Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 11:29 am

+91 90915 01313 , +91 90916 01313

punjabbanni@gmail.com
punjabbani@yahoo.com

ਬਿਜਲੀ ਖੇਤਰ ਨੂੰ ਮਜਬੂਤ ਬਣਾਉਣ ਲਈ 912 ਕਰੋੜ ਦੇ ਵਿਕਾਸ ਕਾਰਜਾਂ ਨੂੰ ਦਿੱਤੀ ਹਰੀ ਝੰਡੀ

ਬਿਜਲੀ ਖੇਤਰ ਨੂੰ ਮਜਬੂਤ ਬਣਾਉਣ ਲਈ 912 ਕਰੋੜ ਦੇ ਵਿਕਾਸ ਕਾਰਜਾਂ ਨੂੰ ਦਿੱਤੀ ਹਰੀ ਝੰਡੀ

ਚੰਡੀਗੜ੍ਹ, 13 ਜੂਨ 2026 : ਹਰਿਆਣਾ ਸਰਕਾਰ ਨੇ ਸੂਬੇ ਅੰਦਰ ਬਿਜਲੀ ਖੇਤਰ ਨੂੰ ਹੋਰ ਮਜਬੂਤ ਬਣਾਉਣ ਲਈ 912 ਕਰੋੜ ਦੇ ਵਿਕਾਸ ਕਾਰਜਾਂ ਨੂੰ ਹਰੀ ਝੰਡੀ ਦੇਦਿਤੀ ਹੈ, ਜਿਸਦਾ ਵੱਡਾ ਲਾਭ ਲੋਕਾਂ ਨੂੰਪ੍ਰਾਪਤ ਹੋਵੇਗਾ। ਇਹ ਫੈਸਲਾ ਮੁੱਖ ਸਕੱਤਰ ਅਨੁਰਾਗ ਰਸਤੋਗੀ ਦੀ ਅਗਵਾਈ ਹੇਠ ਹੋਈ ਵੰਡ ਸੁਧਾਰ ਕਮੇਟੀ (DRC) ਦੀ ਮੀਟਿੰਗ ਦੌਰਾਨ ਲਿਆ ਗਿਆ।

ਜਾਣਕਾਰੀ ਦੇ ਅਨੁਸਾਰ ਕਮੇਟੀ ਨੇ ਪ੍ਰਸਤਾਵ ਨੂੰ ਅਗਲੀ ਮਨਜ਼ੂਰੀ ਲਈ ਪਾਵਰ ਫਾਇਨਾਂਸ ਕਾਰਪੋਰੇਸ਼ਨ (PFC) ਅਤੇ ਕੇਂਦਰੀ ਬਿਜਲੀ ਮੰਤਰਾਲੇ ਕੋਲ ਭੇਜਣ ਦੀ ਸਹਿਮਤੀ ਵੀ ਦਿੱਤੀ। ਸਰਕਾਰ ਦਾ ਮੰਨਣਾ ਹੈ ਕਿ ਇਸ ਨਿਵੇਸ਼ ਨਾਲ ਬਿਜਲੀ ਸਪਲਾਈ ਪ੍ਰਣਾਲੀ ਹੋਰ ਮਜ਼ਬੂਤ ਅਤੇ ਆਧੁਨਿਕ ਬਣੇਗੀ, ਜਿਸ ਨਾਲ ਖਪਤਕਾਰਾਂ ਨੂੰ ਬਿਹਤਰ ਸੇਵਾਵਾਂ ਮਿਲਣਗੀਆਂ।

ਮੀਟਿੰਗ ਦੌਰਾਨ ਦੱਖਣ ਹਰਿਆਣਾ ਬਿਜਲੀ ਵੰਡ ਨਿਗਮ (DHBVN) ਅਤੇ ਉੱਤਰ ਹਰਿਆਣਾ ਬਿਜਲੀ ਵੰਡ ਨਿਗਮ (UHBVN) ਵੱਲੋਂ ਚਲਾਏ ਜਾ ਰਹੇ RDSS ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ। ਮੁੱਖ ਸਕੱਤਰ ਨੇ ਬਿਜਲੀ ਵੰਡ ਕੰਪਨੀਆਂ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿਛਲੇ ਕੁਝ ਸਾਲਾਂ ਵਿੱਚ ਹਰਿਆਣਾ ਨੇ ਬਿਜਲੀ ਪ੍ਰਬੰਧਨ ਅਤੇ ਨੁਕਸਾਨ ਘਟਾਉਣ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।

ਸਮੀਖਿਆ ਦੌਰਾਨ ਸਾਹਮਣੇ ਆਇਆ ਕਿ ਐਗਰੀਗੇਟ ਟੈਕਨੀਕਲ ਅਤੇ ਕਮਰਸ਼ੀਅਲ (AT&C) ਨੁਕਸਾਨਾਂ ਵਿੱਚ ਕਾਫ਼ੀ ਕਮੀ ਦਰਜ ਕੀਤੀ ਗਈ ਹੈ। DHBVN ਨੇ ਆਪਣੇ ਨੁਕਸਾਨਾਂ ਨੂੰ 2020-21 ਦੇ 16.93 ਫੀਸਦੀ ਤੋਂ ਘਟਾ ਕੇ 2024-25 ਵਿੱਚ 9.54 ਫੀਸਦੀ ਤੱਕ ਲਿਆਂਦਾ ਹੈ। ਇਸੇ ਤਰ੍ਹਾਂ UHBVN ਨੇ ਵੀ 17.21 ਫੀਸਦੀ ਤੋਂ ਘਟਾ ਕੇ 9.33 ਫੀਸਦੀ ਤੱਕ ਨੁਕਸਾਨ ਸੀਮਿਤ ਕਰ ਦਿੱਤਾ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਦੋਵੇਂ ਬਿਜਲੀ ਨਿਗਮਾਂ ਦਾ ਪ੍ਰਦਰਸ਼ਨ ਦੇਸ਼ ਦੀ 15.04 ਫੀਸਦੀ ਰਾਸ਼ਟਰੀ ਔਸਤ ਨਾਲੋਂ ਕਾਫ਼ੀ ਬਿਹਤਰ ਰਿਹਾ ਹੈ। ਇਸ ਨੂੰ ਹਰਿਆਣਾ ਵਿੱਚ ਲਾਗੂ ਕੀਤੇ ਗਏ ਬਿਜਲੀ ਸੁਧਾਰਾਂ ਅਤੇ ਆਧੁਨਿਕ ਤਕਨੀਕੀ ਉਪਾਵਾਂ ਦੀ ਸਫਲਤਾ ਵਜੋਂ ਦੇਖਿਆ ਜਾ ਰਿਹਾ ਹੈ। ਨਵੇਂ ਪ੍ਰੋਜੈਕਟਾਂ ਦੇ ਲਾਗੂ ਹੋਣ ਨਾਲ ਸੂਬੇ ਦੀ ਬਿਜਲੀ ਪ੍ਰਣਾਲੀ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਹੈ।

 

Scroll to Top