ਭਵਿੱਖ ਦੀ ਰਣਨੀਤੀ ਅਤੇ ਪੰਜਾਬ ਦੀ ਰਾਜਨੀਤੀ ਬਾਰੇ ਚਰਚਾ ਕਰਨ ਲਈ ਅੱਜ ਕੀਤੀ ਜਾਣ ਵਾਲੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ ਜਾਖੜ

ਭਵਿੱਖ ਦੀ ਰਣਨੀਤੀ ਅਤੇ ਪੰਜਾਬ ਦੀ ਰਾਜਨੀਤੀ ਬਾਰੇ ਚਰਚਾ ਕਰਨ ਲਈ ਅੱਜ ਕੀਤੀ ਜਾਣ ਵਾਲੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ ਜਾਖੜ
ਲੁਧਿਆਣਾ, 12 ਜੁਲਾਈ : ਭਵਿੱਖ ਦੀ ਰਣਨੀਤੀ ਅਤੇ ਪੰਜਾਬ ਦੀ ਰਾਜਨੀਤੀ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਪੰਜਾਬ ਭਾਜਪਾ ਦੀ ਸੂਬਾ ਕਾਰਜਕਾਰਨੀ ਦੀ ਅੱਜ ਲੁਧਿਆਣਾ ਵਿਖੇ ਆਯੋਜਿਤ ਕੀਤੀ ਜਾਣ ਵਾਲੀ ਮੀਟਿੰਗ ਦੀ ਪ੍ਰਧਾਨਗੀ ਸੁਨੀਲ ਜਾਖੜ ਕਰਨਗੇ। ਮੀਟਿੰਗ ਵਿਚ ਸੀਨੀਅਰ ਲੀਡਰਸਿਪ ਦੇ ਨਾਲ ਕੇਂਦਰੀ ਮੰਤਰੀ ਭੂਪੇਂਦਰ ਯਾਦਵ, ਰਵਨੀਤ ਸਿੰਘ ਬਿੱਟੂ, ਭਾਜਪਾ ਦੇ ਸੂਬਾ ਸਹਿ-ਇੰਚਾਰਜ ਨਰਿੰਦਰ ਸਿੰਘ ਰੈਨਾ, ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ, ਸੰਗਠਨ ਜਨਰਲ ਸਕੱਤਰ ਸ੍ਰੀਨਿਵਾਸਨ ਸੁਲੂ ਸਮੇਤ ਕਈ ਆਗੂ ਸ਼ਿਰਕਤ ਕਰਨਗੇ। ਮੀਟਿੰਗ ਵਿਚ ਪਾਰਟੀ ਵਲੋਂ ਸ਼ੁਰੂ ਕੀਤੀ ਮੈਂਬਰਸ਼ਿਪ ਮੁਹਿੰਮ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਦੱਸਣਯੋਗ ਹੇ ਕਿ ਪਾਰਟੀ ਦਾ ਉਦੇਸ਼ ਪੰਜਾਬ ਵਿੱਚ ਆਪਣਾ ਆਧਾਰ ਹੋਰ ਮਜ਼ਬੂਤ ਕਰਨਾ ਹੈ। ਇਸ ਤੋਂ ਇਲਾਵਾ ਵਿਧਾਨ ਸਭਾ ਉਪ ਚੋਣਾਂ, ਨਗਰ ਨਿਗਮ ਚੋਣਾਂ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਰੋਡ ਮੈਪ ਤਿਆਰ ਕੀਤਾ ਜਾਣਾ ਹੈ।

Leave a Comment

Your email address will not be published. Required fields are marked *

Scroll to Top