ਭਿਆਨਕ ਸੜਕ ਹਾਦਸੇ ਵਿੱਚ ਪੰਜਾਬ ਪੁਲਿਸ ਦੇ ਚਾਰ ਮੁਲਾਜ਼ਮਾਂ ਦੀ ਮੌਤ

ਭਿਆਨਕ ਸੜਕ ਹਾਦਸੇ ਵਿੱਚ ਪੰਜਾਬ ਪੁਲਿਸ ਦੇ ਚਾਰ ਮੁਲਾਜ਼ਮਾਂ ਦੀ ਮੌਤ
ਮੁਕੇਰੀਆਂ : ਮੁਕੇਰੀਆਂ ਦੇ ਕਸਬਾ ਐਮਾ ਮਾਂਗਟ ਨੈਸ਼ਨਲ ਹਾਈਵੇ ‘ਤੇ ਅੱਜ ਸਵੇਰੇ 6 ਵਜੇ ਦੇ ਕਰੀਬ ਜਲੰਧਰ ਤੋਂ ਆ ਰਹੀ ਪੰਜਾਬ ਪੁਲਿਸ ਦੀ ਬੱਸ ਇਕ ਖੜ੍ਹੇ ਟਰਾਲੇ ਨਾਲ ਟਕਰਾ ਗਈ। ਇਸ ਹਾਦਸੇ ਵਿਚ ਇਕ ਏਐਸਆਈ ਸਣੇ 4 ਮੁਲਜ਼ਮਾਂ ਦੀ ਮੌਤ ਹੋ ਗਈ ਹੈ। ਬੱਸ ਵਿਚ ਮਹਿਲਾ ਮੁਲਾਜ਼ਮ ਵੀ ਸਨ। ਬੱਸ ਜਲੰਧਰ ਪੀਏਪੀ ਤੋਂ ਗੁਰਦਾਸਪੁਰ ਜਾ ਰਹੀ ਸੀ। ਇਸ ਦੌਰਾਨ ਖੜ੍ਹੇ ਟਰਾਲੇ ਨਾਲ ਟਕਰਾਅ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਟਰਾਲੇ ਦੇ ਵਿਚ ਧਸ ਗਈ। ਹਾਦਸੇ ਦਾ ਕਾਰਨ ਸੰਘਣੀ ਧੁੰਦ ਦੱਸਿਆ ਜਾ ਰਿਹਾ ਹੈ।

Leave a Comment

Your email address will not be published. Required fields are marked *

Scroll to Top