ਭਾਜਪਾ ਦੇ ਚੰਡੀਗੜ੍ਹ ਤੋਂ ਸੰਸਦ ਮੈਂਬਰ ਅਤੇ ਅਦਾਕਾਰਾ ਕਿਰਨ ਖੇਰ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਿਸ ਕਾਰਨ ਉਨ੍ਹਾਂ ਨੇ ਖੁਦ ਨੂੰ ਆਈਸੋਲੇਟ ਕਰ ਲਿਆ ਹੈ ਅਤੇ ਆਪਣੇ ਸੰਪਰਕ ਵਿਚ ਆਏ ਲੋਕਾਂ ਨੂੰ ਵੀ ਕੋਰੋਨਾ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਹੈ। ਇਸ ਦੀ ਜਾਣਕਾਰੀ ਖੁਦ ਕਿਰਨ ਖੇਰ ਨੇ ਟਵੀਟ ਰਾਹੀਂ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੇਰੀ ਕੋਰੋਨਾ ਟੈਸਟ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜਿਹੜੇ ਲੋਕ ਮੇਰੇ ਸੰਪਰਕ ’ਚ ਆਏ, ਕਿਰਪਾ ਕਰਕੇ ਆਪਣੇ ਟੈਸਟ ਕਰਵਾਓ।