ਭਾਜਪਾ ਨੂੰ ਟਕਰ ਦੇਣ ਵਾਲੀ ਮਮਤਾ ਬੈਨਰਜੀ ਪ੍ਰਭਾਵਸ਼ਾਲੀ ਚਿਹਰਾ : ਅਖਿਲੇਸ਼ ਯਾਦਵ

ਦਿੱਲੀ, 28 ਜਨਵਰੀ : ਸਮਾਜਵਾਦੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਖਿਲੇਸ਼ ਯਾਦਵ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਦੇਸ਼ ਪੱਧਰ ’ਤੇ ਭਾਜਪਾ ਦਾ ਡਟ ਕੇ ਸਾਹਮਣਾ ਕਰਨ ਵਾਲੀ ਸਭ ਤੋਂ ਪ੍ਰਭਾਵਸ਼ਾਲੀ ਨੇਤਾ ਕਰਾਰ ਦਿੱਤਾ ਹੈ। ਅਖਿਲੇਸ਼ ਯਾਦਵ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਦੀਆਂ ਕਾਰਵਾਈਆਂ ਦੌਰਾਨ ਮਮਤਾ ਬੈਨਰਜੀ ਵੱਲੋਂ ਦਿਖਾਈ ਗਈ ਹਿੰਮਤ ਦੀ ਵੀ ਸਰਾਹਨਾ ਕੀਤੀ। ਉਨ੍ਹਾਂ ਕਿਹਾ ਕਿ ਮਮਤਾ ਨੇ ਏਜੰਸੀਆਂ ਨੂੰ ‘ਡਿਜ਼ੀਟਲ ਡਾਕੇ’ ਵਰਗੀਆਂ ਕਾਰਵਾਈਆਂ ਕਰਨ ਤੋਂ ਰੋਕ ਕੇ ਮਿਸਾਲ ਕਾਇਮ ਕੀਤੀ ਹੈ।

ਦਸ ਦਈਏ ਕਿ ਕੋਲਕਾਤਾ ਵਿੱਚ ਮਮਤਾ ਬੈਨਰਜੀ ਨਾਲ ਮੁਲਾਕਾਤ ਮਗਰੋਂ ਅਖਿਲੇਸ਼ ਯਾਦਵ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੂੰ ਪੂਰੀ ਤਰ੍ਹਾਂ ਸਮਰਥਨ ਦੇਣ ਦਾ ਐਲਾਨ ਕੀਤਾ। ਅਖਿਲੇਸ਼ ਯਾਦਵ ਨੇ ਕਿਹਾ ਕਿ ਮੌਜੂਦਾ ਸਿਆਸੀ ਹਾਲਾਤਾਂ ਵਿੱਚ ਭਾਜਪਾ ਬੰਗਾਲ ਦੀਆਂ ਚੋਣਾਂ ਨੂੰ ਲੈ ਕੇ ਜਿੱਤ ਦੀ ਨਹੀਂ, ਸਗੋਂ ਕੇਵਲ ‘ਸਨਮਾਨਜਨਕ ਹਾਰ’ ਦੀ ਆਸ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮਮਤਾ ਬੈਨਰਜੀ ਦੀ ਅਗਵਾਈ ਹੇਠ ਤ੍ਰਿਣਮੂਲ ਕਾਂਗਰਸ ਭਾਜਪਾ ਨੂੰ ਸਖ਼ਤ ਟੱਕਰ ਦੇਵੇਗੀ।

Scroll to Top