ਬੁੱਢਾ ਦਲ ਵੱਲੋਂ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ 203ਵੀਂ ਸਲਾਨਾ ਬਰਸੀ ਸਰਧਾ ਭਾਵਨਾ ਨਾਲ ਮਨਾਈ ਗਈ

ਅੰਮ੍ਰਿਤਸਰ:- 14 ਮਾਰਚ – ਸਿੱਖ ਕੌਮ ਦੇ ਮਹਾਨ ਜਰਨੈਲ, ਸ੍ਰੀ ਅਕਾਲ ਤਖ਼ਤ ਸਾਹਿਬ ਨਿਧੜਕ ਜਥੇਦਾਰ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਕਾਲੀ ਬਾਬਾ ਫੂਲਾ ਸਿੰਘ ਜੀ 203ਵੀਂ ਸਲਾਨਾ ਬਰਸੀ ਸਰਧਾ ਭਾਵਨਾ ਸਤਿਕਾਰ ਨਾਲ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਮਨਾਈ ਗਈ।

ਇਸ ਸਮੇਂ ਬਾਬਾ ਹਰਜੀਤ ਸਿੰਘ ਖੰਡਾ ਖੜਕੇਗਾ, ਬੀਬੀ ਹਰਪ੍ਰੀਤ ਕੌਰ ਸੁਖਮਨੀ ਸੇਵਾ ਸੁਸਾਇਟੀ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸਿੱਖ ਪੰਥ ਦੇ ਪ੍ਰਸਿੱਧ ਕਵੀਸ਼ਰ ਭਾਈ ਧਰਮ ਸਿੰਘ, ਭਾਈ ਸੁਖਜੀਤ ਸਿੰਘ ਕੱਨ੍ਹਈਆ ਕਥਾਵਾਚਕ ਨੇ ਸੰਗਤ ਨੂੰ ਸਿੱਖ ਇਤਿਹਾਸ ਸਰਵਣ ਕਰਵਾਇਆ।

ਬੁੱਢਾ ਦਲ ਦੇ ਮੈਨੇਜਰ ਸ. ਪਰਮਜੀਤ ਸਿੰਘ ਬਾਜਵਾ ਵੱਲੋਂ ਜਾਰੀ ਇਕ ਲਿਖਤੀ ਪ੍ਰੈਸ ਬਿਆਨ ਵਿੱਚ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਬਾਬਾ ਫੂਲਾ ਸਿੰਘ ਖਾਲਸਾ ਰਾਜ ਦੇ ਥੰਮ੍ਹ ਸਨ, ਜਿਨ੍ਹਾਂ ਦੀ ਸ਼ਹਾਦਤ ਮੌਕੇ ਮਹਾਰਾਜਾ ਰਣਜੀਤ ਸਿੰਘ ਨੇ ਵਿਰਾਗ ਵਿੱਚ ਆ ਕੇ ਕਿਹਾ ਸੀ ਕਿ ਸਿੱਖ ਰਾਜ ਦਾ ਇਕ ਮਹਾਨ ਨਾਇਕ ਤੁਰ ਗਿਆ ਹੈ।

Scroll to Top