ਭਾਜਪਾ ਤੋਂ ਨਾਰਾਜ਼ ਵਿਧਾਇਕ ਲਕਸ਼ਮਣ ਨਾਪਾ ਨੇ ਦਿੱਤਾ ਅਸਤੀਫਾ

ਭਾਜਪਾ ਤੋਂ ਨਾਰਾਜ਼ ਵਿਧਾਇਕ ਲਕਸ਼ਮਣ ਨਾਪਾ ਨੇ ਦਿੱਤਾ ਅਸਤੀਫਾ
ਨਵੀਂ ਦਿੱਲੀ : ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਿਥੇ ਇਕ ਪਾਸੇ ਸੂਚੀ ਜਾਰੀ ਕੀਤੀ, ਉਥੇ ਦੂਸਰੇ ਪਾਸੇ ਪਾਰਟੀ `ਚ ਬਗਾਵਤ ਹੋਣ ਕਾਰਨ ਕਈ ਆਗੂਆਂ ਦੀਆਂ ਟਿਕਟਾਂ ਰੱਦ ਹੋ ਗਈਆਂ। ਇਸ ਤੋਂ ਬਾਅਦ ਕਈ ਅਧਿਕਾਰੀਆਂ ਨੇ ਪਾਰਟੀ ਤੋਂ ਅਸਤੀਫੇ ਦੇ ਦਿੱਤੇ। ਇਸ ਦੌਰਾਨ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਰਤੀਆ ਦੇ ਭਾਜਪਾ ਵਿਧਾਇਕ ਲਕਸ਼ਮਣ ਨਾਪਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਭਾਜਪਾ ਨੇ ਰਤੀਆ ਵਿਧਾਨ ਸਭਾ ਹਲਕੇ ਤੋਂ ਸਿਰਸਾ ਦੀ ਸਾਬਕਾ ਸੰਸਦ ਮੈਂਬਰ ਸੁਨੀਤਾ ਦੁੱਗਲ ਨੂੰ ਉਮੀਦਵਾਰ ਬਣਾਇਆ ਹੈ। ਇਸ ਨਾਲ ਵਿਧਾਇਕ ਲਕਸ਼ਮਣ ਨਾਪਾ ਨਾਰਾਜ਼ ਹੋ ਗਏ।

Leave a Comment

Your email address will not be published. Required fields are marked *

Scroll to Top