Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Saturday, 07 Nov 2026 | 9:27 pm

+91 90915 01313 , +91 90916 01313

punjabbanni@gmail.com
punjabbani@yahoo.com

ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਬੁੱਢਾ ਦਲ ਪੰਜਵਾਂ ਤਖ਼ਤ ਦੀ ਛਾਉਣੀ ਤੋਂ ਧਾਰਮਿਕ ਸਮਾਗਮਾਂ ਅਤੇ ਮਹੱਲੇ ਦੀਆਂ ਤਿਆਰੀਆਂ ਆਰੰਭ

ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਬੁੱਢਾ ਦਲ ਪੰਜਵਾਂ ਤਖ਼ਤ ਦੀ ਛਾਉਣੀ ਤੋਂ ਧਾਰਮਿਕ ਸਮਾਗਮਾਂ ਅਤੇ ਮਹੱਲੇ ਦੀਆਂ ਤਿਆਰੀਆਂ ਆਰੰਭ

ਅੰਮ੍ਰਿਤਸਰ ਸਾਹਿਬ, 07 ਨਵੰਬਰ :  ਸਿੱਖ ਕੌਮ ਦੇ ਇਤਿਹਾਸਕ ਅਤੇ ਅਧਿਆਤਮਿਕ ਮਹੱਤਵ ਵਾਲੇ ਪਵਿੱਤਰ ਦਿਹਾੜੇ ਬੰਦੀ ਛੋੜ ਦਿਵਸ ਨੂੰ ਮੁੱਖ ਰੱਖਦਿਆਂ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੀ ਛਾਉਣੀ ਵਿਖੇ ਧਾਰਮਿਕ ਸਮਾਗਮਾਂ ਅਤੇ ਖ਼ਾਲਸਾਈ ਰਵਾਇਤਾਂ ਅਨੁਸਾਰ ਸਮਾਗਮਾਂ ਦੀਆਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਨੇ ਦੱਸਿਆ ਕਿ ਬੰਦੀ ਛੋੜ ਦਿਵਸ ਸਿੱਖ ਇਤਿਹਾਸ ਦਾ ਬਹੁਤ ਹੀ ਮਹੱਤਵਪੂਰਨ ਅਤੇ ਪ੍ਰੇਰਨਾਦਾਇਕ ਦਿਹਾੜਾ ਹੈ।

ਇਸ ਦਿਨ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਗਵਾਲੀਅਰ ਦੇ ਕਿਲ੍ਹੇ ਵਿੱਚੋਂ ਆਪਣੀ ਰਿਹਾਈ ਸਮੇਂ ਆਪਣੇ ਨਾਲ ਕੈਦ 52 ਹਿੰਦੂ ਰਾਜਿਆਂ ਨੂੰ ਵੀ ਰਿਹਾਅ ਕਰਵਾਇਆ ਸੀ। ਗੁਰੂ ਸਾਹਿਬ ਜੀ ਦੇ ਇਸ ਮਹਾਨ ਪਰਉਪਕਾਰ ਅਤੇ ਨਿਆਂ, ਆਜ਼ਾਦੀ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਦੇ ਸੰਦੇਸ਼ ਦੀ ਯਾਦ ਵਿੱਚ ਸਿੱਖ ਸੰਗਤਾਂ ਵੱਲੋਂ ਇਹ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸੇ ਪਾਵਨ ਦਿਹਾੜੇ ਦੀ ਯਾਦ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਕੀਤੀ ਜਾਂਦੀ ਹੈ ਅਤੇ ਸੰਗਤਾਂ ਗੁਰੂ ਘਰਾਂ ਵਿੱਚ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦੀਆਂ ਹਨ।

ਬਾਬਾ ਬਲਬੀਰ ਸਿੰਘ ਨੇ ਦੱਸਿਆ ਕਿ ਇਸ ਪਾਵਨ ਦਿਹਾੜੇ ਨੂੰ ਸਮਰਪਿਤ 6 ਤਾਰੀਖ਼ ਨੂੰ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਅਤੇ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ, ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ। 8 ਤਾਰੀਖ਼ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਮੌਕੇ ਪੰਥ ਪ੍ਰਸਿੱਧ ਕੀਰਤਨੀਏ, ਕਥਾਵਾਚਕ ਅਤੇ ਧਾਰਮਿਕ ਸ਼ਖ਼ਸੀਅਤਾਂ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੀਆਂ ਅਤੇ ਗੁਰਬਾਣੀ ਵਿਚਾਰਾਂ ਦੀ ਸਾਂਝ ਪਾਉਣਗੀਆਂ।

ਉਨ੍ਹਾਂ ਦੱਸਿਆ ਕਿ ਭੋਗ ਉਪਰੰਤ ਸਿੱਖ ਪੰਥ ਦੀਆਂ ਪੁਰਾਤਨ ਰਵਾਇਤਾਂ ਅਤੇ ਮਰਿਆਦਾ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਕੀਤੀ ਜਾਵੇਗੀ। ਇਸ ਉਪਰੰਤ ਖ਼ਾਲਸਾ ਪੰਥ ਵੱਲੋਂ ਬੁੱਢਾ ਦਲ ਪੰਜਵਾਂ ਤਖ਼ਤ ਦੀ ਅਗਵਾਈ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਧਿਆ ਸਮੇਂ ਦਸਮ ਪਾਤਸ਼ਾਹ ਜੀ ਦੀ ਪਾਵਨ ਬਾਣੀ ਦੇ ਸਵੱਈਆਂ ਦਾ ਜਾਪ ਕੀਤਾ ਜਾਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ 9 ਤਾਰੀਖ਼ ਨੂੰ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ, ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਤੋਂ ਖ਼ਾਲਸਾ ਪੰਥ ਬੁੱਢਾ ਦਲ ਪੰਜਵਾਂ ਤਖ਼ਤ ਦੀ ਅਗਵਾਈ ਹੇਠ ਸਮੁੱਚੇ ਨਿਹੰਗ ਸਿੰਘ ਤਰਨਾ ਦਲ ਵੱਲੋਂ ਵਿਸ਼ਾਲ ਮਹੱਲਾ ਸਜਾਇਆ ਜਾਵੇਗਾ। ਇਸ ਮਹੱਲੇ ਵਿੱਚ ਨਿਹੰਗ ਸਿੰਘਾਂ ਵੱਲੋਂ ਘੋੜ-ਦੌੜਾਂ, ਨੇਜ਼ਾਬਾਜ਼ੀ, ਸ਼ਸਤਰ ਵਿਦਿਆ ਅਤੇ ਗਤਕੇ ਦੇ ਜੌਹਰ ਵਿਖਾਏ ਜਾਣਗੇ।  ਖ਼ਾਲਸਾਈ ਰਵਾਇਤਾਂ ਦੇ ਪ੍ਰਤੀਕ ਇਹ ਜੰਗਜੂ ਕਰਤੱਬ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ ਅਤੇ ਸਿੱਖ ਕੌਮ ਦੀ ਪੁਰਾਤਨ ਵਿਰਾਸਤ, ਬਹਾਦਰੀ, ਸੂਰਬੀਰਤਾ ਤੇ ਸ਼ਸਤਰ ਕਲਾ ਦੀ ਅਮੀਰ ਪਰੰਪਰਾ ਨੂੰ ਉਜਾਗਰ ਕਰਨਗੇ।

Scroll to Top