ਨਵੀਂ ਦਿੱਲੀ, 16 ਦਸੰਬਰ : ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਹਿਰਾਸਤ ਵਿੱਚ ਚੱਲ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਹੁਣ ਜਮਾਨਤ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਦਸ ਦਈਏ ਕਿ ਇਸ ਤੋਂ ਪਹਿਲਾਂ ਮਜੀਠੀਆ ਦੀ ਜ਼ਮਾਨਤ ਅਰਜ਼ੀ ਹਾਈ ਕੋਰਟ ਵਿੱਚ ਸੁਣਵਾਈ ਤੋਂ ਬਾਅਦ ਰੱਦ ਕੀਤੀ ਜਾ ਚੁੱਕੀ ਸੀ।
ਜਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਰੈਗੂਲਰ ਜ਼ਮਾਨਤ ਅਰਜ਼ੀ ਖਾਰਿਜ ਹੋਣ ਤੋਂ ਬਾਅਦ ਉਨ੍ਹਾਂ ਨੇ ਸ੍ਰੇਸ਼ਠ ਅਦਾਲਤ ਵਿੱਚ ਜ਼ਮਾਨਤ ਦੀ ਅਪੀਲ ਦਾਇਰ ਕੀਤੀ ਹੈ। ਮਜੀਠੀਆ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਸੁਪਰੀਮ ਕੋਰਟ ਵਿੱਚ ਇਨਸਾਫ਼ ਮਿਲੇਗਾ ਅਤੇ ਮਾਮਲੇ ਦੀ ਨਿਰਪੱਖ ਸੁਣਵਾਈ ਹੋਵੇਗੀ। ਹਾਈ ਕੋਰਟ ਤੋਂ ਕੋਈ ਰਾਹਤ ਨਾ ਮਿਲਣ ਕਾਰਨ ਹੁਣ ਇਹ ਮਾਮਲਾ ਸੁਪਰੀਮ ਕੋਰਟ ਦੇ ਅਧੀਨ ਆ ਗਿਆ ਹੈ, ਜਿਥੇ ਉਨਾ ਜਮਾਨਤ ਲਈ ਪਹੁੰਚ ਕੀਤੀ ਹੈ।