ਫੈਕਟਰੀ ਅੰਦਰ ਬੁਆਇਲਰ ਫਟਣ ਕਾਰਨ ਵਾਪਰਿਆ ਭਿਆਨਕ ਹਾਦਸਾ, ਕਈ ਜਖਮੀ

ਬਹਾਦਰਗੜ੍ਹ, 22 ਮਈ 2026 : ਹਰਿਆਣਾ ਦੇ ਬਹਾਦਰਗੜ੍ਹ ਸਥਿਤ ਉਦਯੋਗਿਕ ਖੇਤਰ ਵਿੱਚ ਅੱਜ ਅਚਾਨਕ ਇਕ ਫੈਕਟਰੀ ਵਿਚ ਬੁਆਇਲਰ ਫਟਣ ਦੇ ਕਾਰਨ ਵੱਡਾ ਹਾਦਸਾ ਵਾਪਰ ਗਿਆ, ਜਿਸ ਕਾਰਨ ਮਜਦੂਰਾਂ ਦੇ ਜਖਮੀ ਹੋਣ ਦਾ ਸਮਾਚਾਰ ਹੈ।

ਜਾਣਕਾਰੀ ਅਨੁਸਾਰ ਧਮਾਕਾ ਇੰਨਾ ਜ਼ੋਰਦਾਰ ਸੀ ਕਿ ਫੈਕਟਰੀ ਦੀ ਛੱਤ ਢਹਿ ਗਈ ਅਤੇ ਅੰਦਰ ਕੰਮ ਕਰ ਰਹੇ ਕਈ ਮਜ਼ਦੂਰ ਮਲਬੇ ਹੇਠਾਂ ਦੱਬ ਗਏ।

ਘਟਨਾ ਮਾਡਰਨ ਇੰਡਸਟਰੀਅਲ ਏਰੀਆ ਪਾਰਟ-ਬੀ ਦੇ ਪਲਾਟ ਨੰਬਰ 2224 ਵਿੱਚ ਸਥਿਤ ‘ਕਲਾਸਿਕ ਕੋਲ ਪ੍ਰਾਈਵੇਟ ਲਿਮਟਿਡ’ ਫੈਕਟਰੀ ਵਿੱਚ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਇੱਥੇ ਰਸਾਇਣਕ ਪਦਾਰਥ ਅਤੇ ਗੂੰਦ ਤਿਆਰ ਕਰਨ ਦਾ ਕੰਮ ਚੱਲ ਰਿਹਾ ਸੀ। ਧਮਾਕੇ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਅਤੇ ਲੋਕ ਘਰਾਂ ਤੇ ਫੈਕਟਰੀਆਂ ਤੋਂ ਬਾਹਰ ਨਿਕਲ ਆਏ।

ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਛੇ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਰਾਹਤ ਟੀਮਾਂ ਨੇ ਮਲਬੇ ਹੇਠਾਂ ਫਸੇ ਕੁਝ ਮਜ਼ਦੂਰਾਂ ਨੂੰ ਬਾਹਰ ਕੱਢਿਆ, ਜਿਨ੍ਹਾਂ ਵਿੱਚੋਂ ਜ਼ਖ਼ਮੀਆਂ ਨੂੰ ਤੁਰੰਤ ਬਹਾਦਰਗੜ੍ਹ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ।

Scroll to Top