ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਦੀ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਆਰੰਭਤਾ

ਪਟਿਆਲਾ 21 ਜਨਵਰੀ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬਸੰਤ ਪੰਚਮੀ ਦੇ ਸਲਾਨਾ ਜੋੜ ਮੇਲ ਦੀ ਆਰੰਭਤਾ ਸ੍ਰੀ ਆਖੰਡ ਪਾਠ ਸਾਹਿਬ ਨਾਲ ਕੀਤੀ ਗਈ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਦੀ ਆਰੰਭਤਾ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ,  ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ।

ਇਸ ਮੌਕੇ ਹੋਣਗੇ ਧਾਰਮਕ ਸਮਾਗਮ ਦੀਆਂ ਤਿਆਰੀਆਂ ਜਿਥੇ ਮੁਕੰਮਲ ਕੀਤੀਆਂ ਗਈਆਂ, ਉਥੇ ਹੀ ਵੱਖ ਵੱਖ ਸ਼ਹਿਰਾਂ ਤੋਂ ਪੁੱਜੇ ਸਜਾਵਟ ਫੁੱਲਾਂ ਨਾਲ ਗੁਰੂ ਦਰਬਾਰ ਦੀ ਸਜਾਵਟ ਤੋਂ ਇਲਾਵਾ ਦੀਪਮਾਲਾ ਵੀ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਮੌਕੇ ਧਾਰਮਕ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 22 ਜਨਵਰੀ ਨੁੂੰ ਕਵੀ ਦਰਬਾਰ ਹੋਵੇਗਾ, ਜਿਸ ਵਿਚ ਪ੍ਰਸਿੱਧ ਕਵੀ ਸਾਹਿਬਾਨ ਸ਼ਿਰਕਤ ਕਰਨਗੇ ਅਤੇ 23 ਜਨਵਰੀ ਨੂੰ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿਚ ਕਥਾਵਾਚਕ ਗਿਆਨੀ ਪ੍ਰਿਤਪਾਲ ਸਿੰਘ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ ਅਤੇ ਕੀਰਤਨੀ ਜਥੇ ਵੀ ਸ਼ਿਰਕਤ ਕਰਨਗੇ।

ਇਸ ਦੌਰਾਨ ਮੈਨੇਜਰ ਭਾਗ ਸਿੰਘ ਨੇ ਦੱਸਿਆ ਕਿ 23 ਜਨਵਰੀ ਨੂੰ ਬਸੰਤ ਪੰਚਮੀ ਦੇ ਸਾਲਾਨਾ ਜੋੜ ਵਾਲੇ ਦਿਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ। ਉਨ੍ਹਾਂ ਅਪੀਲ ਕੀਤੀ ਕਿ ਸਾਲਾਨਾ ਬਸੰਤ ਪੰਚਮੀ ਦੇ ਜੋੜ ਮੇਲ ਸੰਗਤਾਂ ਗੁਰੂ ਘਰ ਪੁੱਜਕੇ ਗੁਰੂ ਘਰ ਦੀ ਬਖਸ਼ਿਸ਼ ਪ੍ਰਾਪਤ ਕਰਨ। ਉਨ੍ਹਾਂ ਦੱਸਿਆ ਕਿ ਬਸੰਤ ਪੰਚਮੀ ਦੇ ਸਾਲਾਨਾ ਜੋੜ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸੰਤ ਮਹਾਂਪੁਰਸ਼, ਸਿੱਖ ਸੰਪਰਦਾਵਾਂ ਦੇ ਆਗੂ ਸਾਹਿਬਾਨ ਵੀ ਸ਼ਿਰਕਤ ਕਰਨਗੇ।

(ਡੱਬੀ)


ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦਾ ਯੂਟਿਊਬ ਚੈਨਲ ਤੋਂ ਸਿੱਧੇ ਪ੍ਰਸਾਰਣ ਦੀ ਸ਼ੁਰੂਆਤ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਿਰੰਤਰ ਚੱਲਦੇ ਕਥਾ ਕੀਰਤਨ ਨੂੰ ਸੰਗਤਾਂ ਤੱਕ ਪਹੁੰਚਾਉਣ ਲਈ ਯੂ ਟਿਊਬ ਚੈਨਲ ਦੀ ਸ਼ੁਰੂਆਤ ਕੀਤੀ ਗਈ ਹੈ। ਯੂ ਟਿਊਬ ਚੈਨਲ ਦੀ ਸ਼ੁਰੂਆਤ ਕਰਦਿਆਂ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਅਤੇ ਮੈਨੇਜਰ ਭਾਗ ਸਿੰਘ ਨੇ ਦੱਸਿਆ ਕਿ ਸੰਗਤਾਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਹੋਣ ਵਾਲੇ ਧਾਰਮਕ ਸਮਾਗਮ ਅਤੇ ਨਿਰੰਤਰ ਚੱਲਦੇ ਕਥਾ ਪ੍ਰਵਾਹ ਨਾਲ ਜੁੜਨ ਲਈ ਸਾਡੇ ਯੂਟਿਊਬ ਚੈਨਲ ’ਤੇ @gudkhniwaransahibpatialasg ਜਾ ਕੇ ਧਾਰਮਕ ਸਮਾਗਮ ਦਾ ਆਨੰਦ ਮਾਣ ਸਕਦੀਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ, ਮੀਤ ਮੈਨੇਜਰ ਜਸਵਿੰਦਰ ਸਿੰਘ ਬਿੱਲਾ, ਸਰਬਜੀਤ ਸਿੰਘ, ਯੂਥ ਆਗੂ ਸੁਰਿੰਦਰ ਸਿੰਘ ਘੁਮਾਣਾ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਮੌਜੂਦ ਸਨ।

Scroll to Top