Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 2:27 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਜਪਾ ਦੇ ਦਫਤਰ ਨੂੰ ਮਿਲੀ ਧਮਕੀ ਭਰੀ ਈਮੇਲ, ਜਾਂਚ ਸ਼ੁਰੂ

ਭਾਜਪਾ ਦੇ ਦਫਤਰ ਨੂੰ ਮਿਲੀ ਧਮਕੀ ਭਰੀ ਈਮੇਲ, ਜਾਂਚ ਸ਼ੁਰੂ

ਚੰਡੀਗੜ੍ਹ : ਚੰਡੀਗੜ ਵਿਖੇ ਭਾਜਪਾ ਦੇ ਇਕ ਦਫਤਰ ਨੂੰ ਧਮਕੀ ਭਰੀ ਈਮੇਲ ਮਿਲਣ ਕਾਰਨ ਜਿਥੇ ਸਨਸਨੀ ਫੈਲ ਗਈ, ਉਥੇ ਪੰਜਾਬ ਪੁਲਸ ਨੇ ਇਸ ਮਾਮਲੇ ਨੂੰ ਲੈ ਕੇ ਜਾਂਚ ਸੁਰੂ ਕਰ ਦਿਤੀ ਹੈ। ਜਾਣਕਾਰੀ ਦੇ ਅਨੁਸਾਰ ਈਮੇਲ ਵਿੱਚ 21 ਅਗਸਤ ਨੂੰ ਪੰਜਾਬ ਬੰਦ ਦੌਰਾਨ ਬੰਦ ਨਾ ਰਹਿਣ ਵਾਲੇ ਸ਼ਹਿਰਾਂ ਵਿੱਚ ਬੰਬ ਧਮਾਕੇ ਕਰਨ ਦੀ ਧਮਕੀ ਦਿੱਤੀ ਗਈ ਹੈ।

ਜਾਣਕਾਰੀ ਮੁਤਾਬਕ ਇਹ ਸੁਨੇਹਾ ਭਾਜਪਾ ਦੇ ਚੰਡੀਗੜ੍ਹ ਸੂਬਾ ਦਫ਼ਤਰ ਦੇ ਅਧਿਕਾਰਤ ਈਮੇਲ ਪਤੇ ’ਤੇ ਭੇਜਿਆ ਗਿਆ। ਈਮੇਲ ਵਿੱਚ ਕਥਿਤ ਤੌਰ ’ਤੇ ‘21 ਅਗਸਤ ਪੰਜਾਬ ਬੰਦ’ ਅਤੇ ‘31 ਅਗਸਤ ਸਕੂਲ ਬੰਦ’ ਵਰਗੇ ਸੁਨੇਹੇ ਲਿਖੇ ਹੋਏ ਸਨ। ਇਸ ਦੇ ਨਾਲ ਹੀ ਭੇਜਣ ਵਾਲੇ ਵੱਲੋਂ 31 ਅਗਸਤ ਨੂੰ ਸਕੂਲ ਬੰਦ ਰੱਖਣ ਦੀ ਅਪੀਲ ਕਰਦਿਆਂ ਸ਼ਹੀਦ ਦਿਲਾਵਰ ਸਿੰਘ ਬੱਬਰ ਨੂੰ ਯਾਦ ਕਰਨ ਲਈ ਵੀ ਕਿਹਾ ਗਿਆ।

ਧਮਕੀ ਭਰੀ ਈਮੇਲ ਸਾਹਮਣੇ ਆਉਣ ਤੋਂ ਬਾਅਦ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਈਮੇਲ ਭੇਜਣ ਵਾਲੇ ਅਤੇ ਇਸ ਦੇ ਪਿੱਛੇ ਮੌਜੂਦ ਲੋਕਾਂ ਬਾਰੇ ਪਤਾ ਲਗਾਉਣ ਲਈ ਸੁਰੱਖਿਆ ਏਜੰਸੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

Scroll to Top