ਬਲਾਕ ਪੱਧਰੀ ਖੇਡਾਂ ਦੌਰਾਨ ਖਿਡਾਰੀਆਂ ਵੱਲੋ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ

‘ ਖੇਡਾਂ ਵਤਨ ਪੰਜਾਬ ਦੀਆਂ ‘
ਬਲਾਕ ਪੱਧਰੀ ਖੇਡਾਂ ਦੌਰਾਨ ਖਿਡਾਰੀਆਂ ਵੱਲੋ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ
ਸੰਗਰੂਰ, 6 ਸਤੰਬਰ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਡ ਵਿਭਾਗ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਵੱਖ-ਵੱਖ ਬਲਾਕਾਂ ਵਿੱਚ ਖੇਡ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਖਿਡਾਰੀਆਂ ਨੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਹਿੱਸਾ ਲਿਆ ਅਤੇ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।
ਇਹਨਾਂ ਖੇਡ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ ਨਵਦੀਪ ਸਿੰਘ ਨੇ ਦੱਸਿਆ
ਕਿ ਬਲਾਕ ਦਿੜ੍ਹਬਾ ਵਿਖੇ ਕਬੱਡੀ ਸਰਕਲ ਸਟਾਇਲ ਅੰ-14(ਲੜਕੀਆਂ) ਦੇ ਮੁਕਾਬਲੇ ਦੌਰਾਨ ਭੁਟਾਲ ਪਬਲਿਕ ਸਕੂਲ ਭੁਟਾਲ ਕਲਾਂ ਦੀ ਟੀਮ ਨੇ ਪਹਿਲਾ ਅਤੇ ਸਸਸ ਸਕੂਲ ਬਖੋਰਾ ਕਲਾਂ ਦੀ ਟੀਮ ਨੇ ਦੂਸਰਾ ਸਥਾਨ ਹਾਸਿਲ ਕੀਤਾ । ਉਨ੍ਹਾਂ ਦੱਸਿਆ ਕਿ ਖੋਹ-ਖੋਹ ਅੰ-17 (ਲੜਕੀਆਂ) ਦੇ ਮੁਕਾਬਲੇ ਦੌਰਾਨ ਪਿੰਡ ਕਾਲਬੰਜਾਰਾ ਦੀ ਟੀਮ ਨੇ ਪਹਿਲਾ, ਭੁਟਾਲ ਪਬਲਿਕ ਸਕੂਲ ਭੁਟਾਲ ਕਲਾਂ ਦੀ ਟੀਮ ਨੇ ਦੂਸਰਾ ਅਤੇ ਹੋਲੀ ਮਿਸ਼ਨ ਲਹਿਰਾਗਾਗਾ ਦੀ ਟੀਮ ਨੇ ਤੀਸਰਾ ਸਥਾਨ ਹਾਸਿਲ ਕੀਤਾ। ਅੰ-14 (ਲੜਕੀਆਂ) ਦੇ ਮੁਕਾਬਲੇ ਦੌਰਾਨ ਸਸਸ ਸਕੂਲ ਭੁਟਾਲ ਕਲਾਂ ਦੀ ਟੀਮ ਨੇ ਪਹਿਲਾ, ਸਰਕਾਰੀ ਹਾਈ ਸਕੂਲ ਕਾਲ ਬੰਜਾਰਾ ਦੀ ਟੀਮ ਨੇ ਦੂਸਰਾ ਅਤੇ ਜੀ.ਜੀ.