ਭਾਰਤ ਨੇ ਕੈਨੇਡਾ ਵਿੱਚ ਤਾਇਨਾਤ ਹਾਈ ਕਮਿਸ਼ਨਰ ਨੂੰ ਵਾਪਸ ਸੱਦਿਆ

ਭਾਰਤ ਨੇ ਕੈਨੇਡਾ ਵਿੱਚ ਤਾਇਨਾਤ ਹਾਈ ਕਮਿਸ਼ਨਰ ਨੂੰ ਵਾਪਸ ਸੱਦਿਆ
ਨਵੀਂ ਦਿੱਲੀ : ਭਾਰਤ ਤੇ ਕੈਨੇਡਾ ਦੇ ਰਿਸ਼ਤੇ ਖਰਾਬ ਹੋ ਰਹੇ ਹਨ ਤੇ ਸਿੱਖ ਆਗੂ ਦੀ ਹੱਤਿਆ ਦੇ ਮਾਮਲੇ ਵਿਚ ਕੈਨੇਡਾ ਵੱਲੋਂ ਭਾਰਤੀ ਸਫੀਰ ਤੋਂ ਪੁੱਛ ਪੜਤਾਲ ਬਾਰੇ ਆਖੇ ਜਾਣ ਤੋਂ ਬਾਅਦ ਭਾਰਤ ਨੇ ਅੱਜ ਕੈਨੇਡਾ ਦੇ ਦੇਸ਼ (ਭਾਰਤ) ਵਿਚ ਤਾਇਨਾਤ ਇੰਚਾਰਜ ਨੂੰ ਤਲਬ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਟਰੂਡੋ ਸਰਕਾਰ ਦੇ ਰਵੱਈਏ ਤੋਂ ਸੰਤੁਸ਼ਟ ਨਹੀਂ ਹੈ। ਇਸ ਤੋਂ ਇਲਾਵਾ ਭਾਰਤ ਨੇ ਕੈਨੇਡਾ ਵਿਚ ਤਾਇਨਾਤ ਭਾਰਤੀ ਹਾਈ ਕਮਿਸ਼ਨਰ ਨੂੰ ਵੀ ਦੇਸ਼ ਵਾਪਸ ਸੱਦ ਲਿਆ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਕੈਨੇਡਾ ਦੀ ਟਰੂਡੋ ਸਰਕਾਰ ’ਤੇ ਵਿਸ਼ਵਾਸ ਨਹੀਂ ਹੈ। ਇਸ ਤੋਂ ਪਹਿਲਾਂ ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਵਿਚ ਭਾਰਤ ਦੇ ਹਾਈ ਕਮਿਸ਼ਨਰ ਸੰਜੈ ਵਰਮਾ ਤੇ ਹੋਰ ਕੂਟਨੀਤਕਾਂ ਤੋਂ ਨਿੱਝਰ ਮਾਮਲੇ ਵਿਚ ਪੁੱਛ-ਪੜਤਾਲ ਕਰਨ ਬਾਰੇ ਟਰੂਡੋ ਸਰਕਾਰ ਦੀ ਬੇਨਤੀ ਖਾਰਜ ਕਰ ਦਿੱਤੀ ਸੀ। ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਕੈਨੇਡਾ ਸਰਕਾਰ ਵੱਲੋਂ ਲਾਏ ਦੋਸ਼ ਨਿਰਾਧਾਰ ਹਨ। ਉਨ੍ਹਾਂ ਕਿਹਾ ਕਿ ਕੈਨੇਡਾ ਦੀ ਇਹ ਕਾਰਵਾਈ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਵੋਟ ਬੈਂਕ ਸਿਆਸਤ ਦਾ ਹਿੱਸਾ ਹੈ। ਮੰਤਰਾਲੇ ਨੇ ਕਿਹਾ ਕਿ ਕੈਨੇਡਾ ਸਰਕਾਰ ਇਕ ਖਾਸ ਭਾਈਚਾਰੇ ਦੀ ਵੋਟ ਲੈਣ ਲਈ ਅਜਿਹਾ ਕਰ ਰਹੀ ਹੈ ਜਿਸ ਵਿਚ ਕੋਈ ਵੀ ਸੱਚਾਈ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕੈਨੇਡਾ ਨੇ ਇਸ ਸਬੰਧੀ ਕੋਈ ਸਬੂਤ ਵੀ ਸਾਂਝੇ ਨਹੀਂ ਕੀਤੇ।

Leave a Comment

Your email address will not be published. Required fields are marked *

Scroll to Top