Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 11:39 am

+91 90915 01313 , +91 90916 01313

punjabbanni@gmail.com
punjabbani@yahoo.com

ਬੰਗਲਾਦੇਸ਼ ਵਿਚ ਦਿਲ ਦਹਿਲਾਉਂਦਾ ਹਾਦਸਾ, ਬੱਸ ਨਦੀ ‘ਚ ਡਿੱਗਣ ਨਾਲ ਕਈਆਂ ਦੀ ਮੌਤ

ਬੰਗਲਾਦੇਸ਼ ਵਿਚ ਦਿਲ ਦਹਿਲਾਉਂਦਾ ਹਾਦਸਾ, ਬੱਸ ਨਦੀ ‘ਚ ਡਿੱਗਣ ਨਾਲ ਕਈਆਂ ਦੀ ਮੌਤ

ਢਾਕਾ, 26 ਮਾਰਚ 2026 – ਬੰਗਲਾਦੇਸ਼ ਵਿੱਚ ਇੱਕ ਭਿਆਨਕ ਸੜਕ ਹਾਦਸੇ ਨੇ ਸੋਗ ਦੀ ਲਹਿਰ ਪੈਦਾ ਕਰ ਦਿੱਤੀ, ਜਿੱਥੇ ਯਾਤਰੀਆਂ ਨਾਲ ਭਰੀ ਇੱਕ ਬੱਸ ਡੂੰਘੀ ਨਦੀ ਵਿੱਚ ਡਿੱਗ ਗਈ, ਜਿਸ ਕਾਰਨ ਕਈ ਲੋਕਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਦਕਿ ਕਈ ਹੋਰ ਜ਼ਖਮੀ ਅਤੇ ਲਾਪਤਾ ਦੱਸੇ ਜਾ ਰਹੇ ਹਨ।

ਜਾਣਕਾਰੀ ਦੇ ਅਨੁਸਾਰ ਬੱਸ ਵਿੱਚ ਕਰੀਬ 35 ਯਾਤਰੀ ਸਵਾਰ ਸਨ, ਜਿਨ੍ਹਾਂ ਵਿੱਚ ਬੱਚੇ ਵੀ ਸ਼ਾਮਲ ਸਨ। ਇਹ ਸਾਰੇ ਲੋਕ ਈਦ ਦੀਆਂ ਛੁੱਟੀਆਂ ਮਨਾ ਕੇ ਵਾਪਸ ਰਾਜਧਾਨੀ ਵੱਲ ਆ ਰਹੇ ਸਨ ਜਦੋਂ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ।
ਬੱਸ ਇੱਕ ਕਿਸ਼ਤੀ ‘ਤੇ ਚੜ੍ਹਨ ਦੀ ਕੋਸ਼ਿਸ਼ ਕਰ ਰਹੀ ਸੀ, ਪਰ ਸੰਤੁਲਨ ਖੋ ਬੈਠੀ ਅਤੇ ਪਦਮਾ ਨਦੀ ਵਿੱਚ ਜਾ ਡਿੱਗੀ। ਹਾਦਸਾ ਸ਼ਾਮ ਕਰੀਬ 5:15 ਵਜੇ ਵਾਪਰਿਆ, ਜਿਸ ਨਾਲ ਮੌਕੇ ‘ਤੇ ਹੜਕੰਪ ਮਚ ਗਿਆ।

ਘਟਨਾ ਤੋਂ ਬਾਅਦ ਰਾਹਤ ਅਤੇ ਬਚਾਅ ਕਾਰਜ ਤੁਰੰਤ ਸ਼ੁਰੂ ਕਰ ਦਿੱਤੇ ਗਏ। ਫੌਜ, ਪੁਲਿਸ, ਫਾਇਰ ਬ੍ਰਿਗੇਡ ਅਤੇ ਤੱਟ ਰੱਖਿਅਕ ਦੀਆਂ ਟੀਮਾਂ ਨੇ ਸਾਂਝੇ ਤੌਰ ‘ਤੇ ਕਾਰਵਾਈ ਕਰਦੇ ਹੋਏ ਬੱਸ ਨੂੰ ਕਰੇਨ ਦੀ ਮਦਦ ਨਾਲ ਲਗਭਗ ਛੇ ਘੰਟਿਆਂ ਦੀ ਮੁਸ਼ੱਕਤ ਬਾਅਦ ਨਦੀ ਵਿਚੋਂ ਬਾਹਰ ਕੱਢਿਆ। ਹਜੇ ਵੀ ਬਚਾਅ ਕਾਰਜ ਜਾਰੀ ਹਨ।

Scroll to Top