Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 9:26 am

+91 90915 01313 , +91 90916 01313

punjabbanni@gmail.com
punjabbani@yahoo.com

ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ ’ਤੇ ਕੇਂਦਰ ਸਰਕਾਰ ਜਲਦ ਤੋਂ ਜਲਦ ਰਿਹਾਈ ਦਾ ਐਲਾਨ ਕਰੇ : ਰਘਬੀਰ ਸਿੰਘ

ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ ’ਤੇ ਕੇਂਦਰ ਸਰਕਾਰ ਜਲਦ ਤੋਂ ਜਲਦ ਰਿਹਾਈ ਦਾ ਐਲਾਨ ਕਰੇ : ਰਘਬੀਰ ਸਿੰਘ

ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ ’ਤੇ ਕੇਂਦਰ ਸਰਕਾਰ ਜਲਦ ਤੋਂ ਜਲਦ ਰਿਹਾਈ ਦਾ ਐਲਾਨ ਕਰੇ : ਰਘਬੀਰ ਸਿੰਘ
SGPC ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਯਤਨ ਤੇਜ਼ ਕਰਨ ਦੇ ਆਦੇਸ਼
ਅੰਮ੍ਰਿਤਸਰ: ਸਿੱਖਾਂ ਦੇ ਸਰਵਉੱਚ ਸੰਸਥਾਂ ਸ੍ਰੀ ਅਕਾਲ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਲ 2012 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਆਦੇਸ਼ ਕੀਤਾ ਗਿਆ ਸੀ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਹਰ ਸੰਭਵ ਯਤਨ ਕੀਤੇ ਜਾਣ।
ਦੱਸ ਦੇਈਏ ਕਿ ਸਿੰਘ ਸਾਹਿਬ ਨੇ ਪੰਜ ਸਿੰਘ ਸਾਹਿਬਾਨ ਵੱਲੋਂ ਹੋਏ ਆਦੇਸ਼ ਨੂੰ ਲਾਗੂ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਉਹ ਸਿੱਖ ਸੰਗਤ, ਦਲ ਪੰਥ, ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ, ਸੰਪਰਦਾਵਾਂ, ਸਿੱਖ ਜਥੇਬੰਦੀਆਂ, ਸਿੰਘ ਸਭਾਵਾਂ, ਟਕਸਾਲਾਂ, ਸੰਤਾਂ-ਮਹਾਪੁਰਸ਼ਾਂ, ਵਿਦਵਾਨਾਂ, ਬੁੱਧੀ ਜੀਵੀਆਂ ਅਤੇ ਸਮੁੱਚੇ ਸਿੱਖ ਪੰਥ ਨੂੰ ਨਾਲ ਲੈ ਕੇ ਵੱਡੀ ਰਣਨੀਤੀ ਉਲੀਕੇ। ਜਿਸ ਨਾਲ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਅਤੇ ਪਿਛਲੇ ਸੰਘਰਸ਼ ਦੌਰਾਨ ਜੇਲ੍ਹਾਂ ਵਿਚ ਬੰਦ ਲੰਮੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਕੌਮੀ ਯੋਧਿਆਂ ਨੂੰ ਤੁਰੰਤ ਰਿਹਾਅ ਕਰਵਾਇਆ ਜਾ ਸਕੇ।