ਐਸ. ਝਲੂਰ ਦੀ ਟੀਮ ਨੇ ਤੀਸਰਾ ਸਥਾਨ ਹਾਸਿਲ ਕੀਤਾ । ਉਨ੍ਹਾਂ ਕਿਹਾ ਕਿ ਬਲਾਕ ਲਹਿਰਾਗਾਗਾ ਵਿਖੇ ਐਥਲੈਟਿਕਸ ਈਵੈਂਟ 100 ਮੀਟਰ ਅੰ-21-30 (ਮੈਨ) ਦੇ ਮੁਕਾਬਲੇ ਵਿੱਚ ਖੇਮਰਾਜ ਸਿੰਘ ਨੇ ਪਹਿਲਾ ਅਤੇ ਹਰਦੀਪ ਸਿੰਘ ਨੇ ਦੂਸਰਾ ਸਥਾਨ ਹਾਸਿਲ ਕੀਤਾ। ਈਵੈਂਟ 60 ਮੀਟਰ ਅੰ-14(ਲੜਕੇ) ਦੇ ਮੁਕਾਬਲੇ ਵਿੱਚ ਸਹਿਜਪ੍ਰੀਤ ਸਿੰਘ, ਰਹਿਮਤ ਸਿੰਘ ਅਤੇ ਕਰਨ ਨੇ ਕ੍ਰਮਵਾਰ ਪਹਿਲ, ਦੂਸਰਾ ਅਤੇ ਤੀਸਰ ਸਥਾਨ ਹਾਸਿਲ ਕੀਤਾ। ਈਵੈਂਟ 100 ਮੀਟਰ ਅੰ-21 (ਲੜਕੇ) ਦੇ ਮੁਕਾਬਲੇ ਦੌਰਾਨ ਲਖਵਿੰਦਰ ਸਿੰਘ, ਲਵਪ੍ਰੀਤ ਸਿੰਘ, ਅਤੇ ਜਸ਼ਨਪ੍ਰੀਤ ਸਿੰਘ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਈਵੈਂਟ ਗੋਲਾ ਅੰ-14(ਲੜਕੇ) ਵਿੱਚ ਰਣਯੋਧ ਸਿੰਘ ਨੇ ਪਹਿਲਾ, ਭੁਪਿੰਦਰ ਸਿੰਘ ਨੇ ਦੂਸਰਾ ਅਤੇ ਕੁਲਵਿੰਦਰ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ। ਖੋਹ-ਖੋਹ ਅੰ-17 ਲੜਕੀਆਂ ਦੇ ਮੁਕਾਬਲੇ ਦੌਰਾਨ ਪਿੰਡ ਕਾਲਬੰਜਾਰਾ ਦੀ ਟੀਮ ਨੇ ਪਹਿਲਾ, ਭੁਟਾਲ ਪਬਲਿਕ ਸਸ ਸਕੂਲ ਭੁਟਾਲ ਕਲਾਂ ਦੀ ਟੀਮ ਨੇ ਦੂਸਰਾ ਅਤੇ ਹੋਲੀ ਮਿਸ਼ਨ ਲਹਿਰਾਗਾਗਾ ਦੀ ਟੀਮ ਨੇ ਤੀਸਰਾ ਸਥਾਨ ਹਾਸਿਲ ਕੀਤਾ। ਅੰ-21 ਲੜਕੀਆਂ ਦੇ ਮੁਕਾਬਲੇ ਦੌਰਾਨ ਜੀਟੀਬੀ ਕਾਲਜ ਲਹਿਲ ਖੁਰਦ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਬਲਾਕ ਅਨਦਾਣਾ ਵਿਖੇ ਫੁੱਟਬਾਲ ਅੰ-14 ਲੜਕੀਆਂ ਦੇ ਮੁਕਾਬਲੇ ਦੋਰਾਨ ਅਕਾਲ ਅਕੈਡਮੀ ਭੂਦੜ ਭੈਣੀ ਦੀ ਟੀਮ ਨੇ ਪਹਿਲਾ ਅਤੇ ਨਵਦੀਪ ਪਬਲਿਕ ਸਕੂਲ ਮੂਨਕ ਨੇ ਦੂਸਰਾ ਸਥਾਨ ਹਾਸਿਲ ਕੀਤਾ।

Leave a Comment

Your email address will not be published. Required fields are marked *

Scroll to Top