Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 9:32 am

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤ-ਯੂਏਈ ਸੰਬੰਧ ਹੋਏ ਮਜਬੂਤ : ਭਾਰਤ ਵਿਚ ਯੂਏਈ ਵਲੋ 5 ਅਰਬ ਡਾਲਰ ਨਿਵੇਸ਼ ਦਾ ਐਲਾਨ

ਭਾਰਤ-ਯੂਏਈ ਸੰਬੰਧ ਹੋਏ ਮਜਬੂਤ : ਭਾਰਤ ਵਿਚ ਯੂਏਈ ਵਲੋ 5 ਅਰਬ ਡਾਲਰ ਨਿਵੇਸ਼ ਦਾ ਐਲਾਨ

ਅਬੂ ਧਾਬੀ, 15 ਮਈ 2026 : ਭਾਰਤ-ਯੂਏਈ ਦੇ ਸੰਬੰਧ ਹੋਰ ਮਜਬੂਤ ਹੋ ਗਏ ਹਨ। ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯੂਏਈ ਯਾਤਰਾ ਦੌਰਾਨ ਯੂਏਈ ਨੇ ਇਕ ਸਮਝੌਤੇ ਤਹਿਤ ਭਾਰਤ ਵਿਚ 5 ਅਰਬ ਡਾਲਰ ਨਿਵੇਸ਼ ਕਰਨ ਦਾ ਐਲਾਨ ਕਰ ਦਿੱਤਾ ਹੈ।

ਇਹ ਸਮਝੌਤਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਯੂਏਈ ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਦੀ ਹਾਜ਼ਰੀ ਵਿੱਚ ਦੋਵਾਂ ਦੇਸ਼ਾਂ ਨੇ ਰੱਖਿਆ, ਊਰਜਾ ਅਤੇ ਬੁਨਿਆਦੀ ਢਾਂਚੇ ਨਾਲ ਜੁੜੇ ਕਈ ਸਮਝੌਤਿਆਂ ‘ਤੇ ਦਸਤਖ਼ਤ ਕੀਤੇ।

ਦੋਵੇਂ ਦੇਸ਼ਾਂ ਵਿਚਕਾਰ ਰਣਨੀਤਕ ਰੱਖਿਆ ਭਾਈਵਾਲੀ ਨੂੰ ਮਜ਼ਬੂਤ ਕਰਨ ਲਈ ਇੱਕ ਅਹਿਮ ਸਮਝੌਤਾ ਕੀਤਾ ਗਿਆ, ਜਿਸ ਨਾਲ ਰੱਖਿਆ ਖੇਤਰ ਵਿੱਚ ਸਾਂਝੇ ਸਹਿਯੋਗ ਨੂੰ ਹੋਰ ਵਧਾਵਾ ਮਿਲੇਗਾ। ਇਸ ਦੇ ਨਾਲ ਹੀ ਪੈਟਰੋਲੀਅਮ ਭੰਡਾਰ ਅਤੇ ਐਲਪੀਜੀ ਸਪਲਾਈ ਸਬੰਧੀ ਵੀ ਸਮਝੌਤੇ ਸਹੀਬੰਦ ਹੋਏ, ਜੋ ਭਾਰਤ ਦੀ ਊਰਜਾ ਲੋੜਾਂ ਲਈ ਮਹੱਤਵਪੂਰਨ ਮੰਨੇ ਜਾ ਰਹੇ ਹਨ।

ਨਿਵੇਸ਼ ਮੋਰਚੇ ‘ਤੇ ਯੂਏਈ ਨੇ ਭਾਰਤ ਦੇ ਇੰਫਰਾਸਟਰਕਚਰ ਸੈਕਟਰ, ਆਰਬੀਐਲ ਬੈਂਕ ਅਤੇ ਸਮਾਨ ਕੈਪੀਟਲ ਵਿੱਚ ਮਿਲਾਕੇ 5 ਅਰਬ ਡਾਲਰ ਨਿਵੇਸ਼ ਕਰਨ ਦੀ ਘੋਸ਼ਣਾ ਕੀਤੀ ਹੈ। ਇਸ ਨਾਲ ਭਾਰਤ ਵਿੱਚ ਵਿਕਾਸ ਪ੍ਰੋਜੈਕਟਾਂ ਅਤੇ ਵਿੱਤੀ ਖੇਤਰ ਨੂੰ ਵੱਡਾ ਉਤਸ਼ਾਹ ਮਿਲਣ ਦੀ ਸੰਭਾਵਨਾ ਹੈ।

Scroll to Top