ਬਿਕਰਮ ਕਾਲਜ ਪਟਿਆਲਾ ਵਿੱਚ ਜਾਗਰੂਕਤਾ ਹਫਤਾ ਮਨਾਇਆ ਗਿਆ

ਪਟਿਆਲਾ,  27 ਅਕਤੂਬਰ : ਪੰਜਾਬ ਸਰਕਾਰ, ਸ਼੍ਰੀ ਪ੍ਰਵੀਨ ਕੁਮਾਰ ਸਿਨਹਾ ਆਈ.ਪੀ.ਐਸ. ਸਪੈਸ਼ਲ ਡੀ.ਜੀ.ਪੀ. ਕਮ ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਜੀ ਦੇ ਹੁਕਮਾਂ ਦੀ ਪਾਲਣਾ ਵਿੱਚ ਅਤੇ ਸ਼੍ਰੀ ਰਾਜਪਾਲ ਸਿੰਘ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਪਟਿਆਲਾ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 27 ਅਕਤੂਬਰ ਨੂੰ ਸ਼੍ਰੀ ਰਾਜਪਾਲ ਸਿੰਘ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ, ਸ਼੍ਰੀ ਪਰਮਿੰਦਰ ਸਿੰਘ ਡੀ.ਐਸ.ਪੀ. ਵਿਜੀਲੈਂਸ ਬਿਊਰੋ ਯੂਨਿਟ ਪਟਿਆਲਾ, ਇੰਸਪੈਕਟਰ ਰਮਨਪ੍ਰੀਤ ਸਿੰਘ, ਇੰਸਪੈਕਟਰ ਬਲਬੀਰ ਕੌਰ ਅਤੇ ਹੋਰ ਸਟਾਫ ਵੱਲੋਂ ਸਰਕਾਰੀ ਬਿਕਰਮ ਕਾੱਲਜ ਆੱਫ ਕਾਮਰਸ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਸਾਲਾਨਾ ਜਾਗਰੂਕਤਾ ਹਫਤਾ ਮਨਾਇਆ ਗਿਆ, ਕਾੱਲਜ ਵਿਖੇ ਪ੍ਰਿੰਸੀਪਲ ਕੁਸੁਮ ਲਤਾ ਅਤੇ ਸਟਾਫ ਵੱਲੋਂ ਵਿਜੀਲੈਂਸ ਬਿਊਰੋ ਟੀਮ ਦਾ ਸਵਾਗਤ ਕੀਤਾ ਗਿਆ।

ਜਿਥੇ ਸ਼੍ਰੀ ਰਾਜਪਾਲ ਸਿੰਘ ਐਸ.ਐਸ.ਪੀ. ਸਾਹਿਬ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਅਤੇ ਸ਼੍ਰੀ ਪਰਮਿੰਦਰ ਸਿੰਘ ਡੀ.ਐਸ.ਪੀ. ਸਾਹਿਬ ਵਿਜੀਲੈਂਸ ਬਿਊਰੋ ਯੂਨਿਟ ਪਟਿਆਲਾ ਵੱਲੋਂ ਭ੍ਰਿਸ਼ਟਾਚਾਰ ਰਾਹੀਂ ਦੇਸ਼/ਸਮਾਜ ਨੂੰ ਹੋਣ ਬਾਰੇ ਨੁਕਸਾਨ ਬਾਰੇ ਹਾਜਰੀਨ ਨੂੰ ਜਾਣੂ ਕਰਾਇਆ ਗਿਆ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਵਿੱਚ ਮਦਦ ਕਰਨ ਲਈ ਟੋਲ ਫ੍ਰੀ ਨੰਬਰ 1800-1800-1000, ਐਂਟੀ ਕਰੱਪਸ਼ਨ ਐਕਸ਼ਨ ਲਾਇਨ ਨੰਬਰ 95012-00200 ਅਤੇ ਵਿਜੀਲੈਂਸ ਬਿਊਰੋ ਵਿਖੇ ਤਾਇਨਾਤ ਅਫਸਰਾਂ ਦੇ ਮੋਬਾਇਲ ਨੰਬਰਾਂ ਨੂੰ ਨੋਟ ਕਰਵਾਕੇ ਸਹਿਯੋਗ ਕਰਨ ਦੀ ਅਪੀਲ ਕੀਤੀ।

ਸਾਰੇ ਹਾਜਰ ਕਾੱਲਜ ਦੇ ਸਟਾਫ ਅਤੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਨੂੰ ਰੋਕਣ ਵਿੱਚ ਮਦਦ ਕਰਨ ਅਤੇ ਭ੍ਰਿਸ਼ਟਾਚਾਰ ਨਾ ਕਰਨ ਲਈ ਪ੍ਰੇਰਿਤ ਕੀਤਾ ਗਿਆ। ਆਖਿਰ ਵਿੱਚ ਕਾੱਲਜ ਦੇ ਡਾ. ਕੁਸਮ ਲਤਾ ਪ੍ਰਿੰਸੀਪਲ, ਪ੍ਰੋਫੈਸਰ ਡਾ. ਰੀਤੂ ਕਪੂਰ (ਮੈਂਬਰ ਸੈਕ੍ਰੇੲਟਰੀ, ਡਾ. ਸਵੀਤਾ ਗੁਪਤਾ, ਡਾ. ਹਰਮਨਪ੍ਰੀਤ ਕੌਰ ਵੱਲੋਂ ਸ਼੍ਰੀ ਰਾਜਪਾਲ ਸਿੰਘ ਐਸ.ਐਸ.ਪੀ. ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਅਤੇ ਸ਼੍ਰੀ ਪਰਮਿੰਦਰ ਸਿੰਘ ਡੀ.ਐਸ.ਪੀ. ਵਿਜੀਲੈਂਸ ਬਿਊਰੋ ਯੂਨਿਟ ਪਟਿਆਲਾ ਦੀ ਅਗੁਵਾਈ ਵਿੱਚ ਆਈ ਵਿਜੀਲੈਂਸ ਟੀਮ ਦਾ ਧੰਨਵਾਦ ਕੀਤਾ ਅਤੇ ਭ੍ਰਿਸ਼ਟਾਚਾਰ ਰੋਕਣ ਵਿੱਚ ਹਰ ਤਰ੍ਹਾਂ ਦੀ ਮੱਦਦ ਕਰਨ ਦਾ ਭਰੋਸਾ ਦਿੱਤਾ।

Scroll to Top