Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 18 Oct 2026 | 6:04 am

+91 90915 01313 , +91 90916 01313

punjabbanni@gmail.com
punjabbani@yahoo.com

ਫੋਟੋਗ੍ਰਾਫੀ ਸਿਰਫ਼ ਪੇਸ਼ਾ ਨਹੀਂ, ਸਗੋਂ ਇੱਕ ਖੂਬਸੂਰਤ ਕਲਾ ਹੈ - ਹਰਚੰਦ ਸਿੰਘ ਬਰਸਟ

ਫੋਟੋਗ੍ਰਾਫੀ ਸਿਰਫ਼ ਪੇਸ਼ਾ ਨਹੀਂ, ਸਗੋਂ ਇੱਕ ਖੂਬਸੂਰਤ ਕਲਾ ਹੈ - ਹਰਚੰਦ ਸਿੰਘ ਬਰਸਟ

ਚੰਡੀਗੜ੍ਹ, 29 ਜੁਲਾਈ 2026 : ਚੰਡੀਗੜ੍ਹ ਫੋਟੋਗ੍ਰਾਫਰਜ਼ ਐਸੋਸੀਏਸ਼ਨ ਵੱਲੋਂ ਕਿਸਾਨ ਭਵਨ, ਸੈਕਟਰ 35 ਵਿਖੇ ਆਯੋਜਿਤ ਕੀਤੇ ਗਏ ਦੋ-ਦਿਨੀਂ ਚੰਡੀਗੜ੍ਹ ਫੋਟੋ ਵੀਡੀਓ ਐਕਸਪੋ-2026 ਦਾ ਅੱਜ ਉਤਸ਼ਾਹਪੂਰਵਕ ਅਤੇ ਸਫ਼ਲਤਾਪੂਰਵਕ ਸਮਾਪਨ ਹੋਇਆ। ਇਸ ਵਿਸ਼ਾਲ ਪ੍ਰਦਰਸ਼ਨੀ ਦੇ ਦੂਜੇ ਦਿਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਸਮਾਗਮ ਦੇ ਦੂਜੇ ਦਿਨ ਦੀ ਸ਼ੁਰੂਆਤ ਮੁੱਖ ਮਹਿਮਾਨ ਸ. ਹਰਚੰਦ ਸਿੰਘ ਬਰਸਟ ਵੱਲੋਂ ਦੀਪ ਜਗਾ ਕੇ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਨੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਪੂਰੀ ਪ੍ਰਦਰਸ਼ਨੀ ਦਾ ਦੌਰਾ ਕੀਤਾ। ਉਨ੍ਹਾਂ ਨੇ ਪ੍ਰਦਰਸ਼ਨੀ ਵਿੱਚ ਪ੍ਰਦਰਸ਼ਿਤ.ਕੀਤੀਆਂ ਗਈਆਂ ਤਸਵੀਰਾਂ, ਆਧੁਨਿਕ ਫੋਟੋਗ੍ਰਾਫੀ ਤਕਨੀਕਾਂ, ਨਵੇਂ ਕੈਮਰਿਆਂ, ਵੀਡੀਓਗ੍ਰਾਫੀ ਗੇਜੇਟਸ ਅਤੇ ਡਿਜੀਟਲ ਨਵੀਨਤਾਵਾਂ ਨੂੰ ਬਹੁਤ ਬਾਰੀਕੀ ਨਾਲ ਦੇਖਿਆ ਅਤੇ ਪ੍ਰਬੰਧਕਾਂ ਸਮੇਤ ਨੌਜਵਾਨਾਂ ਦੀ ਭਰਪੂਰ ਸ਼ਲਾਘਾ ਕੀਤੀ।

ਇਸ ਮੌਕੇ ਸ. ਬਰਸਟ ਨੇ ਕਿਹਾ ਕਿ ਫੋਟੋਗ੍ਰਾਫੀ ਮਹਿਜ਼ ਇੱਕ ਪੇਸ਼ਾ ਨਹੀਂ, ਬਲਕਿ ਇੱਕ ਬਹੁਤ ਹੀ ਖੂਬਸੂਰਤ ਕਲਾ ਹੈ। ਅੱਜ ਦੇ ਡਿਜੀਟਲ ਯੁੱਗ ਵਿੱਚ ਆਈਆਂ ਨਵੀਆਂ ਤਕਨੀਕਾਂ ਨੇ ਫੋਟੋਗ੍ਰਾਫੀ ਦੇ ਖੇਤਰ ਨੂੰ ਬਦਲ ਕੇ ਰੱਖ ਦਿੱਤਾ ਹੈ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਕਈ ਨਵੇਂ ਤੇ ਸੁਨਹਿਰੀ ਅਵਸਰ ਪੈਦਾ ਕੀਤੇ ਹਨ। ਉਨ੍ਹਾਂ ਨੇ ਮੌਜੂਦ ਸਾਰੇ ਫੋਟੋਗ੍ਰਾਫਰਾਂ ਅਤੇ ਵੀਡੀਓਗ੍ਰਾਫਰਾਂ ਨੂੰ ਉਤਸ਼ਾਹਿਤ ਕੀਤਾ ਕਿ ਉਹ ਇਨ੍ਹਾਂ ਨਵੀਆਂ ਅਤੇ ਆਧੁਨਿਕ ਤਕਨੀਕਾਂ ਨੂੰ ਵੱਧ ਤੋਂ ਵੱਧ ਅਪਣਾਉਣ।

ਉਨ੍ਹਾਂ ਨੇ ਫੋਟੋਗ੍ਰਾਫੀ ਦੇ ਮਹੱਤਵ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇੱਕ ਬਿਹਤਰੀਨ ਤਸਵੀਰ ਖਿੱਚਣ ਲਈ ਪੂਰੀ ਏਕਾਗਰਤਾ ਅਤੇ ਲਗਨ ਦੀ ਲੋੜ ਹੁੰਦੀ ਹੈ। ਫੋਟੋਗ੍ਰਾਫਰ ਆਪਣੀ ਕਲਾ ਦੇ ਜ਼ਰੀਏ ਜ਼ਿੰਦਗੀ ਦੇ ਅਣਮੋਲ ਪਲਾਂ ਨੂੰ ਕੈਮਰੇ ਵਿੱਚ ਕੈਦ ਕਰਦੇ ਹਨ, ਤਾਂ ਜੋ ਇਨ੍ਹਾਂ ਯਾਦਾਂ ਨੂੰ ਲੰਬੇ ਸਮੇਂ ਤੱਕ ਸੰਜੋ ਕੇ ਰੱਖਿਆ ਜਾ ਸਕੇ। ਉਨ੍ਹਾਂ ਨੇ ਚੰਡੀਗੜ੍ਹ ਫੋਟੋਗ੍ਰਾਫਰਜ਼ ਐਸੋਸੀਏਸ਼ਨ ਦੇ ਇਸ ਉਪਰਾਲੇ ਦੀ ਤਾਰੀਫ਼ ਕਰਦਿਆਂ ਕਿਹਾ ਕਿ ਅਜਿਹੇ ਐਕਸਪੋ ਇੱਕੋ ਛੱਤ ਹੇਠ ਵਿਸ਼ਵ ਪੱਧਰੀ ਤਕਨੀਕਾਂ ਨੂੰ ਸਮਝਣ ਦਾ ਵਧੀਆ ਮੰਚ ਪ੍ਰਦਾਨ ਕਰਦੇ ਹਨ।

Scroll to Top