ਬਾਕਸਰ ਵਿਜੇ਼ਦਰ ਸਿੰਘ ਨੇ ਫੜਿਆ ਭਾਜਪਾ ਦਾ ਪੱਲਾ

ਬਾਕਸਰ ਵਿਜੇ਼ਦਰ ਸਿੰਘ ਨੇ ਫੜਿਆ ਭਾਜਪਾ ਦਾ ਪੱਲਾ
ਦਿੱਲੀ : ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਮੁੱਕੇਬਾਜ਼ੀ ’ਚ ਭਾਰਤ ਦੇ ਪਹਿਲੇ ਓਲੰਪਿਕ ਮੈਡਲ ਜੇਤੂ ਵਿਜੇਂਦਰ ਸਿੰਘ ਨੇ ਬੁੱਧਵਾਰ ਨੂੰ ਕਾਂਗਰਸ ਦਾ ਸਾਥ ਛੱਡ ਕੇ ਭਾਜਪਾ ਦਾ ਪੱਲਾ ਫੜ ਲਿਆ ਹੈ। ਦਿੱਲੀ ਸਥਿਤ ਭਾਜਪਾ ਮੁੱਖ ਦਫ਼ਤਰ ’ਚ ਰਾਸ਼ਟਰੀ ਜਨਰਲ ਸਕੱਤਰ ਵਿਨੋਦ ਤਾਵੜੇ ਦੀ ਮੌਜੂਦਗੀ ’ਚ ਵਿਜੇਂਦਰ ਸਿੰਘ ਨੇ ਪਾਰਟੀ ਦੀ ਰਸਮੀ ਮੈਂਬਰਸ਼ਿਪ ਹਾਸਲ ਕੀਤੀ। ਉਨ੍ਹਾਂ ਨੇ ਇਸ ਨੂੰ ਖ਼ੁਦ ਦੀ ਘਰ ਵਾਪਸੀ ਕਰਾਰ ਦਿੱਤਾ ਤੇ ਕਿਹਾ ਕਿ ਦੇਸ਼ ਤੇ ਲੋਕਾਂ ਦੀ ਸੇਵਾ ਕਰਨ ਲਈ ਉਨ੍ਹਾਂ ਨੇ ਇਹ ਫ਼ੈਸਲਾ ਲਿਆ।

Leave a Comment

Your email address will not be published. Required fields are marked *

Scroll to Top