ਸਿੰਘ ਸਾਹਿਬ ਨੇ ਕਿਹਾ ਕਿ ਦੇਸ਼ ਅਜਾਦ ਹੋਣ ਤੋਂ ਬਾਅਦ ਦੇਸ਼ ਦੇ ਸੰਵਿਧਾਨ ਅਨੁਸਾਰ ਸਟੇਟਾਂ ਦੀਆਂ ਵਿਧਾਨ ਸਭਾ ਦੇ ਮੈਂਬਰ, ਕੇਂਦਰ ਸਰਕਾਰ ਦੇ ਮੈਂਬਰ ਪਾਰਲੀਮੈਂਟ ਚੋਣ ਪ੍ਰਕਿਰਿਆ ਰਾਹੀਂ ਲੋਕਾਂ ਦੀਆਂ ਵੋਟਾਂ ਰਾਹੀਂ ਚੁਣੇ ਜਾਂਦੇ ਹਨ ਅਤੇ ਪ੍ਰਧਾਨ ਮੰਤਰੀ/ਦੇਸ਼ ਦਾ ਰਾਸ਼ਟਰਪਤੀ ਵੀ ਇਸੇ ਵਿਧੀ ਨਾਲ ਚੋਣ ਪ੍ਰਕਿਰਿਆ ਰਾਹੀਂ ਹੀ ਚੁਣਿਆ ਜਾਂਦਾ ਹੈ ਅਤੇ ਅੱਗੇ ਸੂਬਿਆਂ ਦੇ ਗਵਰਨਰਾਂ ਦੀ ਨਿਯੁਕਤੀ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਦੇਸ਼ ਅਜਾਦ ਹੋਣ ਤੋਂ ਪਹਿਲਾਂ 1925 ਤੋਂ ਹੀ ਵੋਟਾਂ ਰਾਹੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਚੋਣ ਹੁੰਦੀ ਹੈ, ਜਿਨ੍ਹਾਂ ਵਿਚੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਅਤੇ ਪ੍ਰਧਾਨ ਚੁਣਿਆ ਜਾਂਦਾ ਹੈ। ਵੱਡੇ ਲੋਕ ਤੰਤਰ ਦੀ ਦੁਹਾਈ ਦੇਣ ਵਾਲੇ ਹੁਕਮਰਾਨ, ਦੇਸ਼ ਦੇ ਸੰਵਿਧਾਨ ਅਨੁਸਾਰ ਚੁਣੀ ਹੋਈ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੇ ਮਾਮਲੇ ’ਤੇ ਦਸਖਤੀ ਮੁਹਿੰਮ ਦੌਰਾਨ ਸੰਗਤਾਂ ਵੱਲੋਂ ਲੱਖਾਂ ਦੀ ਗਿਣਤੀ ਵਿਚ ਭਰੇ ਗਏ ਫਾਰਮਾਂ ਨੂੰ ਲੈਣ ਲਈ ਪੰਜਾਬ ਦੇ ਗਵਰਨਰ ਵੱਲੋਂ ਮਿਲਣ ਦਾ ਸਮਾਂ ਨਾ ਦੇਣਾ ਬਹੁਤ ਹੀ ਮੰਦਭਾਗਾ, ਸਿੱਖ ਕੌਮ ਨਾਲ ਬਹੁਤ ਵੱਡੀ ਬੇਇੰਨਸਾਫੀ ਅਤੇ ਦੇਸ਼ ਦੇ ਸੰਵਿਧਾਨ ਦੀ ਵੀ ਉਲੰਘਣਾ ਹੈ। ਸਿੰਘ ਸਾਹਿਬ ਦਾ ਕਹਿਣਾ ਕਿ ਦੇਸ਼ ਦੀ ਅਜਾਦੀ ਲਈ ਵੱਡੀਆਂ ਕੁਰਬਾਨੀਆਂ ਕਰਨ ਵਾਲੀ ਸਿੱਖ ਕੌਮ ਨਾਲ ਸਰਕਾਰਾਂ ਵੱਲੋਂ ਅਜਿਹੇ ਕੀਤੇ ਜਾ ਰਹੇ ਵਿਹਾਰ ਨੂੰ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ। ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ ’ਤੇ ਕੇਂਦਰ ਸਰਕਾਰ ਜਲਦ ਤੋਂ ਜਲਦ ਰਿਹਾਈ ਦਾ ਐਲਾਨ ਕਰੇ ਅਤੇ ਲੰਮੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਕੌਮੀ ਯੋਧਿਆਂ ਨੂੰ ਤੁਰੰਤ ਰਿਹਾਅ ਕਰਕੇ ਸਿੱਖ ਕੌਮ ਦੇ ਹਿਰਦਿਆਂ ਨੂੰ ਸ਼ਾਂਤ ਕਰੇ, ਇਸੇ ਵਿਚ ਹੀ ਦੇਸ਼ ਦੀ ਭਲਾਈ ਹੈ ਕਿਉਂਕਿ ਸਿੱਖਾਂ ਨੇ ਦੇਸ਼ ਦੀ ਹਰ ਮੁਸ਼ਕਲ ਸਮੇਂ ਮੋਢੇ ਨਾਲ ਮੋਢਾ ਜੋੜ ਕੇ ਸਾਥ ਦਿੱਤਾ ਹੈ।

Scroll to Top