Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 12:19 pm

+91 90915 01313 , +91 90916 01313

punjabbanni@gmail.com
punjabbani@yahoo.com

ਬਰਨਾਲਾ ਨਗਰ ਨਿਗਮ : ਮੇਅਰ ਵਜੋ ਹਸਨ ਭਾਰਦਵਾਜ ਨੂੰ ਚੁਣਿਆ

ਬਰਨਾਲਾ ਨਗਰ ਨਿਗਮ : ਮੇਅਰ ਵਜੋ ਹਸਨ ਭਾਰਦਵਾਜ ਨੂੰ ਚੁਣਿਆ

ਬਰਨਾਲਾ, 11 ਜੂਨ 2026 : ਮੋਗਾ ਦੀ ਤਰ੍ਹਾਂ ਬਰਨਾਲਾ ਨਗਰ ਨਿਗਮ ਨੂੰ ਵੀ ਨਵਾਂ ਮੇਅਰ ਮਿਲ ਗਿਆ ਹੈ, ਜਿਸ ਤਹਿਤ ਹਸਨ ਭਾਰਦਵਾਜ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਦਸ ਦਈਏ ਕਿ ਇਹ ਮੇਅਰ ਵੀ ਪੂਰੀ ਤਰ੍ਹਾਂ ਸਰਬ ਸੰਮਤੀ ਨਾਲ ਚੁਣਿਆ ਗਿਆ ਹੈ।

ਜਾਣਕਾਰੀ ਅਨੁਸਾਰ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਨਵੇਂ ਚੁਣੇ ਗਏ ਸਾਰੇ ਕੌਂਸਲਰਾਂ ਨੂੰ ਅਹੁਦੇ ਅਤੇ ਗੋਪਨੀਯਤਾ ਦੀ ਸਹੁੰ ਚੁਕਾਈ ਗਈ। ਪੂਰਾ ਸਮਾਗਮ ਪਟਿਆਲਾ ਡਿਵੀਜ਼ਨ ਦੇ ਕਮਿਸ਼ਨਰ ਵਿਨੈ ਬੁਬਲਾਨੀ ਦੀ ਦੇਖ-ਰੇਖ ਹੇਠ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਹੋਇਆ।

ਮੇਅਰ ਚੁਣੇ ਜਾਣ ਤੋਂ ਬਾਅਦ ਹਸਨ ਭਾਰਦਵਾਜ ਨੇ ਨਗਰ ਨਿਗਮ ਦੇ ਮੁਖੀ ਵਜੋਂ ਅਧਿਕਾਰਕ ਤੌਰ ‘ਤੇ ਅਹੁਦਾ ਸੰਭਾਲਿਆ। ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਲਾਭ ਸਿੰਘ ਸਮੇਤ ਕਈ ਆਗੂ ਮੌਜੂਦ ਰਹੇ।

ਸਮਾਗਮ ਦੌਰਾਨ ਆਗੂਆਂ ਨੇ ਨਵੇਂ ਮੇਅਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਰਨਾਲਾ ਦੇ ਸ਼ਹਿਰੀ ਵਿਕਾਸ, ਸਫ਼ਾਈ ਪ੍ਰਬੰਧਾਂ, ਬੁਨਿਆਦੀ ਢਾਂਚੇ ਅਤੇ ਨਾਗਰਿਕ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਨਵੀਂ ਟੀਮ ਤੋਂ ਲੋਕਾਂ ਨੂੰ ਵੱਡੀਆਂ ਉਮੀਦਾਂ ਹਨ। ਉਨ੍ਹਾਂ ਭਰੋਸਾ ਜਤਾਇਆ ਕਿ ਨਿਗਮ ਦੀ ਅਗਵਾਈ ਹੇਠ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਰਫ਼ਤਾਰ ਮਿਲੇਗੀ।

Scroll to Top