Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 11:17 am

+91 90915 01313 , +91 90916 01313

punjabbanni@gmail.com
punjabbani@yahoo.com

ਭਾਸ਼ਾ ਵਿਭਾਗ ਨੇ ਪੰਜਾਬ ਭਵਨ ਵਿੱਚ ਸ਼ੁਸ਼ੋਭਿਤ ਕੀਤੀਆਂ 20 ਦਾਨਿਸ਼ਵਰਾਂ ਦੀਆਂ ਤਸਵੀਰਾਂ

ਭਾਸ਼ਾ ਵਿਭਾਗ ਨੇ ਪੰਜਾਬ ਭਵਨ ਵਿੱਚ ਸ਼ੁਸ਼ੋਭਿਤ ਕੀਤੀਆਂ 20 ਦਾਨਿਸ਼ਵਰਾਂ ਦੀਆਂ ਤਸਵੀਰਾਂ

ਪਟਿਆਲਾ, 17 ਫਰਵਰੀ : ਭਾਸ਼ਾ ਵਿਭਾਗ ਪੰਜਾਬ ਵੱਲੋਂ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਵਿੱਚ ਪਿਛਲੇ ਸਾਲ ਤੋਂ ਦਿੱਲੀ ਦੇ ਪੰਜਾਬ ਭਵਨ ਵਿੱਚ ਪੰਜਾਬੀ ਦਾਨਿਸ਼ਵਰਾਂ ਦੀਆਂ ਤਸਵੀਰਾਂ ਸਥਾਪਿਤ ਕਰਨ ਦੇ ਕਾਰਜ ਤਹਿਤ ਪਹਿਲਾਂ ਲਗਾਈਆਂ ਲਗਭਗ 40 ਤਸਵੀਰਾਂ ਤੋਂ ਬਾਅਦ ਅੱਜ 20 ਹੋਰ ਸਵਰਗੀ ਲੇਖਕਾਂ ਅਤੇ ਵਿਦਵਾਨਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਜਿਨਾਂ ਵਿੱਚ ਪ੍ਰਿੰਸੀਪਲ ਤੇਜਾ ਸਿੰਘ, ਗਿਆਨੀ ਸੋਹਣ ਸਿੰਘ ਸੀਤਲ, ਡਾ. ਦੀਵਾਨ ਸਿੰਘ ਕਾਲੇਪਾਣੀ, ਪ੍ਰਿੰਸੀਪਲ ਸੁਜਾਨ ਸਿੰਘ, ਸ. ਜਸਵੰਤ ਸਿੰਘ ਕੰਵਲ, ਸ. ਨਾਨਕ ਸਿੰਘ, ਡਾ. ਹਰਭਜਨ ਸਿੰਘ, ਸ੍ਰੀਮਤੀ ਦਲੀਪ ਕੌਰ ਟਿਵਾਣਾ, ਸ੍ਰੀ ਬਲਰਾਜ ਸਾਹਨੀ, ਬਾਵਾ ਬੁੱਧ ਸਿੰਘ, ਸ਼੍ਰੀਮਤੀ ਸੁਖਵੰਤ ਕੌਰ ਮਾਨ, ਸ. ਮਹਿੰਦਰ ਸਿੰਘ ਸਰਨਾ, ਜਨਾਬ ਦੀਪਕ ਜੈਤੋਈ, ਮਹਿੰਦਰ ਕੌਰ ਗਿੱਲ, ਸ਼੍ਰੀ ਰਾਮ ਸਰੂਪ ਅਣਖੀ, ਡਾ. ਰਤਨ ਸਿੰਘ ਜੱਗੀ, ਸ਼੍ਰੀ ਮੋਹਨਜੀਤ, ਸ਼੍ਰੀ ਪਰਮਿੰਦਰਜੀਤ  ਅਤੇ ਪ੍ਰੋ. ਅਜਮੇਰ ਔਲਖ ਸ਼ਾਮਿਲ ਹਨ।

ਇਹ ਤਸਵੀਰਾਂ ਪੰਜਾਬ ਭਵਨ ਦੇ ਬੀ ਬਲਾਕ ਦੀ ਡਿਓੜੀ ਅਤੇ ਉੱਪਰਲੀਆਂ ਮੰਜ਼ਿਲਾਂ ਦੇ ਵਰਾਂਡਿਆਂ ਵਿੱਚ ਲਗਾਈਆਂ ਗਈਆਂ। ਸ੍ਰੀ ਰਜਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਭਵਨ ਦੇ ਕਰਮਚਾਰੀਆਂ ਵੱਲੋਂ ਇਹ ਕਾਰਜ ਭਾਸ਼ਾ ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਅਤੇ ਡਿਪਟੀ ਡਾਇਰੈਕਟਰ ਸ੍ਰੀ ਆਲੋਕ ਚਾਵਲਾ ਦੀ ਨਿਗਰਾਨੀ ਵਿਚ ਕੀਤਾ ਗਿਆ। ਇਸ ਤੋਂ ਪਹਿਲਾਂ ਵਿਭਾਗ ਦੇ ਅਧਿਕਾਰੀਆਂ ਵੱਲੋਂ ਰੈਜੀਡੈਂਟ ਕਮਿਸ਼ਨਰ ਸ੍ਰੀ ਐਸ ਕਰੁਣਾ ਰਾਜੂ ਨਾਲ ਮੁਲਾਕਾਤ ਕਰਕੇ ਪੰਜਾਬ ਭਵਨ ਵਿੱਚ ਪੰਜਾਬੀਅਤ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਦਰਸ਼ਿਤ ਕਰਨ ਲਈ ਵਿਚਾਰਾਂ ਕੀਤੀਆਂ ਗਈਆਂ।

ਡਿਪਟੀ ਰੈਜੀਡੈਂਟ ਕਮਿਸ਼ਨਰ ਸ੍ਰੀਮਤੀ ਆਸਿਤਾ ਸ਼ਰਮਾ ਨੇ ਕਿਹਾ ਕਿ ਆਉਂਣ ਵਾਲੇ ਸਮੇਂ ਵਿੱਚ ਭਾਸ਼ਾ ਵਿਭਾਗ ਦੀ ਸਥਾਨਕ ਲਾਇਬਰੇਰੀ ਦੀ ਮੁਰੰਮਤ ਦਾ ਕੰਮ ਮੁਕੰਮਲ  ਕਰਾ ਕੇ ਇਸ ਨੂੰ ਇੱਥੇ ਆਉਣ ਅਤੇ ਠਹਿਰਨ ਵਾਲੀਆਂ ਸ਼ਖ਼ਸੀਅਤਾਂ ਲਈ ਆਕਰਸ਼ਕ ਬਣਾਇਆ ਜਾਵੇਗਾ। ਇਸ ਮੌਕੇ ਵਿਭਾਗ ਦੀ ਮੁਲਾਜ਼ਮ ਕਰੁਣਾ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

Scroll to Top