ਬੱਦਲ ਫਟਣ ਤੇ ਜ਼ਮੀਨ ਖਿਸਕਣ ਕਾਰਨ ਅਰੁਣਾਚਲ ਪ੍ਰਦੇਸ਼ ਵਿੱਚ ਪੈਦਾ ਹੋਏ ਹੜ੍ਹ ਵਰਗੇ ਹਾਲਾਤ
ਅਰੁਣਾਚਲ : ਅਰੁਣਾਚਲ ਪ੍ਰਦੇਸ਼ ਦੀ ਰਾਜਧਾਨੀ ਈਟਾਨਗਰ ਵਿਚ ਬੱਦਲ ਫਟਣ ਤੋਂ ਬਾਅਦ ਅਜਿਹੇ ਹਾਲਾਤ ਪੈਦਾ ਹੋਏ ਪਏ ਹਨ ਕਿ ਦੇਖਣ ਤੇ ਇੰਝ ਲੱਗਦਾ ਹੈ ਜਿਵੇਂ ਕਿ ਹੜ੍ਹ ਆ ਗਿਆ ਹੋਵੇ। ਅਧਿਕਾਰੀਆਂ ਨੇ ਦੱਸਿਆ ਕਿ ਕਈ ਥਾਵਾਂ ’ਤੇ ਜ਼ਮੀਨ ਖਿਸਕ ਗਈ ਹੈ ਤੇ ਲੋਕਾਂ ਨੂੰ ਉੱਥੇ ਨਾ ਜਾਣ ਲਈ ਮਨ੍ਹਾਂ ਕੀਤਾ ਗਿਆ ਹੈ ਤੇ ਇਸ ਦੇ ਨਾਲ ਹੀ ਨੈਸ਼ਨਲ ਹਾਈਵੇਅ ’ਤੇ ਪਾਣੀ ਭਰਨ ਕਾਰਨ ਕਈ ਵਾਹਨ ਵੀ ਫਸ ਗਏ ਹਨ। ਮੌਸਮ ਵਿਭਾਗ ਨੇ ਅੱਜ ਮੱਧ ਪ੍ਰਦੇਸ਼ ਸਣੇ ਗਿਆਰਾਂ ਸੂਬਿਆਂ ਵਿੱਚ ਭਾਰੀ ਮੀਂਹ ਪੈਣ ਬਾਰੇ ਦੱਸਿਆ ਹੈ। ਮੱਧ ਪ੍ਰਦੇਸ਼ ਤੋਂ ਇਲਾਵਾ ਗੋਆ, ਕਰਨਾਟਕ, ਮਹਾਰਾਸ਼ਟਰ, ਕੇਰਲ, ਤਾਮਿਲਨਾਡੂ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ ਅਤੇ ਪੱਛਮੀ ਬੰਗਾਲ ਸ਼ਾਮਲ ਵਿਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।ਸਰਕਾਰੀ ਅਧਿਕਾਰੀਆਂ ਨੇ 22 ਜੂਨ ਨੂੰ ਕਿਹਾ ਸੀ ਕਿ 19 ਜ਼ਿਲ੍ਹਿਆਂ ਵਿੱਚ ਕਰੀਬ 4 ਲੱਖ ਲੋਕ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ। ਇਸ ਸਾਲ ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 37 ਤੱਕ ਪਹੁੰਚ ਗਈ ਹੈ। ਸਰਕਾਰ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ 100 ਰਾਹਤ ਕੈਂਪ ਬਣਾਏ ਹਨ।