ਬੰਗਾ ਦੇ ਸਾਬਕਾ ਵਿਧਾਇਕ ਮੋਹਨ ਲਾਲ ਮੁੜ ਅਕਾਲੀ ਦਲ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 12 ਮਾਰਚ : ਸ੍ਰੋਮਣੀ ਅਕਾਲੀ ਦਲ ਬਾਦਲ ਅੱਜ ਉਸ ਵੇਲੇ ਮਜਬੂਤ ਹੋ ਗਈ, ਜਦੋ ਬੰਗਾ ਦੇ ਸਾਬਕਾ ਵਿਧਾਇਕ ਮੋਹਨ ਲਾਲ ਆਪਣੀ ਟੀਮ ਦੇ ਨਾਲ ਮੁੜ ਅਕਾਲੀ ਦਲ ਵਿਚ ਸ਼ਾਮਲ ਹੋ ਗਏ।
ਜਿਕਰਯੋਗ ਹੈ ਕਿ ਮੋਹਨ ਲਾਲ ਨੇ ਇਸ ਤੋਂ ਪਹਿਲਾਂ ਉਨ੍ਹਾਂ ਨੇ ਭਾਜਪਾ ਦੀ ਪੰਜਾਬ ਵਰਕਿੰਗ ਕਮੇਟੀ ਦੇ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਮੋਹਨ ਲਾਲ ਸਾਬਕਾ ਕੈਬਿਨੇਟ ਮੰਤਰੀ ਸਵਰਨ ਰਾਮ ਦੇ ਪੁੱਤਰ ਹਨ। ਸਵਰਨ ਰਾਮ ਨੇ ਪ੍ਰਕਾਸ ਸਿੰਘ ਬਾਦਲ ਦੀ ਸਰਕਾਰ ਦੌਰਾਨ ਦੋ ਵਾਰ ਮੰਤਰੀ ਵਜੋਂ ਸੇਵਾਵਾਂ ਨਿਭਾਈਆਂ ਸਨ।
ਅਕਾਲੀ ਦਲ ਦੇ ਆਗੂਆਂ ਦਾ ਕਹਿਣਾ ਹੈ ਕਿ ਮੋਹਨ ਲਾਲ ਦੀ ਘਰ ਵਾਪਸੀ ਨਾਲ Banga ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਪਾਰਟੀ ਦੀ ਪਕੜ ਹੋਰ ਮਜ਼ਬੂਤ ਹੋਵੇਗੀ ਅਤੇ ਸੰਗਠਨ ਨੂੰ ਸਿਆਸੀ ਤੌਰ ’ਤੇ ਫ਼ਾਇਦਾ ਮਿਲੇਗਾ। ਉਨਾ ਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।

 

Scroll to Top