Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:55 am

+91 90915 01313 , +91 90916 01313

punjabbanni@gmail.com
punjabbani@yahoo.com

ਬਠਿੰਡਾ ‘ਚ ਸੜਕ ਕਿਨਾਰੇ ਨੌਜਵਾਨ ਦੀ ਲਾਸ਼ ਮਿਲੀ, ਜਾਂਚ ਸੁ਼ਰੂ

ਬਠਿੰਡਾ ‘ਚ ਸੜਕ ਕਿਨਾਰੇ ਨੌਜਵਾਨ ਦੀ ਲਾਸ਼ ਮਿਲੀ, ਜਾਂਚ ਸੁ਼ਰੂ

ਬਠਿੰਡਾ, 12 ਅਪ੍ਰੈਲ 2026 : ਪੰਜਾਬ ਦੇ ਬਠਿੰਡਾ ਸ਼ਹਿਰ ਵਿੱਚ ਐਤਵਾਰ ਸਵੇਰੇ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਇੱਕ ਨੌਜਵਾਨ ਦੀ ਮ੍ਰਿਤਕ ਦੇਹ ਸੜਕ ਕਿਨਾਰੇ ਪਈ ਮਿਲੀ। ਮੌਕੇ ‘ਤੇ ਮਿਲੀ ਸਰਿੰਜ ਕਾਰਨ ਮੌਤ ਦੇ ਪਿੱਛੇ ਨਸ਼ੇ ਦਾ ਸ਼ੱਕ ਜਤਾਇਆ ਜਾ ਰਿਹਾ ਹੈ, ਹਾਲਾਂਕਿ ਪੁਲਿਸ ਵੱਲੋਂ ਹਾਲੇ ਤੱਕ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ।

ਜਾਣਕਾਰੀ ਅਨੁਸਾਰ ਬਠਿੰਡਾ ਯੂਥ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਮੋਨੂੰ ਮਹੇਸ਼ਵਰੀ ਨੂੰ ਜੀਟੀ ਰੋਡ ਨੇੜੇ ਗਣੇਸ਼ ਬਸਤੀ ਇਲਾਕੇ ਵਿੱਚ ਲਾਸ਼ ਪਈ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਸੁਸਾਇਟੀ ਦੀ ਟੀਮ ਮੌਕੇ ‘ਤੇ ਪਹੁੰਚੀ, ਜਿੱਥੇ ਲਗਭਗ 30 ਸਾਲ ਦੇ ਨੌਜਵਾਨ ਦੀ ਲਾਸ਼ ਦੇ ਕੋਲੋਂ ਇੱਕ ਸਰਿੰਜ ਵੀ ਬਰਾਮਦ ਹੋਈ। ਇਸ ਸਬੰਧੀ ਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਵੀ ਇਸ ਘਟਨਾ ਦੀ ਜਾਣਕਾਰੀ ਮਿਲੀ ਅਤੇ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ। ਮੁੱਢਲੀ ਜਾਂਚ ਦੌਰਾਨ ਮ੍ਰਿਤਕ ਦੀ ਪਛਾਣ ਸਬੰਧੀ ਕੋਈ ਵੱਡਾ ਸੁਰਾਗ ਨਹੀਂ ਮਿਲਿਆ।
ਪੁਲਿਸ ਵੱਲੋਂ ਮ੍ਰਿਤਕ ਦੇਹ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ 72 ਘੰਟਿਆਂ ਲਈ ਰੱਖਿਆ ਗਿਆ ਹੈ।

Scroll to Top