Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 2:21 pm

+91 90915 01313 , +91 90916 01313

punjabbanni@gmail.com
punjabbani@yahoo.com

ਬੰਗਲਾਦੇਸ਼ ਵਿੱਚ ਹਿੰਦੂਆਂ ਉੱਤੇ ਹੋ ਰਹੇ ਅੱਤਿਆਚਾਰਾਂ ਖ਼ਿਲਾਫ਼ ਸਨਾਤਨ ਧਰਮ ਸਭਾ ਦਾ ਗੁੱਸਾ : ਪ੍ਰਧਾਨ ਲਾਲ ਚੰਦ ਜਿੰਦਲ

ਬੰਗਲਾਦੇਸ਼ ਵਿੱਚ ਹਿੰਦੂਆਂ ਉੱਤੇ ਹੋ ਰਹੇ ਅੱਤਿਆਚਾਰਾਂ ਖ਼ਿਲਾਫ਼ ਸਨਾਤਨ ਧਰਮ ਸਭਾ ਦਾ ਗੁੱਸਾ : ਪ੍ਰਧਾਨ ਲਾਲ ਚੰਦ ਜਿੰਦਲ

ਬੰਗਲਾਦੇਸ਼ ਵਿੱਚ ਹਿੰਦੂਆਂ ਉੱਤੇ ਹੋ ਰਹੇ ਅੱਤਿਆਚਾਰਾਂ ਖ਼ਿਲਾਫ਼ ਸਨਾਤਨ ਧਰਮ ਸਭਾ ਦਾ ਗੁੱਸਾ : ਪ੍ਰਧਾਨ ਲਾਲ ਚੰਦ ਜਿੰਦਲ
ਪਟਿਆਲਾ : ਸਨਾਤਨ ਧਰਮ ਸਭਾ ਪਟਿਆਲਾ ਦੀ ਇੱਕ ਵਿਸ਼ੇਸ਼ ਮੀਟਿੰਗ ਸਭਾ ਦੇ ਪ੍ਰਧਾਨ ਲਾਲ ਚੰਦ ਜਿੰਦਲ ਦੀ ਪ੍ਰਧਾਨਗੀ ਹੇਠ ਸਭਾ ਭਵਨ ਆਰੀਆ ਸਮਾਜ ਪਟਿਆਲਾ ਵਿਖੇ ਹੋਈ । ਮੀਟਿੰਗ ਵਿੱਚ ਵਿਚਾਰ-ਵਟਾਂਦਰਾ ਕਰਦਿਆਂ ਸਮੂਹ ਮੈਂਬਰਾਂ ਨੇ ਬੰਗਲਾਦੇਸ਼ ਵਿੱਚ ਹਿੰਦੂਆਂ ’ਤੇ ਹੋ ਰਹੇ ਅੱਤਿਆਚਾਰਾਂ ਅਤੇ ਕਤਲੇਆਮ ਵਿਰੁੱਧ ਆਪਣਾ ਗੁੱਸਾ ਪ੍ਰਗਟ ਕੀਤਾ । ਪ੍ਰਗਟ ਕੀਤਾ । ਸ਼੍ਰੀ ਸਨਾਤਨ ਧਰਮ ਸਭਾ (ਪ) ਪਟਿਆਲਾ ਦੇ ਪ੍ਰਧਾਨ ਲਾਲ ਚੰਦ ਜਿੰਦਲ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਬੰਗਲਾਦੇਸ਼ ਵਿੱਚ ਹਿੰਦੂਆਂ ਉੱਤੇ ਹੋ ਰਹੇ ਅੱਤਿਆਚਾਰਾਂ, ਹਿੰਦੂਆਂ ਦੇ ਧਾਰਮਿਕ ਸਥਾਨਾਂ ਨੂੰ ਢਾਹੇ ਜਾਣ ਅਤੇ ਹਿੰਦੂ ਔਰਤਾਂ ਅਤੇ ਲੜਕੀਆਂ ਨਾਲ ਹੋਏ ਦੁਰਵਿਵਹਾਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ । ਇਸ ਕੁਕਰਮ ਦੀ ਸਖ਼ਤ ਨਿਖੇਧੀ ਕਰਦਿਆਂ ਪ੍ਰਧਾਨ ਲਾਲ ਚੰਦ ਜਿੰਦਲ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਬੰਗਲਾਦੇਸ਼ ਵਿੱਚ ਹਿੰਦੂਆਂ ’ਤੇ ਹੋ ਰਹੇ ਅੱਤਿਆਚਾਰਾਂ ਖ਼ਿਲਾਫ਼ ਆਪਣਾ ਪ੍ਰਭਾਵ ਵਰਤ ਕੇ ਹਿੰਦੂਆਂ ਦੀ ਜਾਨ ਮਾਲ ਦੀ ਰਾਖੀ ਕਰਨ ਅਤੇ ਅਜਿਹੇ ਅੱਤਿਆਚਾਰਾਂ ਨੂੰ ਰੋਕਣ ਲਈ ਬੰਗਲਾਦੇਸ਼ ਸਰਕਾਰ ਖ਼ਿਲਾਫ਼ ਕਾਰਵਾਈ ਕੀਤੀ ਜਾਵੇ । ਕੇਂਦਰ ਸਰਕਾਰ ਤੋਂ ਇਹ ਵੀ ਮੰਗ ਕੀਤੀ ਗਈ ਕਿ ਅਜਿਹੇ ਪੀੜਤ ਹਿੰਦੂਆਂ ਦੀ ਪੂਰੀ ਮਦਦ ਕੀਤੀ ਜਾਵੇ, ਹਿੰਦੂਆਂ ‘ਤੇ ਹੋ ਰਹੇ ਅੱਤਿਆਚਾਰਾਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ । ਅੰਤ ਵਿੱਚ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਵਿਜੇ ਮੋਹਨ ਗੁਪਤਾ, ਮੀਤ ਪ੍ਰਧਾਨ ਡਾ. ਰਜਿੰਦਰ ਕੁਮਾਰ, ਰਾਕੇਸ਼ ਕੁਮਾਰ, ਪਵਨ ਕੁਮਾਰ ਜਿੰਦਲ, ਜਨਰਲ ਸਕੱਤਰ ਅਨਿਲ ਗੁਪਤਾ, ਮ੍ਰਿਗੇਂਦਰ ਮੋਹਨ ਸਿਆਲ, ਨਰੇਸ਼ ਕੁਮਾਰ ਜੈਨ, ਧੀਰਜ ਅਗਰਵਾਲ, ਡਾ: ਐਨ. ਕੇ, ਡਾ. ਆਰ. ਆਰ. ਗੁਪਤਾ, ਤ੍ਰਿਭੁਵਨ ਗੁਪਤਾ, ਸਮੂਹ ਮੈਂਬਰਾਂ ਨੇ ਸਮਾਜ ਅਤੇ ਸਨਾਤਨ ਧਰਮ ਪ੍ਰਤੀ ਮਾਨਸਿਕਤਾ ਦੀ ਸਖ਼ਤ ਨਿਖੇਧੀ ਕਰਦਿਆਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਸਲੇ ਵੱਲ ਜਲਦੀ ਤੋਂ ਜਲਦੀ ਧਿਆਨ ਦੇ ਕੇ ਸਖ਼ਤ ਕਾਰਵਾਈ ਕੀਤੀ ਜਾਵੇ ।

Scroll to Top