ਭਗਵੰਤ ਮਾਨ ਆਪ ਉਮੀਦਵਾਰ ਲਈ ਕਰਨਗੇ ਚੋਣ ਪ੍ਰਚਾਰ

ਭਗਵੰਤ ਮਾਨ ਆਪ ਉਮੀਦਵਾਰ ਲਈ ਕਰਨਗੇ ਚੋਣ ਪ੍ਰਚਾਰ
ਚੰਡੀਗੜ੍ਹ, 10 ਮਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਾਂਗਰਸ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਹੁੱਡਾ ਕੁਰੂਕਸ਼ੇਤਰ ਤੋਂ ਲੋਕ ਸਭਾ ਚੋਣ ਲੜ ਰਹੇ ‘ਆਪ’ ਦੀ ਹਰਿਆਣਾ ਇਕਾਈ ਦੇ ਪ੍ਰਧਾਨ ਸੁਸ਼ੀਲ ਗੁਪਤਾ ਲਈ ਚੋਣ ਪ੍ਰਚਾਰ ਕਰਨਗੇ। ‘ਆਪ’ ਅਤੇ ਕਾਂਗਰਸ ਵਿਰੋਧੀ ਗਠਜੋੜ ਇੰਡੀਆ ਦਾ ਹਿੱਸਾ ਹਨ। ‘ਆਪ’ ਨੇ ਗੁਪਤਾ ਨੂੰ ਕੁਰੂਕਸ਼ੇਤਰ ਤੋਂ ਮੈਦਾਨ ‘ਚ ਉਤਾਰਿਆ ਹੈ, ਜਦਕਿ ਕਾਂਗਰਸ ਸੂਬੇ ਦੀਆਂ ਬਾਕੀ 9 ਲੋਕ ਸਭਾ ਸੀਟਾਂ ‘ਤੇ ਚੋਣ ਲੜ ਰਹੀ ਹੈ। ਰਾਜ ਵਿੱਚ ਲੋਕ ਸਭਾ ਦੀਆਂ 10 ਸੀਟਾਂ ਹਨ। ਗੁਪਤਾ ਨੇ ਕਿਹਾ ਕਿ ਮਾਨ, ਜਿਨ੍ਹਾਂ ਨੇ ਪਿਛਲੇ ਮਹੀਨੇ ਕੁਰੂਕਸ਼ੇਤਰ ਵਿੱਚ ਰੋਡ ਸ਼ੋਅ ਕੀਤਾ ਸੀ, ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਦੀ ਮੁਹਿੰਮ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ,‘13 ਮਈ ਨੂੰ ਕਾਂਗਰਸੀ ਆਗੂ ਦੀਪੇਂਦਰ ਸਿੰਘ ਹੁੱਡਾ ਮੇਰੀ ਮੁਹਿੰਮ ਵਿੱਚ ਸ਼ਾਮਲ ਹੋਣਗੇ, 14 ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਉਣਗੇ, 16 ਨੂੰ ਭੁਪਿੰਦਰ ਸਿੰਘ ਹੁੱਡਾ ਕੁਰੂਕਸ਼ੇਤਰ ਵਿੱਚ ਹੋਣਗੇ,

Leave a Comment

Your email address will not be published. Required fields are marked *

Scroll to Top