Breaking

ਪੰਜਾਬੀ ਯੂਨੀਵਰਸਿਟੀ ਵਿਖੇ ‘ਵਿਸ਼ਵ ਦੇ 2% ਵਿਗਿਆਨੀਆਂ’ ਦੀ ਸੂਚੀ ਵਿੱਚ ਥਾਂ ਬਣਾਉਣ ਵਾਲੇ ਅਧਿਆਪਕਾਂ ਦਾ ਕੀਤਾ ਵਿਸ਼ੇਸ਼ ਸਨਮਾਨ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਨੇ ਜਿੱਤਿਆ ‘9ਵਾਂ ਬ੍ਰਿਕਸ ਯੰਗ ਇਨੋਵੇਟਰ ਪ੍ਰਾਈਜ਼ 2026     ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ
Friday, 27 Nov 2026 | 9:56 pm

+91 90915 01313 , +91 90916 01313

punjabbanni@gmail.com
punjabbani@yahoo.com

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਬਲਿੰਕਿਟ ਸਟੋਰ ਦੀ ਜਾਂਚ :  ਮਿਆਦ ਪੁੱਗ ਚੁੱਕੀਆਂ ਖਾਣ—ਪੀਣ ਦੀਆਂ ਵਸਤਾਂ ਜ਼ਬਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਬਲਿੰਕਿਟ ਸਟੋਰ ਦੀ ਜਾਂਚ :  ਮਿਆਦ ਪੁੱਗ ਚੁੱਕੀਆਂ ਖਾਣ—ਪੀਣ ਦੀਆਂ ਵਸਤਾਂ ਜ਼ਬਤ

ਪਟਿਆਲਾ, 27 ਨਵੰਬਰ : ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਜਿਲ੍ਹਾ ਸਿਹਤ ਅਫਸਰ ਡਾ. ਗੁਰਪ੍ਰੀਤ ਕੌਰ ਦੀ ਅਗਵਾਈ ਵਿਚ ਭਾਦਸੋਂ ਰੋਡ, ਪਟਿਆਲਾ ਵਿਖੇ ਸਥਿਤ ਬਲਿੰਕਿਟ ਸਟੋਰ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਲਗਭਗ 12 ਖਾਣ—ਪੀਣ ਦੀਆਂ ਅਜਿਹੀਆਂ ਵਸਤਾਂ ਪਾਈਆਂ ਗਈਆਂ, ਜਿਨ੍ਹਾਂ ਦੀ ਮਿਆਦ ਪੁੱਗ ਚੁੱਕੀ ਸੀ। ਟੀਮ ਵੱਲੋਂ ਇਨ੍ਹਾਂ ਸਾਰੀਆਂ ਮਿਆਦ ਪੁੱਗ ਚੁੱਕੀਆਂ ਵਸਤਾਂ ਨੂੰ ਜ਼ਬਤ ਕਰ ਲਿਆ ਗਿਆ ਹੈ ਅਤੇ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006 ਅਤੇ ਇਸ ਤਹਿਤ ਬਣਾਏ ਗਏ ਨਿਯਮਾਂ ਤੇ ਰੈਗੂਲੇਸ਼ਨ ਅਨੁਸਾਰ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਸ ਤੋਂ ਇਲਾਵਾ, ਫੂਡ ਸੇਫਟੀ ਟੀਮ ਵੱਲੋਂ ਡੋਮਿਨੋਜ਼ ਦੇ ਇੱਕ ਆਊਟਲੈੱਟ ਤੋਂ ਵੀ ਖਾਣ—ਪੀਣ ਦੀਆਂ ਦੋ ਵਸਤਾਂ ਦੇ ਸੈਂਪਲ ਲੈਬਾਰਟਰੀ ਜਾਂਚ ਲਈ ਇਕੱਤਰ ਕੀਤੇ ਗਏ, ਤਾਂ ਜੋ ਉਨ੍ਹਾਂ ਦੀ ਗੁਣਵੱਤਾ ਅਤੇ ਨਿਰਧਾਰਤ ਫੂਡ ਸੇਫਟੀ ਮਾਪਦੰਡਾਂ ਦੀ ਪਾਲਣਾ ਸਬੰਧੀ ਜਾਂਚ ਕੀਤੀ ਜਾ ਸਕੇ।

