Breaking

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
Monday, 23 Nov 2026 | 5:38 pm

+91 90915 01313 , +91 90916 01313

punjabbanni@gmail.com
punjabbani@yahoo.com

ਬਿਹਾਰ ਦੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ  ਸੰਗਤ ਨੂੰ ਠੇਸ ਪਹੁੰਚਾਈ: ਈ.ਟੀ.ਓ.

ਬਿਹਾਰ ਦੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ  ਸੰਗਤ ਨੂੰ ਠੇਸ ਪਹੁੰਚਾਈ: ਈ.ਟੀ.ਓ.

ਚੰਡੀਗੜ੍ਹ, 23 ਨਵੰਬਰ : ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਦੱਸਣਾਯੋਗ ਹੈ ਕਿ ਉਨ੍ਹਾਂ ਵੱਲੋਂ ਇਹ ਨਿਖੇਧੀ, ‘ਕੱਚੀ ਦਰਗਾਹ-ਬਿਦੂਪੁਰ’ ਛੇ-ਮਾਰਗੀ ਪੁਲ ਦਾ ਨਾਮ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਹਾਨ ਵਿਰਾਸਤ ਨੂੰ ਸਨਮਾਨ ਦੇਣ ਦੀ ਬਜਾਏ ਸਾਬਕਾ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਨਾਮ ’ਤੇ ‘ਨਿਤੀਸ਼ ਸੇਤੂ’ ਰੱਖਣ ਕਾਰਨ ਕੀਤੀ ਗਈ ਹੈ।

ਇਸ ਫੈਸਲੇ ਨੂੰ ਬੇਹੱਦ ਮੰਦਭਾਗਾ ਅਤੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕਰਾਰ ਦਿੰਦਿਆਂ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਬਿਹਾਰ ਸਰਕਾਰ ਨੇ ਪਹਿਲਾਂ ਇਸ ਪੁਲ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ’ਤੇ ਰੱਖਣ ਦੇ ਪ੍ਰਸਤਾਵ ਨੂੰ ਸਵੀਕਾਰ ਕੀਤਾ ਸੀ। ਇਹ ਪ੍ਰਸਤਾਵ ਇਸ ਲਈ ਪੇਸ਼ ਕੀਤਾ ਗਿਆ ਸੀ ਕਿਉਂਕਿ ਇਹ ਪੁਲ ਸਿੱਖਾਂ ਦੇ ਦਸਵੇਂ ਗੁਰੂ ਦੇ ਪਵਿੱਤਰ ਜਨਮ ਅਸਥਾਨ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਬਿਲਕੁਲ ਨੇੜੇ ਸਥਿਤ ਹੈ। ਪਰ, ਬਾਅਦ ਵਿੱਚ ਇਸਦਾ ਨਾਮ ਇੱਕ ਸਿਆਸੀ ਆਗੂ ਦੇ ਨਾਮ ’ਤੇ ਰੱਖਣ ਦਾ ਫੈਸਲਾ ਲੈ ਲਿਆ ਗਿਆ, ਜੋ ਭਾਜਪਾ-ਅਗਵਾਈ ਵਾਲੀ ਸਰਕਾਰ ਦੀਆਂ ਸੌੜੀਆਂ ਸਿਆਸੀ ਤਰਜੀਹਾਂ ਅਤੇ ਲੱਖਾਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਪ੍ਰਤੀ ਅਣਦੇਖੀ ਦੀ ਗਵਾਹੀ ਭਰਦਾ ਹੈ।

ਉਨ੍ਹਾਂ ਕਿਹਾ ਕਿ ਮਨੁੱਖਤਾ, ਕੁਰਬਾਨੀ, ਧਰਮ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਰਾਖੀ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਲਾਸਾਨੀ ਯੋਗਦਾਨ ਸਿਆਸੀ ਹੱਦਾਂ ਤੋਂ ਕਿਤੇ ਉੱਪਰ ਹੈ। ਉਨ੍ਹਾਂ ਦੀ ਮਹਾਨ ਵਿਰਾਸਤ ਪੂਰੇ ਦੇਸ਼ ਦੀ ਧਰੋਹਰ ਹੈ ਅਤੇ ਇਸ ਨੂੰ ਉੱਚਤਮ ਸਤਿਕਾਰ ਅਤੇ ਮਾਨਤਾ ਦਿੱਤੀ ਜਾਣੀ ਲਾਜ਼ਮੀ ਹੈ।

ਮੰਤਰੀ ਨੇ ਸਵਾਲ ਕੀਤਾ ਕਿ ਮਹਾਨ ਸਿੱਖ ਗੁਰੂ ਨੂੰ ਸਨਮਾਨ  ਦੇਣ ਦੇ ਪ੍ਰਸਤਾਵ ਨੂੰ ਅੱਖੋਂ-ਪਰੋਖੇ ਕਰਨ ਪਿੱਛੇ ਕੀ ਤਰਕ ਸੀ? ਉਨ੍ਹਾਂ ਕਿਹਾ ਕਿ ਜਨਤਕ ਬੁਨਿਆਦੀ ਢਾਂਚੇ ਨੂੰ ਸਿਆਸੀ ਪ੍ਰਚਾਰ ਜਾਂ ਚੋਣ ਲਾਭਾਂ ਲਈ ਵਰਤਿਆ ਨਹੀਂ ਜਾਣਾ ਚਾਹੀਦਾ। ਸਿਆਸੀ ਆਗੂਆਂ ਦੇ ਯੋਗਦਾਨ ਨੂੰ ਮਾਨਤਾ ਦੇਣ ਦੇ ਹੋਰ ਵੀ ਕਈ ਤਰੀਕੇ ਹਨ, ਪਰ ਇੱਕ ਪੂਜਣਯੋਗ ਅਧਿਆਤਮਿਕ ਸ਼ਖਸੀਅਤ ਦੇ ਨਾਮ ਨੂੰ ਹਟਾ ਕੇ ਕਿਸੇ ਹੋਰ ਦਾ ਨਾਮ ਰੱਖਣਾ ਬਿਲਕੁਲ ਵੀ ਸਵੀਕਾਰਯੋਗ ਨਹੀਂ ਹੈ।

ਹਰਭਜਨ ਸਿੰਘ ਈ.ਟੀ.ਓ. ਨੇ ਬਿਹਾਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰੇ ਅਤੇ ਇਸ ਪੁਲ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ’ਤੇ ਰੱਖਿਆ ਜਾਵੇ ਤਾਂ ਜੋ ਸਿੱਖ ਭਾਈਚਾਰੇ ਅਤੇ ਦੇਸ਼ ਭਰ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ ਜਾ ਸਕੇ।

Scroll to Top