Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 4:48 pm

+91 90915 01313 , +91 90916 01313

punjabbanni@gmail.com
punjabbani@yahoo.com

ਬਲੀਦਾਨ ਦਿਵਸ : ਸ਼ਰਧਾਂਜਲੀ ਸਮਾਰੋਹ ਮੌਕੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ

ਬਲੀਦਾਨ ਦਿਵਸ : ਸ਼ਰਧਾਂਜਲੀ ਸਮਾਰੋਹ ਮੌਕੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ

ਪਟਿਆਲਾ, 30 ਜਨਵਰੀ : ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਦੇਸ਼ ਦੀ ਆਜ਼ਾਦੀ ਦੇ ਸੰਗਰਾਮ ਵਿੱਚ ਆਪਣਾ ਬਲੀਦਾਨ ਦੇਣ ਵਾਲੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਨ ਲਈ ਅੱਜ ਇਥੇ ਮਾਲ ਰੋਡ ‘ਤੇ ਰਜਿੰਦਰਾ ਲੇਕ ਵਿਖੇ ਸਥਿਤ ਮਹਾਤਮਾ ਗਾਂਧੀ ਦੇ ਸਮਾਰਕ ‘ਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਅਗਵਾਈ ਹੇਠ ਸ਼ਰਧਾਂਜਲੀ ਸਮਾਰੋਹ ਹੋਇਆ।

ਇਸ ਮੌਕੇ ਪਟਿਆਲਾ ਪੁਲਿਸ ਦੀ ਹਥਿਆਰਬੰਦ ਟੁਕੜੀ ਨੇ ਹਥਿਆਰ ਉਲਟੇ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਦੋ ਮਿੰਟ ਦਾ ਮੌਨ ਰੱਖਿਆ ਗਿਆ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਮਹਾਤਮਾ ਗਾਂਧੀ ਦੇ ਸਮਾਰਕ ‘ਤੇ ਫੁੱਲ ਮਾਲਾਵਾਂ ਚੜ੍ਹਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮਾਰੋਹ ਮੌਕੇ ਐਸ.ਡੀ.ਐਮ ਪਟਿਆਲਾ ਹਰਜੋਤ ਕੌਰ ਮਾਵੀ, ਮੁੱਖ ਮੰਤਰੀ ਫ਼ੀਲਡ ਅਫ਼ਸਰ ਸਤੀਸ਼ ਚੰਦਰ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

ਵਰਜੀਤ ਵਾਲੀਆ ਨੇ ਦੱਸਿਆ ਕਿ 30 ਜਨਵਰੀ 1948 ਨੂੰ ਮਹਾਤਮਾ ਗਾਂਧੀ ਜੀ ਦੀ ਹੱਤਿਆ ਹੋਈ ਸੀ, ਇਸ ਲਈ ਇਸ ਦਿਨ ਨੂੰ ਬਲਿਦਾਨ ਦਿਵਸ ਵਜੋਂ ਮਨਾਇਆ ਜਾਂਦਾ ਹੈ ਅਤੇ ਅਤੇ ਇਹ ਦਿਨ ਗਾਂਧੀ ਜੀ ਦੇ ਸੱਚ, ਅਹਿੰਸਾ, ਸ਼ਾਂਤੀ ਅਤੇ ਭਰਾਤਰਤਾ ਦੇ ਸਿਧਾਂਤਾਂ ਨੂੰ ਯਾਦ ਕਰਨ ਲਈ ਸਮਰਪਿਤ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਲਿਦਾਨ ਦਿਵਸ ਗਾਂਧੀ ਜੀ ਦੇ ਸਹਿਣਸ਼ੀਲਤਾ, ਸ਼ਾਂਤੀ, ਸੱਚਾਈ ਅਤੇ ਨੈਤਿਕ ਹਿੰਮਤ ਵਾਲੇ ਸਿਧਾਂਤਾਂ ‘ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਦੇਸ਼ ਦੇ ਇਤਿਹਾਸ, ਆਜ਼ਾਦੀ ਸੰਘਰਸ਼ ਅਤੇ ਸ਼ਹੀਦਾਂ ਦੀ ਕੁਰਬਾਨੀ ਬਾਰੇ ਜਾਣਨ ਲਈ ਉਤਸ਼ਾਹਿਤ ਕਰਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਲਿਦਾਨ ਦਿਵਸ ਸਾਡੇ ਦੇਸ਼ ਦੇ ਹਰੇਕ ਸ਼ਹੀਦ ਦੀ ਕੁਰਬਾਨੀ ਨੂੰ ਸਮਰਪਿਤ ਹੈ, ਚਾਹੇ ਉਹ ਆਜ਼ਾਦੀ ਦੀ ਲੜਾਈ ਦੇ ਨਾਇਕ ਸਨ ਜਾਂ ਅੱਜ ਵੀ ਦੇਸ਼ ਦੀ ਰੱਖਿਆ ਕਰ ਰਹੇ ਬਹਾਦੁਰ ਜਵਾਨ, ਕਿਉਂਕਿ ਉਹਨਾਂ ਨੇ ਆਪਣੀਆਂ ਜਾਨਾਂ ਦੇ ਕੇ ਸਾਨੂੰ ਆਜ਼ਾਦੀ, ਸੁਰੱਖਿਆ ਅਤੇ ਸਵੈਭਿਮਾਨ ਦੀ ਜ਼ਿੰਦਗੀ ਦਿੱਤੀ ਹੈ।

ਵਰਜੀਤ ਵਾਲੀਆ ਨੇ ਕਿਹਾ ਕਿ, ”ਇਸ ਦਿਨ ਦੀ ਸੱਚੀ ਮਹੱਤਤਾ ਇਹ ਹੈ ਕਿ ਅਸੀਂ ਸੱਚ, ਨੈਤਿਕਤਾ, ਅਹਿੰਸਾ ਅਤੇ ਏਕਤਾ ਨੂੰ ਆਪਣੀ ਜੀਵਨ ਸ਼ੈਲੀ ਦਾ ਹਿੱਸਾ ਬਣਾਈਏ ਅਤੇ ਅਸੀਂ ਸਭ ਮਿਲ ਕੇ ਇਹ ਵਚਨ ਕਰੀਏ ਕਿ ਅਸੀਂ ਆਪਣੇ ਦੇਸ਼ ਨੂੰ ਸ਼ਾਂਤੀ, ਭਰਾਤਰਤਾ ਅਤੇ ਤਰੱਕੀ ਦੇ ਰਸਤੇ ‘ਤੇ ਅੱਗੇ ਵਧਾਉਣ ਵਿੱਚ ਆਪਣਾ ਯੋਗਦਾਨ ਪਾਵਾਂਗੇ।”

Scroll to Top