Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 3:00 am

+91 90915 01313 , +91 90916 01313

punjabbanni@gmail.com
punjabbani@yahoo.com

ਭਾਜਪਾ ਦੇ ਸਾਬਕਾ ਵਿਧਾਇਕ ਨੂੰ ਹੋਈ ਤਿੰਨ  ਸਾਲ ਦੀ ਸਜ਼ਾ

ਭਾਜਪਾ ਦੇ ਸਾਬਕਾ ਵਿਧਾਇਕ ਨੂੰ ਹੋਈ ਤਿੰਨ ਸਾਲ ਦੀ ਸਜ਼ਾ

ਭਾਜਪਾ ਦੇ ਸਾਬਕਾ ਵਿਧਾਇਕ ਨੂੰ ਹੋਈ ਤਿੰਨ ਸਾਲ ਦੀ ਸਜ਼ਾ
ਰਾਜਸਥਾਨ : ਭਾਰਤ ਦੇਸ਼ ਦੇ ਸੂਬੇ ਰਾਜਸਥਾਨ ਦੇ ਕੋਟਾ ਵਿਚ ਕਰੀਬ ਢਾਈ ਸਾਲ ਪੁਰਾਣੇ ਥੱਪੜ ਕਾਂਡ ਦੇ ਮਾਮਲੇ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸਾਬਕਾ ਵਿਧਾਇਕ ਭਵਾਨੀ ਸਿੰਘ ਰਾਜਾਵਤ ਨੂੰ 3 ਸਾਲ ਦੀ ਸਜ਼ਾ ਸੁਣਾਈ ਗਈ ਹੈ । ਦੱਸਣਯੋਗ ਹੈ ਕਿ ਸਾਲ 2022 ਵਿਚ ਰਾਜਾਵਤ ਨੇ ਇਕ ਡਵੀਜ਼ਨਲ ਜੰਗਲਾਤ ਅਫ਼ਸਰ ਨੂੰ ਆਪਣੇ ਸਮਰਥਕਾਂ ਨਾਲ ਧਮਕਾਇਆ ਸੀ ਅਤੇ ਥੱਪੜ ਮਾਰਿਆ ਸੀ, ਜਿਸ ਤੋਂ ਬਾਅਦ ਹੀ ਉਨ੍ਹਾਂ `ਤੇ ਕੇਸ ਦਰਜ ਕੀਤਾ ਗਿਆ ਸੀ । ਮਾਨਯੋਗ ਕੋਰਟ ਨੇ ਇਸ ਮਾਮਲੇ ਵਿਚ ਭਵਾਨੀ ਸਿੰਘ ਨੂੰ ਦੋਸ਼ੀ ਮੰਨਦਿਆਂ ਤਿੰਨ ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਹੈ।ਇਥੇ ਹੀ ਬਸ ਨਹੀਂ ਇਸ ਵਿਚ ਭਵਾਨੀ ਸਿੰਘ ਨਾਲ ਦੋ ਦੋਸ਼ੀਆਂ ਨੂੰ ਵੀ 3 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ । ਸਜ਼ਾ ਨਾਲ ਕੋਰਟ ਨੇ ਭਵਾਨੀ ਸਿੰਘ ਅਤੇ ਸਮਰਥਕ ਮਹਾਵੀਰ, ਸੁਮਨ `ਤੇ 30-30 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਾਇਆ ਹੈ । ਹਾਲਾਂਕਿ ਭਵਾਨੀ ਸਿੰਘ ਰਾਜਾਵਤ ਅਤੇ ਮਹਾਵੀਰ ਅਤੇ ਸੁਮਨ ਨੂੰ ਕੋਰਟ ਤੋਂ ਜ਼ਮਾਨਤ ਵੀ ਮਿਲ ਗਈ ਹੈ । ਫੈਸਲੇ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਰਾਜਾਵਤ ਨੇ ਕਿਹਾ ਕਿ ਉਹ ਹਾਈ ਕੋਰਟ ’ਚ ਅਪੀਲ ਕਰਨਗੇ । ਦਰਅਸਲ ਮਾਮਲਾ ਮਾਰਚ 2022 ਦਾ ਹੈ। ਉਦੋਂ ਦਾੜ੍ਹ ਦੇਵੀ ਮਾਤਾ ਮੰਦਰ ਰੋਡ ’ਤੇ ਯੂ. ਆਈ. ਟੀ. ਵੱਲੋਂ ਕਰਵਾਏ ਜਾ ਰਹੇ ਪੈਚਵਰਕ ਨੂੰ ਜੰਗਲਾਤ ਵਿਭਾਗ ਨੇ ਰੁਕਵਾਇਆ ਸੀ । ਇਸ ਤੋਂ ਨਾਰਾਜ਼ ਹੋ ਕੇ 31 ਮਾਰਚ 2022 ਨੂੰ ਬਾਅਦ ਦੁਪਹਿਰ 3:30 ਵਜੇ ਸਾਬਕਾ ਵਿਧਾਇਕ ਭਵਾਨੀ ਸਿੰਘ ਰਾਜਾਵਤ ਆਪਣੇ ਸਮਰਥਕਾਂ ਨਾਲ ਰਾਜ ਭਵਨ ਰੋਡ ’ਤੇ ਸਥਿਤ ਜੰਗਲਾਤ ਵਿਭਾਗ ਦੇ ਦਫ਼ਤਰ ’ਚ ਜਾ ਪਹੁੰਚੇ। ਗੱਲਬਾਤ ਦੌਰਾਨ ਰਾਜਾਵਤ ਨੇ ਡੀ. ਸੀ. ਐੱਫ. ਰਵੀਕੁਮਾਰ ਨੂੰ ਥੱਪੜ ਮਾਰ ਦਿੱਤਾ ਸੀ । ਇਸ ਮਾਮਲੇ ਵਿਚ 1 ਅਪ੍ਰੈਲ 2022 ਨੂੰ ਭਵਾਨੀ ਸਿੰਘ ਰਾਜਾਵਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ।

Scroll to Top