚਿਆਂ ਨੂੰ ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਯੋਗ ਬਣਾਉਣਾ ਹੈ। ਇਹ ਕੋਰਸ 45 ਦਿਨ ਦਾ ਹੋਵੇਗਾ। ਜਿਸ ਦੌਰਾਨ ਵਿਦਿਆਰਥੀਆਂ ਨੂੰ ਸਰੀਰਕ ਤੌਰ ’ਤੇ ਭਰਤੀ ਹੋਣ ਲਈ ਲੋੜੀਂਦੇ ਮਿਆਰ ਲਈ ਤਿਆਰ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਉਹਨਾਂ ਨੂੰ ਲਿਖਤੀ ਇਮਤਿਹਾਨ ਦੀ ਤਿਆਰੀ ਵੀ ਕਰਵਾਈ ਜਾਵੇਗੀ। ਫ਼ੌਜ ਵਿੱਚ ਸਿਪਾਹੀ ਦੀ ਭਰਤੀ ਲਈ ਉਮੀਦਵਾਰ ਦੀ ਉਮਰ 17-1/2 ਤੋਂ 21 ਸਾਲ, ਕੱਦ 170 ਸੈਂਟੀਮੀਟਰ, ਛਾਤੀ 77 ਤੋਂ 82 ਸੈਂਟੀਮੀਟਰ ਅਤੇ ਵਜ਼ਨ 50 ਕਿੱਲੋ ਹੋਣਾ ਚਾਹੀਦਾ ਹੈ ਅਤੇ ਉਮੀਦਵਾਰ ਦਸਵੀਂ ਕਲਾਸ ਵਿੱਚ ਕੁੱਲ 45%ਅਤੇ ਹਰੇਕ ਵਿਸ਼ੇ ਵਿੱਚ 33% ਨੰਬਰਾਂ ਨਾਲ ਪਾਸ ਹੋਣ ਜ਼ਰੂਰੀ ਹੈ। ਕਲਰਕ/ਐਸ.ਕੇ.ਟੀ ਦੀ ਭਰਤੀ ਲਈ ਉਮੀਦਵਾਰਾਂ ਦੀ ਉਮਰ 17-1/2 ਤੋਂ 21 ਸਾਲ ਦੇ ਵਿਚਕਾਰ ਅਤੇ ਕੱਦ ਘੱਟੋ ਘੱਟ 162 ਸੈਂਟੀਮੀਟਰ ਹੋਣਾ ਜ਼ਰੂਰੀ ਹੈ। ਅੰਗਰੇਜ਼ੀ ਅਤੇ ਗਣਿਤ/ਅਕਾਉਂਟਿੰਗ/ਬੂਕ ਕੀਪਿੰਗ ਵਿਸ਼ਿਆਂ ਵਿਚ 50% ਨੰਬਰਾਂ ਨਾਲ ਪਾਸ ਹੋਣਾ ਜ਼ਰੂਰੀ ਹੈ। ਚਾਹਵਾਨ ਉਮੀਦਵਾਰ ਆਪਣੇ ਪੜ੍ਹਾਈ ਦੇ ਸਰਟੀਫਿਕੇਟ, ਪਾਸਪੋਰਟ ਸਾਈਜ਼ ਫ਼ੋਟੋ, ਡਿਸਚਾਰਜ ਬੁੱਕ (ਕੇਵਲ ਸਾਬਕਾ ਸੈਨਿਕਾਂ ਦੇ ਬੱਚਿਆਂ ਲਈ) ਅਤੇ ਐਸ.ਸੀ ਜਾਤੀ ਦੇ ਉਮੀਦਵਾਰ ਆਪਣਾ ਜਾਤੀ ਦਾ ਸਰਟੀਫਿਕੇਟ ਨਾਲ ਲੈ ਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਪਟਿਆਲਾ, ਨੇੜੇ ਰੇਲਵੇ ਸਟੇਸ਼ਨ, ਵਿਖੇ ਆਪਣੇ ਨਾਮ ਦੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਉਹਨਾਂ ਨੇ ਇਹ ਵੀ ਦੱਸਿਆ ਹੈ ਕਿ ਪਟਿਆਲਾ ਜ਼ਿਲ੍ਹੇ ਦੇ ਉਮੀਦਵਾਰ ਹੀ ਇਸ ਟ੍ਰੇਨਿੰਗ ਵਿਚ ਸ਼ਾਮਲ ਹੋ ਸਕਦੇ ਹਨ। ਪ੍ਰੀ-ਰਿਕਰੂਟਮੈਂਟ ਸੈਂਟਰ ਸਿਖਲਾਈ ਲਈ ਇੱਕ ਆਲ ਵੈਦਰ ਟਰੈਕ ਅਤ ਟ੍ਰੇਨਿੰਗ ਦੇ ਜ਼ਰੂਰੀ ਸਾਜੇ ਸਮਾਨ ਉਪਲਬਧ ਹਨ। ਵਧੇਰੇ ਜਾਣਕਾਰੀ ਲਈ ਫ਼ੋਨ ਨੰ.0175-2361188, 7888343525 ਕਿਸੇ ਵੀ ਕੰਮ ਕਾਜ ਵਾਲੇ ਦਿਨ ਸੰਪਰਕ ਕਰ ਸਕਦੇ ਹਨ।

Scroll to Top