ਬੱਚਾ ਚੋਰ ਗਿਰੋਹ ਤੋ ਸੀਬੀਆਈ ਨੇ ਬਚਾਏ ਬੱਚੇ

ਬੱਚਾ ਚੋਰ ਗਿਰੋਹ ਤੋ ਸੀਬੀਆਈ ਨੇ ਬਚਾਏ ਬੱਚੇ
ਨਵੀਂ ਦਿੱਲੀ- ਕੇਂਦਰੀ ਜਾਂਚ ਏਜੰਸੀ ਸੀਬੀਆਈ (CBI) ਨੇ ਇੱਕ ਵੱਡੀ ਕਾਰਵਾਈ ਕਰਦਿਆਂ ਦਿੱਲੀ-ਐਨਸੀਆਰ ਵਿੱਚ ਬੱਚੇ ਚੋਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਜਾਂਚ ਏਜੰਸੀ ਨੇ 7 ਤੋਂ 8 ਬੱਚਿਆਂ ਨੂੰ ਵੀ ਬਚਾਇਆ ਹੈ। ਇਸ ਮਾਮਲੇ ਵਿੱਚ ਕੁਝ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ। ਇਸ ਦੇ ਦਿੱਲੀ ਅਤੇ ਆਲੇ-ਦੁਆਲੇ ਦੇ ਖੇਤਰਾਂ ਦੇ ਨਾਲ-ਨਾਲ ਹੋਰ ਰਾਜਾਂ ਨਾਲ ਵੀ ਸੰਪਰਕ ਹਨ। ਸੀਬੀਆਈ ਨੇ ਇਸ ਸਬੰਧ ਵਿੱਚ ਹੋਰ ਰਾਜਾਂ ਵਿੱਚ ਵੀ ਛਾਪੇ ਮਾਰੇ ਹਨ। ਫਿਲਹਾਲ ਇਸ ਮਾਮਲੇ ‘ਚ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।
ਕੇਂਦਰੀ ਜਾਂਚ ਏਜੰਸੀ ਸੀਬੀਆਈ ਨੇ ਕਰੀਬ 7-8 ਨਵਜੰਮੇ ਬੱਚਿਆਂ ਦਾ ਰੈਸਕਿਊ ਕੀਤਾ ਹੈ। ਜਾਂਚ ਏਜੰਸੀ ਨਾਲ ਜੁੜੇ ਸੂਤਰ ਮੁਤਾਬਕ ਇਸ ਮਾਮਲੇ ‘ਚ ਜਲਦ ਹੀ 3 ਤੋਂ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਇਸ ਦਾ ਰਸਮੀ ਖੁਲਾਸਾ ਸੀਬੀਆਈ ਨੇ ਕੀਤਾ ਹੈ। ਫਿਲਹਾਲ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਸੀਬੀਆਈ ਨੂੰ ਨਵਜੰਮਿਆ ਸਮੇਤ 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਚੋਰੀ ਅਤੇ ਤਸਕਰੀ ਦੇ ਮਾਮਲੇ ਵਿੱਚ ਬਹੁਤ ਸਾਰੇ ਇਨਪੁਟ ਮਿਲੇ ਹਨ। ਅਜਿਹੇ ‘ਚ ਜਾਂਚ ਏਜੰਸੀ ਵਲੋਂ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

Leave a Comment

Your email address will not be published. Required fields are marked *

Scroll to Top