ਬੱਸ ਹਾਦਸਾਗ੍ਰਸਤ ਹੋਣ ਕਾਰਨ 20 ਲੋਕਾਂ ਦੀ ਹੋਈ ਮੌਤ

ਦਿੱਲੀ, 24 ਅਕਤੂਬਰ 2025 : ਹੈਦਰਾਬਾਦ ਤੋ ਬੰਗਲੂਰੂ ਜਾ ਰਹੀ ਇਕ ਪ੍ਰਾਈਵੇਟ ਬਸ ਅਚਾਨਕ ਹਾਦਸਾਗ੍ਰਸਤ ਹੋਣ ਕਾਰਨ 19 ਦੇ ਕਰੀਬ ਲੋਕਾਂ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ।

ਜਾਣਕਾਰੀ ਅਨੁਸਾਰ ਇਸ ਹਾਦਸੇ ਵਿਚ ਲੋਕ ਬੁਰੀ ਤਰ੍ਹਾਂ ਝੁਲਸ ਚੁਕੇ ਹਨ, ਜਿਨਾ ਦੀ ਪਹਿਚਾਣ ਕਰਨੀ ਵੀ ਮੁਸ਼ਕਲ ਹੈ। ਇਹ ਹਾਦਸਾ ਇਕ ਦੋ ਪਹੀਆ ਵਾਹਨ ਨਾਲ ਟਕਰਾਉਣ ਤੋ ਬਾਅਦ ਵਾਪਰਿਆ ਹੈ, ਜਿਸ ਵਿਚ ਉਹ ਦੋ ਪਹੀਆ ਵਾਹਨ ਚਾਲਕ ਵੀ ਮ੍ਰਿਤਕਾਂ ਵਿਚ ਸ਼ਾਮਲ ਹੈ।
ਇਸ ਸਬੰਧੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ. ਚੰਦਰਬਾਬੂ ਨਾਇਡੂ ਅਤੇ ਉਨ੍ਹਾਂ ਦੇ ਤੇਲੰਗਾਨਾ ਮੁੱਖ ਮੰਤਰੀ ਏ. ਰੇਵੰਤ ਰੈੱਡੀ ਨੇ ਇਸ ਘਟਨਾ ’ਤੇ ਦੁੱਖ ਪ੍ਰਗਟ ਕੀਤਾ।

ਹਾਦਸੇ ਉਪਰੰਤ ਕੁਝ ਲਾਸ਼ਾਂ ਦੀ ਹਾਲਤ ਇੰਨੀ ਖਰਾਬ ਸੀ ਕਿ ਅਧਿਕਾਰੀਆਂ ਨੇ ਮ੍ਰਿਤਕਾਂ ਦੇ ਡੀਐੱਨਏ ਨਮੂਨੇ ਇਕੱਠੇ ਕਰਨ ਲਈ ਫੋਰੈਂਸਿਕ ਟੀਮਾਂ ਨੂੰ ਬੁਲਾਇਆ।

Scroll to Top