ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਨੇ ਕੀਤਾ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦਾ ਡਿਪਲੋਮੈਟਿਕ ਪਾਸਪੋਰਟ ਰੱਦ

ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਨੇ ਕੀਤਾ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦਾ ਡਿਪਲੋਮੈਟਿਕ ਪਾਸਪੋਰਟ ਰੱਦ
ਬੰਗਲਾਦੇਸ : ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਸ ਦੇ ਹੋਰ ਸਾਥੀਆਂ ਦੇ ਡਿਪਲੋਮੈਟਿਕ ਪਾਸਪੋਰਟ ਵੀ ਰੱਦ ਕਰ ਦਿੱਤੇ ਗਏ ਹਨ। ਡਿਪਲੋਮੈਟਿਕ ਪਾਸਪੋਰਟ ਰੱਦ ਹੋਣ ਤੋਂ ਬਾਅਦ ਸ਼ੇਖ ਹਸੀਨਾ ਲਈ ਦੂਜੇ ਦੇਸ਼ਾਂ ਦਾ ਦੌਰਾ ਕਰਨਾ ਹੋਰ ਵੀ ਮੁਸ਼ਕਲ ਹੋ ਗਿਆ ਹੈ।ਪਾਸਪੋਰਟ ਰੱਦ ਕਰਨ ਦਾ ਕਾਰਨ ਇਹ ਦੱਸਿਆ ਗਿਆ ਹੈ ਕਿ ਸ਼ੇਖ ਹਸੀਨਾ ਖ਼ਿਲਾਫ਼ ਹੁਣ ਤੱਕ 44 ਅਪਰਾਧਿਕ ਮਾਮਲੇ ਦਰਜ ਹਨ। ਇਸ ਦੇ ਨਾਲ ਹੀ ਕੁਝ ਹੋਰ ਕੇਸ ਵੀ ਦਰਜ ਹੋ ਸਕਦੇ ਹਨ। ਅਜਿਹੇ `ਚ ਉਸ `ਤੇ ਪਾਬੰਦੀਆਂ ਲਗਾਉਣ ਲਈ ਉਸ ਦਾ ਡਿਪਲੋਮੈਟਿਕ ਪਾਸਪੋਰਟ ਰੱਦ ਕਰਨਾ ਜ਼ਰੂਰੀ ਹੈ ।

Leave a Comment

Your email address will not be published. Required fields are marked *

Scroll to Top