Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 1:22 am

+91 90915 01313 , +91 90916 01313

punjabbanni@gmail.com
punjabbani@yahoo.com

ਭਗਵੰਤ ਮਾਨ ਤਾਂ ਨਕਲੀ ਮੁੱਖ ਮੰਤਰੀ ਹੈ, ਮਾਨ ਨੇ ਅੱਜ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ : ਸੁਖਬੀਰ ਸਿੰਘ ਬਾਦਲ

ਭਗਵੰਤ ਮਾਨ ਤਾਂ ਨਕਲੀ ਮੁੱਖ ਮੰਤਰੀ ਹੈ, ਮਾਨ ਨੇ ਅੱਜ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ : ਸੁਖਬੀਰ ਸਿੰਘ ਬਾਦਲ

ਭਗਵੰਤ ਮਾਨ ਤਾਂ ਨਕਲੀ ਮੁੱਖ ਮੰਤਰੀ ਹੈ, ਮਾਨ ਨੇ ਅੱਜ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ : ਸੁਖਬੀਰ ਸਿੰਘ ਬਾਦਲ
– ਆਖਿਆ ਕਿ ਉਹ ਬਹਿਸ ਵਿਚ ਹਿੱਸਾ ਨਹੀਂ ਲੈਣਗੇ, ਕਿਉਂਕਿ ਉਹ ਨਕਲੀ ਮੁੱਖ ਮੰਤਰੀ ਨਾਲ ਕੋਈ ਬਹਿਸ ਨਹੀਂ ਕਰਨਗੇ
ਚੰਡੀਗੜ੍ਹ, 15 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਹੈ ਕਿ ਭਗਵੰਤ ਮਾਨ ਨੇ ਅੱਜ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਉਹ ਬਹਿਸ ਵਿਚ ਹਿੱਸਾ ਨਹੀਂ ਲੈਣਗੇ, ਕਿਉਂਕਿ ਉਹ ਨਕਲੀ ਮੁੱਖ ਮੰਤਰੀ ਨਾਲ ਕੋਈ ਬਹਿਸ ਨਹੀਂ ਕਰਨਗੇ। ਉਨ੍ਹਾਂ ਆਖਿਆ ਕਿ ਅਸਲੀ ਮੁੱਖ ਮੰਤਰੀ ਤਾਂ ਅਰਵਿੰਦ ਕੇਜਰੀਵਾਲ ਹੈ। ਭਗਵੰਤ ਮਾਨ ਤਾਂ ਨਕਲੀ ਮੁੱਖ ਮੰਤਰੀ ਹੈ, ਜੋ ਦਿੱਲੀ ਤੋਂ ਹੁਕਮ ਆਉਂਦਾ ਹੈ, ਉਹ ਹੀ ਇਹ (ਮਾਨ) ਕਰੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਵਿਖਾਈ ਸਖਤੀ ਪਿੱਛੋਂ ਪੰਜਾਬ ਸਰਕਾਰ ਫਟਾਫਟ ਸਰਵੇਖਣ ਲਈ ਤਿਆਰ ਹੋ ਗਈ ਹੈ। ਇਸ ਤੋਂ ਪਹਿਲਾਂ ਉਨ੍ਹਾਂ ਪੰਜਾਬ ਸਰਕਾਰ ਨੂੰ ਸਤਲੁਜ ਯਮੁਨਾ ਲਿੰਕ ਨਹਿਰ ਦਾ ਪ੍ਰਸਤਾਵ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਚਿਤਾਵਨੀ ਦਿੱਤੀ ਹੈ ਕਿ ‘ਆਪ’ ਸਰਕਾਰ ਇਸ ਮਾਮਲੇ ’ਤੇ ਲੋਕਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਅਕਾਲੀ ਦਲ ਦੇ ਪ੍ਰਧਾਨ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਿਰੋਧੀਆਂ ਨੂੰ ਬਹਿਸ ਕਰਨ ਲਈ ਸੱਦੇ ਦੇਣ ਦੇ ਪ੍ਰਚਾਰ ਕਰ ਕੇ ਪੰਜਾਬੀਆਂ ਦਾ ਧਿਆਨ ਅਸਲ ਦਰਿਆਈ ਪਾਣੀਆਂ ਦੇ ਮੁੱਦੇ ਤੋਂ ਹਟਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਅੱਜ ਨਹਿਰ ਦੇ ਨਿਰਮਾਣ ਦਾ ਸਰਵੇਖਣ ਕਰਨ ਲਈ ਇੱਕ ਆਨਲਾਈਨ ਪੋਰਟਲ ਜਾਰੀ ਕੀਤਾ ਹੈ। ਇਸ ਸਾਜ਼ਿਸ਼ ਨੂੰ ਛੁਪਾਉਣ ਅਤੇ ਪੰਜਾਬੀਆਂ ਨੂੰ ਮੂਰਖ ਬਣਾਉਣ ਲਈ ਐਸਵਾਈਐਲ ਦੇ ਸਰਵੇਖਣ ਦਾ ਆਰਡਰ ਲਿਸਟ ਵਿੱਚ ਜਾਣ ਬੁੱਝ ਕੇ ਸੀਰੀਅਲ ਨੰਬਰ 32 ਰੱਖਿਆ ਗਿਆ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਤਾਂ ਕਿ ਕਿਸੇ ਦਾ ਧਿਆਨ ਇਸ ’ਤੇ ਨਾ ਜਾਵੇ ਪਰ ਸ਼੍ਰੋਮਣੀ ਅਕਾਲੀ ਦਲ ਅਤੇ ਪੰਜਾਬ ਦੇ ਲੋਕ ਇਸ ਸਰਵੇਖਣ ਨੂੰ ਕਦੇ ਵੀ ਮੁਕੰਮਲ ਨਹੀਂ ਹੋਣ ਦੇਣਗੇ ਚਾਹੇ ਇਸ ਦੀ ਕੋਈ ਵੀ ਕੀਮਤ ਕਿਉਂ ਨਾ ਚੁਕਾਉਣੀ ਪਵੇ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਇਹ ਹੁਕਮ ਤੁਰੰਤ ਵਾਪਸ ਲਵੇ ਨਹੀਂ ਤਾਂ ਪੂਰੇ ਪੰਜਾਬ ਵਿਚ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ।

Scroll to Top