ਫੂਡ ਸੇਫਟੀ ਵਿਭਾਗ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਬਲਿੰਕਿਟ, ਜ਼ੈਪਟੋ ਅਤੇ ਹੋਰ ਆਨਲਾਈਨ ਡਿਲੀਵਰੀ ਪਲੇਟਫਾਰਮਾਂ ਰਾਹੀਂ ਖਾਣ—ਪੀਣ ਦੀਆਂ ਵਸਤਾਂ ਮੰਗਵਾਉਂਦੇ ਸਮੇਂ ਪੂਰੀ ਸਾਵਧਾਨੀ ਵਰਤਣ। ਖਪਤਕਾਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਸਮਾਨ ਦੀ ਡਿਲੀਵਰੀ ਸਮੇਂ ਉਸ ਦੀ ਨਿਰਮਾਣ ਮਿਤੀ, ਮਿਆਦ ਪੁੱਗਣ ਦੀ ਮਿਤੀ, ਪੈਕਿੰਗ ਦੀ ਸਥਿਤੀ ਅਤੇ ਲੇਬਲ ਉੱਤੇ ਦਰਜ ਹੋਰ ਲਾਜ਼ਮੀ ਜਾਣਕਾਰੀ ਨੂੰ ਧਿਆਨ ਨਾਲ ਚੈੱਕ ਕਰਨ। ਮਿਆਦ ਪੁੱਗ ਚੁੱਕੀਆਂ ਖਾਣ—ਪੀਣ ਦੀਆਂ ਵਸਤਾਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕੀਤਾ ਜਾਵੇ ਅਤੇ ਅਜਿਹਾ ਕੋਈ ਵੀ ਮਾਮਲਾ ਸਾਹਮਣੇ ਆਉਣ *ਤੇ ਤੁਰੰਤ ਸਬੰਧਤ ਫੂਡ ਸੇਫਟੀ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾਵੇ।

ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਪਿਛਲੇ ਸਾਲ ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਆਪਣੀ ਰੁਟੀਨ ਜਾਂਚ ਮੁਹਿੰਮ ਤਹਿਤ ਬਰਗਰ ਕਿੰਗ, ਡੋਮਿਨੋਜ਼ ਅਤੇ ਕੇ.ਐੱਫ.ਸੀ. ਸਮੇਤ ਕਈ ਪ੍ਰਸਿੱਧ ਫੂਡ ਚੇਨਾਂ ਤੋਂ ਖਾਣ—ਪੀਣ ਦੀਆਂ ਵਸਤਾਂ ਦੇ ਸੈਂਪਲ ਇਕੱਤਰ ਕੀਤੇ ਗਏ ਸਨ। ਸਬੰਧਤ ਲੈਬਾਰਟਰੀ ਰਿਪੋਰਟਾਂ ਅਨੁਸਾਰ ਬਰਗਰ ਕਿੰਗ ਤੋਂ ਲਿਆ ਗਿਆ ਕੁਕਿੰਗ ਆਇਲ (ਖਾਣਾ ਪਕਾਉਣ ਵਾਲੇ ਤੇਲ) ਦਾ ਸੈਂਪਲ, ਡੋਮਿਨੋਜ਼ ਤੋਂ ਲਿਆ ਗਿਆ ਪਿਊਰੀ ਦਾ ਸੈਂਪਲ ਅਤੇ ਕੇ.ਐੱਫ.ਸੀ. ਤੋਂ ਲਿਆ ਗਿਆ ਕੱਚੇ ਚਿਕਨ ਦਾ ਸੈਂਪਲ ਘਟੀਆ ਗੁਣਵੱਤਾ (ਸਬ—ਸਟੈਂਡਰਡ) ਦਾ ਪਾਇਆ ਗਿਆ ਸੀ।

ਫੂਡ ਸੇਫਟੀ ਵਿਭਾਗ ਵੱਲੋਂ ਮੁੜ ਦੁਹਰਾਇਆ ਜਾਂਦਾ ਹੈ ਕਿ ਖਪਤਕਾਰਾਂ ਨੂੰ ਸੁਰੱਖਿਅਤ ਅਤੇ ਮਿਆਰੀ ਖੁਰਾਕੀ ਵਸਤਾਂ ਮੁਹੱਈਆ ਕਰਵਾਉਣਾ ਵਿਭਾਗ ਦੀ ਮੁੱਖ ਤਰਜੀਹ ਹੈ। ਵਿਭਾਗ ਵੱਲੋਂ ਸਾਰੇ ਫੂਡ ਬਿਜ਼ਨਸ ਆਪਰੇਟਰਾਂ, ਜਿਨ੍ਹਾਂ ਵਿੱਚ ਆਨਲਾਈਨ ਫੂਡ ਡਿਲੀਵਰੀ ਪਲੇਟਫਾਰਮ ਵੀ ਸ਼ਾਮਲ ਹਨ, ਨੂੰ ਫੂਡ ਸੇਫਟੀ ਦੇ ਨਿਰਧਾਰਤ ਮਾਪਦੰਡਾਂ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਲੋਕਾਂ ਦਾ ਸਹਿਯੋਗ ਵੀ ਖੁਰਾਕੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਖਪਤਕਾਰਾਂ ਦੀ ਸਿਹਤ ਦੀ ਰੱਖਿਆ ਕਰਨ ਲਈ ਬੇਹੱਦ ਜ਼ਰੂਰੀ ਹੈ।

Scroll to Top