ਬਲੋਚਿਸਤਾਨ ਵਿੱਚ ਹਿੰਸਕ ਮੁਕਾਬਲੇ : 15 ਪਾਕਿਸਤਾਨੀ ਫੌਜੀ ਸ਼ਹੀਦ, ਕਈ ਅਤਵਾਦੀ ਢੇਰ

ਦਿੱਲੀ, 1 ਫਰਵਰੀ : ਪਾਕਿਸਤਾਨ ਦੇ ਅਸ਼ਾਂਤ ਸੂਬੇ ਬਲੋਚਿਸਤਾਨ ਵਿੱਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਦਰਮਿਆਨ ਭਿਆਨਕ ਗੋਲੀਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਮੁਕਾਬਲੇ ਦੌਰਾਨ ਘੱਟੋ-ਘੱਟ 15 ਪਾਕਿਸਤਾਨੀ ਫੌਜੀ ਜਾਨੋਂ ਹੱਥ ਧੋ ਬੈਠੇ, ਜਦਕਿ ਜਵਾਬੀ ਕਾਰਵਾਈ ਵਿੱਚ 90 ਦੇ ਕਰੀਬ ਅਤਿਵਾਦੀਆਂ ਨੂੰ ਮਾਰਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਹੈ ਕਿ ਮਾਰੇ ਗਏ ਅਤਿਵਾਦੀਆਂ ਵਿੱਚ ਤਿੰਨ ਆਤਮਘਾਤੀ ਹਮਲਾਵਰ ਵੀ ਸ਼ਾਮਲ ਸਨ। ਸੁਰੱਖਿਆ ਬਲਾਂ ਵੱਲੋਂ ਪਿਛਲੇ ਦੋ ਦਿਨਾਂ ਤੋਂ ਚਲ ਰਹੀ ਮੁਹਿੰਮ ਦੌਰਾਨ ਹੁਣ ਤੱਕ ਕੁੱਲ 133 ਅਤਿਵਾਦੀਆਂ ਨੂੰ ਢੇਰ ਕੀਤਾ ਜਾ ਚੁੱਕਾ ਹੈ। ਫੌਜੀ ਅਧਿਕਾਰੀਆਂ ਅਨੁਸਾਰ ਇਨ੍ਹਾਂ ਵਿੱਚੋਂ 41 ਅਤਿਵਾਦੀ ਪਾਬੰਦੀਸ਼ੁਦਾ ਸੰਗਠਨ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਨਾਲ ਸਬੰਧਤ ਸਨ।

ਪਾਕਿਸਤਾਨੀ ਫੌਜ ਵੱਲੋਂ ਐਤਵਾਰ ਨੂੰ ਜਾਰੀ ਬਿਆਨ ਮੁਤਾਬਕ ਇਹ ਕਾਰਵਾਈ ਉਸ ਤੋਂ ਬਾਅਦ ਸ਼ੁਰੂ ਕੀਤੀ ਗਈ, ਜਦੋਂ ਸ਼ਨੀਵਾਰ ਨੂੰ ਬਲੋਚ ਨਸਲੀ ਗਰੁੱਪਾਂ ਨਾਲ ਜੁੜੇ ਅਤਿਵਾਦੀਆਂ ਨੇ ਸੂਬੇ ਦੇ ਵੱਖ-ਵੱਖ ਇਲਾਕਿਆਂ ਵਿੱਚ ਇਕੱਠੇ ਹਮਲੇ ਕੀਤੇ। ਇਨ੍ਹਾਂ ਹਮਲਿਆਂ ਦੌਰਾਨ ਆਮ ਨਾਗਰਿਕ ਵੀ ਨਿਸ਼ਾਨਾ ਬਣੇ, ਜਿਸ ਕਾਰਨ ਔਰਤਾਂ ਅਤੇ ਬੱਚਿਆਂ ਸਮੇਤ 18 ਲੋਕਾਂ ਦੀ ਮੌਤ ਹੋ ਗਈ ਸੀ।

Scroll to Top