Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 03 Oct 2026 | 9:36 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤ ਦੀ ਹਾਕੀ ਟੀਮ ਨੇ ਮਲੇਸ਼ੀਆ ਦੀ ਟੀਮ ਨੂੰ ਦਿੱਤੀ ਮਾਤ : ਜਿੱਤਿਆ ਗੋਲਡ

ਭਾਰਤ ਦੀ ਹਾਕੀ ਟੀਮ ਨੇ ਮਲੇਸ਼ੀਆ ਦੀ ਟੀਮ ਨੂੰ ਦਿੱਤੀ ਮਾਤ : ਜਿੱਤਿਆ ਗੋਲਡ

ਦਿੱਲੀ, 3 ਅਕਤੂਬਰ : ਏਸ਼ਿਆਈ ਖੇਡਾਂ ਵਿੱਚ ਭਾਰਤ ਦੀ ਹਾਕੀ ਦੀ ਟੀਮ ਨੇ ਆਪਣੀ ਸ਼ਾਨਦਾਰ ਪਾਰੀ ਦਾ ਪ੍ਰਦਰਸ਼ਨ ਕਰਦਿਆਂ ਮਲੇਸ਼ੀਆ ਨੂੰ ਮਾਤ ਦਿੱਤੀ ਹੈ ਅਤੇ 21ਵਾਂ ਸੋਨ ਤਗਮਾ ਆਪਣੇ ਨਾ ਕਰ ਲਿਆ ਹੈ, ਜਿਸ ਕਾਰਨ ਭਾਰਤੀ ਪ੍ਰਸੰਸਕਾਂ ਅੰਦਰ ਭਾਰੀ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ।

ਜਾਣਕਾਰੀ ਦੇ ਅਨੁਸਾਰ ਭਾਰਤੀ ਪੁਰਸ਼ ਹਾਕੀ ਟੀਮ ਨੇ ਫਾਈਨਲ ਵਿੱਚ ਮਲੇਸ਼ੀਆ ਨੂੰ 5-1 ਦੇ ਵੱਡੇ ਫਰਕ ਨਾਲ ਹਰਾ ਦਿੱਤਾ। ਇਸ ਜਿੱਤ ਦੇ ਨਾਲ ਭਾਰਤ ਨੇ ਖੇਡਾਂ ਵਿੱਚ ਆਪਣਾ 21ਵਾਂ ਸੋਨ ਤਗਮਾ ਹਾਸਲ ਕਰ ਲਿਆ ਹੈ। ਇਸ ਦੇ ਨਾਲ ਹੀ ਕੁੱਲ 84 ਤਗਮਿਆਂ ਨਾਲ ਭਾਰਤ ਤਗਮਾ ਸੂਚੀ ਵਿੱਚ ਚੌਥੇ ਸਥਾਨ ’ਤੇ ਪਹੁੰਚ ਗਿਆ ਹੈ।

ਸ਼ਨੀਵਾਰ ਨੂੰ ਭਾਰਤ ਲਈ ਸੋਨ ਤਗਮਿਆਂ ਦੇ ਮਾਮਲੇ ਵਿੱਚ ਇਹ ਚੌਥੀ ਸਫਲਤਾ ਰਹੀ। ਇਸ ਤੋਂ ਪਹਿਲਾਂ ਪੁਰਸ਼ਾਂ ਦੇ 57 ਕਿਲੋ ਭਾਰ ਵਰਗ ਵਿੱਚ ਭਾਰਤੀ ਪਹਿਲਵਾਨ ਅਮਨ ਸਹਿਰਾਵਤ ਨੇ ਸੋਨ ਤਗਮਾ ਜਿੱਤ ਕੇ ਦੇਸ਼ ਦਾ ਮਾਣ ਵਧਾਇਆ। ਇਸੇ ਦਿਨ ਭਾਰਤੀ ਪੁਰਸ਼ ਕ੍ਰਿਕਟ ਟੀਮ ਨੇ ਵੀ ਸੋਨ ਤਗਮਾ ਆਪਣੇ ਨਾਮ ਕੀਤਾ, ਜਿਸ ਕਾਰਨ ਲੋਕਾਂ ਅੰਦਰ ਭਾਰੀ ਖੁਸ਼ੀ ਦਾ ਮਾਹੌਲ ਤੇ ਚਾਰੇ ਪਾਸੇ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਜਾ ਰਹੀ ਹੈ।

Scroll to Top