Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 6:56 pm

+91 90915 01313 , +91 90916 01313

punjabbanni@gmail.com
punjabbani@yahoo.com

ਬਠਿੰਡਾ ‘ਚ ਕਾਊਂਟਰ ਇੰਟੈਲੀਜੈਂਸ ਦੀ ਵੱਡੀ ਕਾਰਵਾਈ, ਦੋ ਹੱਥਗੋਲੇ ਸਮੇਤ ਦੋ ਕਾਬੂ

ਬਠਿੰਡਾ ‘ਚ ਕਾਊਂਟਰ ਇੰਟੈਲੀਜੈਂਸ ਦੀ ਵੱਡੀ ਕਾਰਵਾਈ, ਦੋ ਹੱਥਗੋਲੇ ਸਮੇਤ ਦੋ ਕਾਬੂ

ਬਠਿੰਡਾ, 18 ਮਾਰਚ : ਪੰਜਾਬ ਵਿੱਚ ਸੁਰੱਖਿਆ ਏਜੰਸੀਆਂ ਨੇ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰਦੇ ਹੋਏ ਪੰਜਾਬ ਪੁਲਸ ਦੀ ਕਾਊਂਟਰ ਇੰਟੈਲੀਜੈਂਸ (ਸੀਆਈ) ਯੂਨਿਟ ਬਠਿੰਡਾ ਵੱਲੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ ‘ਚੋਂ ਦੋ ਹੱਥਗੋਲੇ ਬਰਾਮਦ ਕੀਤੇ ਗਏ ਹਨ, ਜਿਨਾ ਨੂੰ ਕਾਬੂ ਕਰਕੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਜੀਪੀ ਗੌਰਵ ਯਾਦਵ ਮੁਤਾਬਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਬੂਟਾ ਸਿੰਘ (ਗਿੱਲਵਾਲੀ, ਫਿਰੋਜ਼ਪੁਰ) ਅਤੇ ਹਰਮੰਦਰ ਸਿੰਘ ਉਰਫ਼ ਨਿੱਕਾ (ਮੋਗਾ) ਵਜੋਂ ਹੋਈ ਹੈ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਬਰਾਮਦ ਕੀਤੇ ਗ੍ਰਨੇਡ ਸਰਹੱਦ ਪਾਰ ਤੱਤਾਂ ਨਾਲ ਜੁੜੀ ਇੱਕ ਗੈਰ-ਕਾਨੂੰਨੀ ਸਪਲਾਈ ਚੇਨ ਦਾ ਹਿੱਸਾ ਸਨ, ਜਿਸਦਾ ਮਕਸਦ ਸੂਬੇ ਵਿੱਚ ਸ਼ਾਂਤੀ ਅਤੇ ਜਨਤਕ ਸੁਰੱਖਿਆ ਨੂੰ ਭੰਗ ਕਰਨਾ ਸੀ।

ਪੁਲਿਸ ਅਨੁਸਾਰ, ਦੋਵਾਂ ਸ਼ੱਕੀਆਂ ਦੇ ਕਬਜ਼ੇ ‘ਚੋਂ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ ਗਏ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਤੇਜ਼ ਕਾਰਵਾਈ ਨਾਲ ਇੱਕ ਸੰਭਾਵੀ ਵੱਡੀ ਘਟਨਾ ਨੂੰ ਟਾਲ ਦਿੱਤਾ ਗਿਆ ਹੈ। ਉਨਾ ਕਿਹਾ ਕਿ ਦੋਵਾਂ ਕੋਲੋ ਗੰਭੀਰਤਾ ਨਾਲ ਪੁਛਗਿਛ ਕੀਤੀ ਜਾ ਰਹੀ ਹੈ, ਜਿਨਾ ਤੋ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।

Scroll to Top