ਬੁੱਢਾ ਦਲ ਪਬਲਿਕ ਸਕੂਲ ਦੇ ਸਾਬਕਾ ਵਿਦਿਆਰਥੀ ਨੇ ਸਕੂਲ ਦਾ ਵਧਾਇਆ ਮਾਣ

ਬੁੱਢਾ ਦਲ ਪਬਲਿਕ ਸਕੂਲ ਦੇ ਸਾਬਕਾ ਵਿਦਿਆਰਥੀ ਨੇ ਸਕੂਲ ਦਾ ਵਧਾਇਆ ਮਾਣ

ਪਟਿਆਲਾ:-20 ਅਪ੍ਰੈਲ ( ) ਬੁੱਢਾ ਦਲ ਪਬਲਿਕ ਸਕੂਲ ਦੇ ਸਾਬਕਾ ਵਿਦਿਆਰਥੀ ਸ. ਦੇਵਦਰਸ਼ਦੀਪ ਸਿੰਘ ਨੇ ਸਕੂਲ ਦਾ ਮਾਣ ਵਧਾਉਂਦਿਆਂ ਸਿਵਲ ਸਰਵਿਸਿਜ਼ ਪ੍ਰੀਖਿਆ 2023 ਵਿੱਚ 340ਵਾਂ ਰੈਂਕ ਪ੍ਰਾਪਤ ਕੀਤਾ।
ਇਸ ਤੋਂ ਪਹਿਲਾਂ ਵੀ ਦੇਵਦਰਸ਼ਦੀਪ ਸਿੰਘ ਨੇ ਪੰਜਾਬ ਰਾਜ ਸਿਵਲ ਸੇਵਾਵਾਂ ਪ੍ਰੀਖਿਆ 2020 ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਆਪਣੀ ਲਗਨ ਅਤੇ ਮਿਹਨਤ ਨਾਲ ਹੋਰ ਬਹੁਤ ਸਾਰੀਆਂ ਪ੍ਰਾਪਤੀਆਂ ਹਾਸਲ ਕੀਤੀਆਂ।
ਸਕੂਲ ਦੇ ਮੁੱਖ ਸਰਪ੍ਰਸਤ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਸਕੂਲ ਪ੍ਰਧਾਨ ਸ੍ਰੀਮਤੀ ਸੁਖਵਿੰਦਰਜੀਤ ਕੌਰ, ਸਕੂਲ ਦੇ ਸਿੱਖਿਆ ਨਿਰਦੇਸ਼ਕ ਅਤੇ ਸਲਾਹਕਾਰ ਐਡਵੋਕੇਟ ਸ. ਕਰਨਰਾਜਬੀਰ ਸਿੰਘ, ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਹਰਪ੍ਰੀਤ ਕੌਰ ਅਤੇ ਸਮੂਹ ਬੁੱਢਾ ਦਲ ਪਰਿਵਾਰ ਨੇ ਉਨ੍ਹਾਂ ਨੂੰ ਵਧਾਈ ਅਤੇ ਸ਼ੁਭ ਕਾਮਨਾਵਾਂ ਦਿੱਤੀਆਂ।

Leave a Comment

Your email address will not be published. Required fields are marked *

Scroll to Top